ਚੰਡੀਗੜ੍ਹ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਦਾ ਮਾਮਲਾ ਪੰਜਾਬ-ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਚੋਣਾਂ ਕਰਵਾਉਣ ਸਬੰਧੀ ਹਾਈਕੋਰਟ ‘ਚ ਦਾਇਰ ਪਟੀਸ਼ਨ ‘ਤੇ ਹੁਣ 23 ਜਨਵਰੀ ਨੂੰ ਸੁਣਵਾਈ ਹੋਵੇਗੀ। ਵੀਰਵਾਰ ਨੂੰ ਮੇਅਰ ਦੀ ਚੋਣ ਹੋਣੀ ਸੀ ਪਰ ਪ੍ਰੀਜ਼ਾਈਡਿੰਗ ਅਫ਼ਸਰ ਦੇ ਬਿਮਾਰ ਹੋਣ ਕਾਰਨ ਇਹ ਚੋਣ ਨਹੀਂ ਹੋ ਸਕੀ। ਅਜਿਹੇ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਗਠਜੋੜ ਵੱਲੋਂ ਇੱਕ ਪਟੀਸ਼ਨ ਦਾਇਰ ਕਰਕੇ ਚੋਣਾਂ ਦੀ ਮੰਗ ਕੀਤੀ ਗਈ ਹੈ। ਅੱਜ ਸਵੇਰੇ ਨਗਰ ਨਿਗਮ ਦਫ਼ਤਰ ਦੇ ਬਾਹਰ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ, ਜਦੋਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਕੌਂਸਲਰਾਂ ਨੂੰ ਨਗਰ ਨਿਗਮ ਦੀ ਇਮਾਰਤ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਗਿਆ।
ਇਸ ਤੋਂ ਪਹਿਲਾਂ ਕਾਂਗਰਸ ਅਤੇ ‘ਆਪ’ ਦੇ ਕਈ ਕੌਂਸਲਰਾਂ ਨੇ ਨਗਰ ਨਿਗਮ ਅਧਿਕਾਰੀਆਂ ਤੋਂ ਮਿਲੇ ਸੰਦੇਸ਼ ਦਾ ਹਵਾਲਾ ਦਿੰਦੇ ਹੋਏ ਦਾਅਵਾ ਕੀਤਾ ਸੀ ਕਿ ਵੀਰਵਾਰ ਨੂੰ ਹੋਣ ਵਾਲੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਰਿਟਰਨਿੰਗ ਅਫਸਰ ਦੇ ਬੀਮਾਰ ਹੋਣ ਕਾਰਨ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਕਾਂਗਰਸ ਅਤੇ ‘ਆਪ’ ਆਗੂਆਂ ਨੇ ਭਾਜਪਾ ਦੀ ਆਲੋਚਨਾ ਕੀਤੀ ਅਤੇ ਦੋਸ਼ ਲਾਇਆ ਕਿ ਉਹ ਆਪਣੀ ਹਾਰ ਦਾ ਅਹਿਸਾਸ ਹੋਣ ਕਰਕੇ ਮੇਅਰ ਦੀ ਚੋਣ ਨਹੀਂ ਹੋਣ ਦੇ ਰਹੀ। ਉਨ੍ਹਾਂ ਨੇ ਉਦੋਂ ਕਿਹਾ ਸੀ ਕਿ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਕਰਕੇ ਚੋਣਾਂ ਕਰਵਾਉਣ ਦੀ ਬੇਨਤੀ ਕਰਨਗੇ।
ਇਹ ਵੀ ਪੜ੍ਹੋ : ਖੰਨਾ : ਹੋਸਟਲ ‘ਚ ਕਸ਼ਮੀਰੀ ਵਿਦਿਆਰਥੀ ਦੀ ਸ਼ੱਕੀ ਹਾਲਾਤਾਂ ‘ਚ ਮੌ.ਤ, ਬੇਹੋਸ਼ ਹੋ ਕੇ ਡਿੱਗਿਆ
ਇਹ ਸਭ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਵੋਟਿੰਗ ਤੋਂ ਠੀਕ ਪਹਿਲਾਂ ਹੋਇਆ ਹੈ। ਵੋਟਿੰਗ ਲਈ ਮੀਟਿੰਗ ਸਵੇਰੇ 11 ਵਜੇ ਮਿਉਂਸਪਲ ਬਾਡੀ ਦੇ ਮੀਟਿੰਗ ਹਾਲ ਵਿੱਚ ਹੋਣੀ ਸੀ। ਬਹੁਤ ਸਾਰੇ ਕੌਂਸਲਰਾਂ ਨੂੰ ਇੱਕ ਅਧਿਕਾਰਤ ਵ੍ਹਾਟਸਐਪ ਗਰੁੱਪ ‘ਤੇ ਸੰਦੇਸ਼ ਮਿਲਿਆ ਹੈ। ਇਸ ਵਿਚ ਕਿਹਾ ਗਿਆ ਹੈ, ‘ਸੂਚਨਾ ਹੈ ਕਿ ਅਨਿਲ ਮਸੀਹ ਦੀ ਸਿਹਤ ਵਿਗੜਨ ਨੂੰ ਲੈ ਕੇ ਫੋਨ ‘ਤੇ ਇਕ ਮੈਸੇਜ ਆਇਆ ਹੈ। ਉਨ੍ਹਾਂ ਨੂੰ ਮੇਅਰ ਦੇ ਅਹੁਦੇ ਲਈ 18 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਲਈ ਰਿਟਰਨਿੰਗ ਅਫ਼ਸਰ ਵਜੋਂ ਨਾਮਜ਼ਦ ਕੀਤਾ ਗਿਆ ਸੀ। ਇਸ ਲਈ ਅਗਲੇ ਹੁਕਮਾਂ ਤੱਕ ਨਗਰ ਨਿਗਮ ਦਫ਼ਤਰ ਨਾ ਪਹੁੰਚਣ ਦੀ ਅਪੀਲ ਕੀਤੀ ਜਾਂਦੀ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”