ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਦੀ ਇੱਕ ਗਲੀ ਵਿੱਚ ਖੜ੍ਹੀ ਇੱਕ ਕਾਰ ਨੂੰ ਦੋ ਅਣਪਛਾਤੇ ਨੌਜਵਾਨਾਂ ਨੇ ਅੱਗ ਲਾ ਦਿੱਤੀ ਗਈ। ਘਟਨਾ ਵੀਰਵਾਰ ਤੜਕੇ 4 ਵਜੇ ਦੇ ਕਰੀਬ ਵਾਪਰੀ ਪਰ ਇਹ ਹਰਕਤ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਘਟਨਾ ਤੋਂ ਬਾਅਦ ਕਾਰ ਦੇ ਮਾਲਕ ਪ੍ਰਦੀਪ ਕੁਮਾਰ ਵਾਸੀ ਤਹਿਸੀਲਪੁਰਾ ਦੀ ਸ਼ਿਕਾਇਤ ‘ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਘਟਨਾ ਤਹਿਸੀਲਪੁਰਾ ਦੀ ਹੈ। ਪ੍ਰਦੀਪ ਕੁਮਾਰ ਨੇ ਥਾਣਾ ਏ-ਡਵੀਜ਼ਨ ਰਾਮਬਾਗ ਵਿੱਚ ਸ਼ਿਕਾਇਤ ਦਿੱਤੀ ਕਿ ਉਸ ਨੇ ਆਪਣੀ ਕਾਰ ਆਈ-20 ਨੰਬਰ PB02-DR-8060 ਰਾਤ ਨੂੰ ਤਹਿਸੀਲਪੁਰਾ ਚੌਕ ਵਿੱਚ ਖੜ੍ਹੀ ਕੀਤੀ ਸੀ ਪਰ ਅਣਪਛਾਤੇ ਨੌਜਵਾਨਾਂ ਨੇ ਕਾਰ ਨੂੰ ਅੱਗ ਲਗਾ ਦਿੱਤੀ। ਉਸ ਦੀ ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ, ਜਿਸ ਦੀ ਫੁਟੇਜ ਪੁਲਿਸ ਨੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “
ਪ੍ਰਦੀਪ ਕੁਮਾਰ ਨੇ ਦੱਸਿਆ ਕਿ ਦੁਪਹਿਰ 3.50 ਵਜੇ ਉਨ੍ਹਾਂ ਦੀ ਕਾਰ ਨੂੰ ਅੱਗ ਲੱਗ ਗਈ। 2 ਨੌਜਵਾਨ ਬਾਈਕ ‘ਤੇ ਆਉਂਦੇ ਦਿਖਾਈ ਦੇ ਰਹੇ ਹਨ। ਇਕ ਨੌਜਵਾਨ ਨੇ ਅੱਗੇ ਆ ਕੇ ਪਹਿਲਾਂ ਕਾਰ ‘ਤੇ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ। ਕੁਝ ਹੀ ਸਕਿੰਟਾਂ ‘ਚ ਅੱਗ ਨੇ ਉਸ ਦੀ ਕਾਰ ਨੂੰ ਆਪਣੀ ਲਪੇਟ ‘ਚ ਲੈ ਲਿਆ। ਅੱਗ ਲੱਗਣ ਤੋਂ ਬਾਅਦ ਇਲਾਕੇ ‘ਚ ਰੌਲਾ ਪੈ ਗਿਆ ਅਤੇ ਘਟਨਾ ਦੀ ਸੂਚਨਾ ਮਿਲੀ।