ਪਟਿਆਲਾ ਵਿਚ ਕੁਝ ਦਿਨ ਪਹਿਲਾਂ ਜਨਮ ਦਿਨ ਵਾਲੇ ਦਿਨ ਆਨਲਾਈਨ ਮੰਗਵਾਏ ਕੇਕ ਖਾਣ ਨਾਲ ਇਕ 10 ਸਾਲਾ ਬੱਚੀ ਦੀ ਮੌਤ ਹੋ ਗਈ ਸੀ ਤੇ ਇਸ ਦੇ ਨਾਲ ਹੀ ਪਰਿਵਾਰ ਦੇ ਹੋਰ ਮੈਂਬਰਾਂ ਦੀ ਤਬੀਅਤ ਵੀ ਵਿਗੜ ਗਈ ਸੀ ਤੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ ਸੀ। ਹੁਣ ਮਾਮਲੇ ਵਿਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਕੇਕ ਨਾਲ ਹੋਈ ਕੁੜੀ ਦੀ ਮੌਤ ਸਬੰਧੀ ਮਾਮਲਾ ਹਾਈਕੋਰਟ ਵਿਚ ਜਾ ਪਹੁੰਚਿਆ ਹੈ। ਐਡਵੋਕੇਟ ਕੰਵਰ ਪਾਹੁਲ ਸਿੰਘ ਵੱਲੋਂ ਇਸ ਸਬੰਧੀ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ।
ਇਸ ਪਟੀਸ਼ਨ ਵਿਚ ਫੂਡ ਸੇਫਟੀ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੀ ਮੰਗ ਚੁੱਕੀ ਗਈ ਹੈ। ਉਨ੍ਹਾਂ ਵੱਲੋਂ ਮੰਗ ਕੀਤੀ ਗਈ ਹੈ ਕਿ ਆਨਲਾਈਨ ਭੋਜਨ ਮੰਗਵਾਉਣ ਸਬੰਧੀ ਠੋਸ ਨੀਤੀ ਬਣਾਈ ਜਾਵੇ ਤੇ ਜਿਸ ਐਪ ਜ਼ਰੀਏ ਖਾਣਾ ਮੰਗਵਾਇਆ ਜਾ ਰਿਹਾ ਹੈ, ਉਹ ਰਜਿਸਟਰਡ ਹੋਣੀ ਚਾਹੀਦੀ ਹੈ। ਇਸ ਦੇ ਨਾਲ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ ਰੱਖੀ ਗਈ ਹੈ।
ਇਹ ਵੀ ਪੜ੍ਹੋ : ਜਲੰਧਰ ਪਹੁੰਚੇ CM ਭਗਵੰਤ ਮਾਨ, ਕਿਹਾ-‘ਪੰਜਾਬ ਬਣੇਗਾ ਹੀਰੋ, ਇਸ ਵਾਰ 13-0’
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਵੱਲੋਂ ਅਜਿਹੇ ਹੀ ਮਾਮਲੇ ਨੂੰ ਲੈ ਕੇ ਸੁਣਵਾਈ ਹੋਈ ਸੀ। ਜਿਸ ਵਿਚ ਫੂਡ ਸੇਫਟੀ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਨਿਰਦੇਸ਼ ਵੀ ਜਾਰੀ ਕੀਤੇ ਗਏ ਸਨ ਤੇ ਹੁਣ ਹਾਈਕੋਰਟ ਵੱਲੋਂ ਵੀ ਸਖਤ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਪਟਿਆਲਾ ਕੇਕ ਮਾਮਲੇ ਦੀ ਸੁਣਵਾਈ ਅਗਲੇ ਹਫਤੇ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -: