ਅੱਜ ਸਵੇਰ ਤੋਂ ਹੀ ਸੋਸ਼ਲ ਮੀਡੀਆ ‘ਤੇ ਕੈਪਟਨ ਅਮਰਿੰਦਰ ਸਿੰਘ ਅਤੇ ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਵਿਚਾਲੇ ਮੁਲਾਕਾਤ ਨੂੰ ਲੈ ਕੇ ਚਰਚਾਵਾਂ ਚੱਲ ਰਹੀਆਂ ਸਨ, ਜਿਸ ‘ਤੇ ਸ਼ਾਮ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਰੋਕ ਲਗਾ ਦਿੱਤੀ ਸੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਦੀਆਂ ਗੱਲਾਂ ਨੂੰ ਅਫਵਾਹ ਕਰਾਰ ਦਿੱਤਾ ਹੈ। ਜ਼ਿਕਰਯੋਗ ਹੈ ਕਿ
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਭਾਜਪਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਪ੍ਰਧਾਨ ਜੇ.ਪੀ. ਨੱਡਾ ਪ੍ਰਤੀ ਵਚਨਬੱਧ ਹੈ। ਉਨ੍ਹਾਂ ਨੇ ਹਮੇਸ਼ਾ ਭਾਜਪਾ ਨਾਲ ਰਹਿਣ ਦਾ ਮਨ ਬਣਾ ਲਿਆ ਹੈ ਅਤੇ ਹਮੇਸ਼ਾ ਭਾਜਪਾ ਨਾਲ ਜੁੜੇ ਰਹਿਣਗੇ।
ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਪੰਜਾਬ ਕਾਂਗਰਸ ਦੇ ਤਤਕਾਲੀ ਪ੍ਰਧਾਨ ਨਵਜੋਤ ਸਿੱਧੂ ਨਾਲ ਪਾਰਟੀ ਅੰਦਰ ਉਨ੍ਹਾਂ ਦੀ ਅੰਦਰੂਨੀ ਜੰਗ ਜਾਰੀ ਰਹੀ। ਉਸ ਸਮੇਂ ਕਾਂਗਰਸ ਹਾਈਕਮਾਂਡ ਨੇ ਸਿੱਧੂ ਦਾ ਸਮਰਥਨ ਕੀਤਾ ਸੀ, ਜਿਸ ਤੋਂ ਬਾਅਦ 20 ਸਤੰਬਰ 2021 ਨੂੰ ਕੈਪਟਨ ਤੋਂ ਮੁੱਖ ਮੰਤਰੀ ਦੀ ਕੁਰਸੀ ਖੋਹ ਲਈ ਗਈ ਸੀ। ਇਸ ਤੋਂ ਬਾਅਦ ਚਰਨਜੀਤ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਾਇਆ ਗਿਆ। ਇਸ ਤੋਂ ਬਾਅਦ ਕੈਪਟਨ ਨੇ ਕਾਂਗਰਸ ਛੱਡ ਦਿੱਤੀ।
ਕੈਪਟਨ ਨੇ ਪੰਜਾਬ ਲੋਕ ਕਾਂਗਰਸ ਦੇ ਨਾਂ ‘ਤੇ ਆਪਣੀ ਪਾਰਟੀ ਬਣਾਈ ਹੈ, ਜਿਨ੍ਹਾਂ ਦਾ ਭਾਜਪਾ ਨਾਲ ਗਠਜੋੜ ਹੈ। ਪੰਜਾਬ ਵਿੱਚ ਪਿਛਲੀਆਂ ਵਿਧਾਨ ਸਭਾ ਚੋਣਾਂ ਕੈਪਟਨ ਦੀ ਪਾਰਟੀ ਨੇ ਲੜੀ ਸੀ। ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਸਮੇਤ ਉਨ੍ਹਾਂ ਦੇ ਸਾਰੇ ਉਮੀਦਵਾਰ ਚੋਣ ਹਾਰ ਗਏ ਸਨ। ਇਸ ਤੋਂ ਬਾਅਦ ਕੈਪਟਨ ਨੇ ਪਾਰਟੀ ਨੂੰ ਭਾਜਪਾ ‘ਚ ਰਲੇਵਾਂ ਕਰ ਦਿੱਤਾ ਅਤੇ ਖੁਦ ਭਾਜਪਾ ‘ਚ ਸ਼ਾਮਲ ਹੋ ਗਏ।
ਵੀਡੀਓ ਲਈ ਕਲਿੱਕ ਕਰੋ -: