ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਹੀ ਪਾਰਟੀ ਦੇ ਆਗੂ ਖਿਲਾਫ ਹਾਈਕਮਾਨ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਕੈਪਟਨ ਨੇ ਰਾਜਸਥਾਨ ਦੇ ਆਗੂ ਸੰਦੀਪ ਦਾਮਿਆ ਵੱਲੋਂ ਦੇਸ਼ ਦੀਆਂ ਮਸਜਿਦਾਂ ਅਤੇ ਗੁਰਦੁਆਰਿਆਂ ਬਾਰੇ ਨਫ਼ਰਤ ਭਰੀ ਟਿੱਪਣੀ ਕਰਨ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦਾਮਯਾ ਵਰਗੇ ਲੋਕ ਜੋ ਬਿਨਾਂ ਸੋਚੇ-ਸਮਝੇ ਬੋਲਦੇ ਹਨ ਤੇ ਘਟੀਆ ਬਿਆਨ ਦਿੰਦੇ ਹਨ ਉਨ੍ਹਾਂ ਲਈ ਭਾਜਪਾ ਵਰਗੀ ਪਾਰਟੀ ਵਿਚ ਕੋਈ ਜਗ੍ਹਾ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਅਜਿਹੇ ਨੇਤਾ ਦੀ ਮਾਫੀ ਦਾ ਕੋਈ ਮਤਲਬ ਨਹੀਂ ਹੈ ਕਿਉਂਕਿ ਇਸ ਨਾਲ ਨੇਕ ਇਰਾਦੇ ਵਾਲੇ ਲੋਕਾਂ ਨੂੰ ਕਾਫੀ ਠੇਸ ਪਹੁੰਚੀ ਹੈ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਨੂੰ ਸਿਰਫ ਪਾਰਟੀ ਤੋਂ ਕੱਢਿਆ ਜਾਣਾ ਚਾਹੀਦਾ ਹੈ ਸਗੋਂ ਕਾਨੂੰਨੀ ਕਾਰਵਾਈ ਵੀ ਹੋਣੀ ਚਾਹੀਦੀ ਹੈ। ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਭੜਕਾਊ ਤੇ ਨਫਰਤ ਭਰੇ ਭਾਸ਼ਣਾਂ ਦੇ ਬਾਅਦ ਕਿਸੇ ਨੂੰ ਵੀ ਸਿਰਫ ਮਾਫੀ ਮੰਗ ਕੇ ਬਚ ਨਿਕਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।
ਇਹ ਵੀ ਪੜ੍ਹੋ : ਬਠਿੰਡਾ ਪਰਾਲੀ ਕੇਸ ‘ਚ ਪੁਲਿਸ ਦੀ ਵੱਡੀ ਕਾਰਵਾਈ, ਕਿਸਾਨਾਂ ਖਿਲਾਫ ਮਾਮਲਾ ਕੀਤਾ ਦਰਜ
ਦੱਸ ਦੇਈਏ ਕਿ ਕੈਪਟਨ ਤੋਂ ਬਾਅਦ ਉਨ੍ਹਾਂ ਦੀ ਧੀ ਤੇ ਭਾਜਪਾ ਮਹਿਲਾ ਮੋਰਚਾ ਦੇ ਪ੍ਰਧਾਨ ਜੈਇੰਦਰ ਕੌਰ, ਓ ਬੀ ਸੀ ਮੋਰਚਾ ਪ੍ਰਧਾਨ ਅਮਰਪਾਲ ਸਿੰਘ ਬੋਨੀ ਅਜਨਾਲਾ, ਭਾਜਪਾ ਦੇ ਸੂਬਾ ਸਕੱਤਰ ਕੰਵਰ ਸਿੰਘ ਟੌਹੜਾ, ਭਾਜਪਾ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਆਵਾਲਾ ਤੇ ਐਡਵੋਕੇਟ ਹਰਮੀਤ ਸਿੰਘ ਅੱਜ ਚੰਡੀਗੜ੍ਹ ਦੇ ਸੈਕਟਰ 39 ਸਥਿਤ ਪੁਲਿਸ ਥਾਣੇ ਵਿਚ ਸੰਦੀਪ ਦਇਮਾ ਖਿਲਾਫ ਕੇਸ ਦਰਜ ਕਰਵਾਉਣਗੇ।
ਵੀਡੀਓ ਲਈ ਕਲਿੱਕ ਕਰੋ : –