Captain-led government always : ਸ਼੍ਰੀ ਭਾਰਤ ਭੂਸ਼ਨ ਆਸ਼ੂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਸੋਮਵਾਰ ਅਨਾਜ ਭਵਨ ਚੰਡੀਗੜ੍ਹ ਵਿਖੇ ਸੂਬੇ ਦੀਆਂ ਵੱਖ ਵੱਖ ਡੀਪੂ ਹੋਲਡਰ ਯੂਨੀਅਨਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਇਸ ਮੌਕੇ ਬੋਲਦਿਆਂ ਸ਼੍ਰੀ ਆਸ਼ੂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਡੀਪੂ ਹੋਲਡਰਾਂ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾ ਵਚਨਬੱਧ ਹੈ। ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਸਕੀਮ ਅਧੀਨ ਏ.ਏ.ਵਾਈ. ਅਤੇ ਪੀ.ਐਚ.ਐਚ. ਕੈਟਾਗਿਰੀ ਨੂੰ 5 ਕਿਲੋ ਪ੍ਰਤੀ ਜੀਅ ਕਣਕ ਅਤੇ ਇੱਕ ਪਰਿਵਾਰ ਨੂੰ ਇੱਕ ਕਿਲੋ ਦਾਲ ਦੀ ਵੰਡ 3 ਮਹੀਨਿਆਂ ਲਈ ਇਕੱਠੇ ਤੌਰ ‘ਤੇ ਮੁਫਤ ਕੀਤੀ ਜਾ ਰਹੀ ਵੰਡ ਸਬੰਧੀ ਖੁਰਾਕ ਮੰਤਰੀ ਨੇ ਜਾਣਕਾਰੀ ਹਾਸਲ ਕੀਤੀ।
ਸ਼੍ਰੀ ਆਸ਼ੂ ਨੇ ਕਿਹਾ ਕਿ ਇਸ ਤੋਂ ਇਲਾਵਾ ਵਿਭਾਗ ਵਲੋਂ ਵੀ ਡੀਪੂ ਹੋਲਡਰਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਰਾਜ ਦੇ ਸਮੂਹ ਐੱਸ. ਐੱਸ. ਪੀਜ/ ਪੁਲਿਸ ਕਮਿਸ਼ਨਰਜ ਨੂੰ ਵੀ ਪੱਤਰ ਭੇਜਿਆ ਜਾ ਰਿਹਾ ਹੈ ਕਿ ਜੇ ਉਨ੍ਹਾਂ ਨੂੰ ਵੀ ਅਨਾਜ ਵੰਡ ਮੌਕੇ ਕੋਈ ਗੜਬੜੀ ਹੋਣ ਦੀ ਸੂਚਨਾ ਮਿਲੇ ਤਾਂ ਉਹ ਪੁਖਤਾ ਸੁਰੱਖਿਆ ਪ੍ਰਬੰਧਾਂ ਦਾ ਪ੍ਰਬੰਧ ਕਰਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਪੂਰਥਲਾ ਵਿੱਚ ਵਾਪਰੀ ਮੰਦਭਾਗੀ ਘਟਨਾ ਤੋਂ ਬਾਅਦ ਵੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਨਾਜ ਵੰਡ ਮੌਕੇ ਸੁਰੱਖਿਆ ਪ੍ਰਬੰਧ ਕਰਨ ਦੇ ਹੁਕਮ ਦੇ ਦਿੱਤੇ ਗਏ ਸਨ।
ਡੀਪੂ ਹੋਲਡਰਾਂ ਦੀਆਂ ਮੰਗਾਂ ਸਬੰਧੀ ਸੂਬਾ ਪ੍ਰਧਾਨ ਸ੍ਰੀ ਸੁਰਿੰਦਰ ਸਿੰਘ ਸ਼ਿੰਦਾ, ਲੁਧਿਆਣਾ ਨੇ ਸ਼੍ਰੀ ਆਸ਼ੂ ਨੂੰ ਜਾਣੂ ਕਰਵਾਉਂਦਿਆਂ ਕੋਵਿਡ-19 ਮਹਾਂਮਾਰੀ ਦੌਰਾਨ ਗਰੀਬ ਲੋਕਾਂ ਨੂੰ ਵੰਡੀ ਜਾ ਰਹੀ ਕਣਕ/ ਜਿਣਸਾਂ ਵਿੱਚ ਆ ਰਹੀਆਂ ਦਿੱਕਤਾਂ ਬਾਰੇ ਜਾਣੂ ਕਰਵਾਇਆ ਅਤੇ ਇਨ੍ਹਾਂ ਨੂੰ ਜਲਦ ਹੱਲ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕੋਵਿਡ 19 ਦੋਰਾਨ ਡੀਪੂ ਹੋਲਡਰਾਂ ਵਲੋਂ ਮੁੱਖ ਤੌਰ ਤੇ ਜ਼ੋ ਮੰਗਾਂ ਉਠਾਈਂਆਂ ਗਈਆਂ ਸਨ ਉਨ੍ਹਾਂ ਵਿਚੋਂ ਪਹਿਲੀ ਮੰਗ ਅਨੁਸਾਰ ਉਨ੍ਹਾਂ ਨੂੰ ਮੁਫ਼ਤ ਸੈਨੇਟਾਈਜਰ,ਮਾਸਕ ਅਤੇ ਗਲੱਵਜ ਮੁਹੱਈਆ ਕਰਵਾ ਦਿੱਤੇ ਗਏ ਸਨ ਪ੍ਰੰਤੂ ਜੇਕਰ ਕਿਸੇ ਥਾਂ ਅਜੇ ਨਹੀਂ ਮੁਹੱਈਆ ਕਰਵਾਏ ਗਏ ਹਨ ਤਾਂ ਉਨ੍ਹਾਂ ਡੀਪੂ ਹੋਲਡਰਾਂ ਨੂੰ ਮਾਸਕ/ਸੈਨੇਟਾਈਜ਼ਰ ਜਾਰੀ ਕਰਵਾਉਣ ਸਬੰਧੀ ਕੰਮ ਵਿੱਚ ਹੋਰ ਤੇਜੀ ਲਿਆਉਣ ਦੇ ਹੁਕਮ ਦਿੱਤੇ। ਅਖੀਰ ਵਿਚ ਉਨ੍ਹਾਂ ਡੀਪੂ ਹੋਲਡਰਾਂ ਦਾ ਬੀਮਾ ਕਰਵਾਉਣ ਸਬੰਧੀ ਮਾਮਲੇ ਤੇ ਬੋਲਦਿਆਂ ਕਿਹਾ ਕਿ ਇਹ ਮਾਮਲਾ ਭਾਰਤ ਸਰਕਾਰ ਕੋਲ ਪੁਰਜੋਰ ਤਰੀਕੇ ਨਾਲ ਉਠਾਇਆ ਜਾਵੇਗਾ ਅਤੇ ਇਸ ਸਬੰਧੀ ਤਜਵੀਜ਼ ਤਿਆਰ ਕੀਤੀ ਜਾ ਰਹੀ ਹੈ । ਸ਼੍ਰੀ ਆਸ਼ੂ ਨੇ ਡੀਪੂ ਹੋਲਡਰਾਂ ਨੂੰ ਸਿਹਤ ਵਿਭਾਗ ਦੀਆ ਹਦਾਇਤਾਂ ਅਨੁਸਾਰ ਸਮੇਂ ਸਮੇਂ ਤੇ ਹੱਥ ਸਾਫ ਰੱਖਣ ਲਈ ਜਰੂਰਤ ਅਨੁਸਾਰ ਪਾਣੀ ਅਤੇ ਸਾਬਣ ਆਪਣੇ ਕੋਲ ਜ਼ਰੂਰ ਰੱਖਣ ਦੀ ਵੀ ਅਪੀਲ ਕੀਤੀ।