ਕੇਰਲ ਦੇ ਕੋਚੀ ਵਿੱਚ ਦੋ ਨੌਜਵਾਨ ਡਾਕਟਰਾਂ ਦੀ ਕਾਰ ਨਦੀ ਵਿੱਚ ਡਿੱਗਣ ਕਾਰਨ ਮੌਤ ਹੋ ਗਈ। ਹਾਦਸੇ ‘ਚ ਤਿੰਨ ਹੋਰ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਸਵਾਰ ਗੂਗਲ ਮੈਪ ਦੀ ਮਦਦ ਨਾਲ ਗੱਡੀ ਚਲਾ ਰਹੇ ਸਨ। ਮੰਨਿਆ ਜਾ ਰਿਹਾ ਹੈ ਕਿ ਇਹ ਹਾਦਸਾ ਭਾਰੀ ਮੀਂਹ ਅਤੇ ਘੱਟ ਵਿਜ਼ੀਬਿਲਟੀ ਕਾਰਨ ਵਾਪਰਿਆ ਹੈ।
ਖਬਰਾਂ ਮੁਤਾਬਕ ਇਹ ਘਟਨਾ ਐਤਵਾਰ ਸਵੇਰੇ 12.30 ਵਜੇ ਦੀ ਹੈ। ਪੰਜ ਲੋਕ ਇੱਕ ਕਾਰ ਵਿੱਚ ਸਫ਼ਰ ਕਰ ਰਹੇ ਸਨ ਜਦੋਂ ਉਨ੍ਹਾਂ ਦੀ ਕਾਰ ਗੋਥਰੂਥ ਇਲਾਕੇ ਵਿੱਚ ਪੇਰੀਆਰ ਨਦੀ ਵਿੱਚ ਡਿੱਗ ਗਈ। ਹਾਦਸੇ ਵਿੱਚ ਨੌਜਵਾਨ ਡਾਕਟਰ ਅਦਵੈਤ (29 ਸਾਲ) ਅਤੇ ਅਜਮਲ (29 ਸਾਲ) ਦੀ ਮੌਤ ਹੋ ਗਈ। ਇਸ ਹਾਦਸੇ ‘ਚ ਕਾਰ ‘ਚ ਸਵਾਰ ਤਿੰਨ ਹੋਰ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ : BJP ਵਿਧਾਇਕ ‘ਤੇ ਹੋਇਆ ਜਾਦੂ-ਟੂਣਾ! ਪ੍ਰੇਸ਼ਾਨ ਹੋਕੇ ਫੇਸਬੁੱਕ ‘ਤੇ ਸ਼ੇਅਰ ਕੀਤਾ ਪੋਸਟ
ਤਿੰਨੋਂ ਜ਼ਖ਼ਮੀਆਂ ਦੀ ਹਾਲਤ ਸਥਿਰ ਹੈ।ਪੁਲਿਸ ਨੇ ਦੱਸਿਆ ਕਿ ਕਾਰ ਦਾ ਡਰਾਈਵਰ ਗੂਗਲ ਮੈਪ ਦੀ ਮਦਦ ਨਾਲ ਗੱਡੀ ਚਲਾ ਰਿਹਾ ਸੀ ਪਰ ਤੇਜ਼ ਮੀਂਹ ਅਤੇ ਘੱਟ ਵਿਜ਼ੀਬਿਲਟੀ ਕਾਰਨ ਡਰਾਈਵਰ ਨਦੀ ਨੂੰ ਨਹੀਂ ਦੇਖ ਸਕਿਆ ਅਤੇ ਕਾਰ ਅਸੰਤੁਲਿਤ ਹੋ ਕੇ ਨਦੀ ‘ਚ ਜਾ ਡਿੱਗੀ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕ ਮੌਕੇ ‘ਤੇ ਪਹੁੰਚ ਗਏ ਅਤੇ ਮਦਦ ਕੀਤੀ। ਇਸ ਤੋਂ ਬਾਅਦ ਪੁਲਿਸ ਅਤੇ ਫਾਇਰ ਵਿਭਾਗ ਦੇ ਕਰਮਚਾਰੀ ਵੀ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ।
ਵੀਡੀਓ ਲਈ ਕਲਿੱਕ ਕਰੋ -: