ਪਟਿਆਲਾ ‘ਚ ਜਨਮ ਦਿਨ ‘ਤੇ ਕੇਕ ਖਾਣ ਕਾਰਨ 10 ਸਾਲਾ ਮਾਸੂਮ ਮਾਨਵੀ ਦੀ ਮੌਤ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਤੱਕ ਪਹੁੰਚ ਗਿਆ ਹੈ। ਇਸ ਮਾਮਲੇ ‘ਤੇ ਅੱਜ ਸੁਣਵਾਈ ਹੋਵੇਗੀ। ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਸਮੇਤ ਕਈ ਲੋਕਾਂ ਨੂੰ ਧਿਰ ਬਣਾਇਆ ਗਿਆ ਹੈ। ਇਸ ਸਬੰਧੀ ਮੁਹਾਲੀ ਦੇ ਵਕੀਲ ਕੁੰਵਰ ਪਾਹੁਲ ਸਿੰਘ ਵੱਲੋਂ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ।
ਪਟੀਸ਼ਨਕਰਤਾ ਦੀ ਤਰਫੋਂ ਪਟੀਸ਼ਨ ‘ਚ ਦਲੀਲ ਦਿੱਤੀ ਗਈ ਹੈ ਕਿ 2016 ‘ਚ ਇਕ ਹੋਰ ਮਾਮਲੇ ‘ਚ ਸੁਪਰੀਮ ਕੋਰਟ ਨੇ ਸਾਰੇ ਸੂਬਿਆਂ ਨੂੰ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਦੀ ਪਾਲਣਾ ਯਕੀਨੀ ਬਣਾਉਣ ਦਾ ਹੁਕਮ ਦਿੱਤਾ ਸੀ। ਅਦਾਲਤ ਨੇ ਕੇਂਦਰ ਅਤੇ ਰਾਜ ਨੂੰ ਹੁਕਮ ਦਿੱਤਾ ਸੀ ਕਿ ਉਹ ਡੇਅਰੀ ਅਤੇ ਭੋਜਨ ਨਾਲ ਸਬੰਧਤ ਕੰਮ ਕਰਨ ਵਾਲਿਆਂ ਨੂੰ ਚfਤਾਵਨੀ ਦੇਣ ਅਤੇ ਦੱਸਣ ਕਿ ਜੇਕਰ ਅਜਿਹਾ ਸਾਬਤ ਹੁੰਦਾ ਹੈ ਤਾਂ ਉਨ੍ਹਾਂ ਵਿਰੁੱਧ ਠੋਸ ਕਾਰਵਾਈ ਕੀਤੀ ਜਾਵੇਗੀ।
ਇਸ ਦੇ ਬਾਵਜੂਦ ਮਿਲਾਵਟਖੋਰੀ ਦਾ ਧੰਦਾ ਬੰਦ ਨਹੀਂ ਹੋ ਰਿਹਾ। ਇਸ ਕਾਰਨ ਲੜਕੀ ਦੀ ਜਾਨ ਚਲੀ ਗਈ ਹੈ। 2013 ਵਿੱਚ ਵੀ ਸੁਪਰੀਮ ਕੋਰਟ ਨੇ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ ਨੂੰ ਹੁਕਮ ਦਿੱਤੇ ਸਨ।
ਜ਼ਿਕਰਯੋਗ ਹੈ ਕਿ ਅਮਨ ਨਗਰ, ਪਟਿਆਲਾ ਦੀ ਰਹਿਣ ਵਾਲੀ ਕਾਜਲ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੇ 24 ਮਾਰਚ ਨੂੰ ਸ਼ਾਮ 6 ਵਜੇ ਇੱਕ ਆਨਲਾਈਨ ਕੰਪਨੀ ਤੋਂ ਕੇਕ ਮੰਗਵਾਇਆ ਸੀ। ਸ਼ਾਮ ਕਰੀਬ 6.30 ਵਜੇ ਜੋਮੈਟੋ ਕੰਪਨੀ ਵੱਲੋਂ ਕੇਕ ਉਨ੍ਹਾਂ ਦੇ ਘਰ ਪਹੁੰਚਾਇਆ ਗਿਆ। 7.15 ਵਜੇ ਕੇਕ ਕੱਟਿਆ ਗਿਆ। ਕੇਕ ਖਾਣ ਤੋਂ ਬਾਅਦ ਮਾਨਵੀ ਅਤੇ ਹੋਰ ਪਰਿਵਾਰਕ ਮੈਂਬਰਾਂ ਦੀ ਹਾਲਤ ਵਿਗੜ ਗਈ। ਸਾਰਿਆਂ ਨੂੰ ਉਲਟੀਆਂ ਆਉਣ ਲੱਗੀਆਂ।
ਇਹ ਵੀ ਪੜ੍ਹੋ : ਵੱਡਾ ਹਾਦ/ਸਾ, 50 ਫੁੱਟ ਡੂੰਘੀ ਖੱਡ ‘ਚ ਡਿੱਗੀ ਕਰਮਚਾਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌ.ਤ
ਮਾਨਵੀ ਦੀ ਤਬੀਅਤ ਵਿਗੜ ਗਈ ਤਾਂ ਉਸ ਨੂੰ ਹਸਪਤਾਲ ਲੈ ਗਏ। ਅਗਲੀ ਸਵੇਰ 5.30 ਵਜੇ ਬੱਚੀ ਦੀ ਹਸਪਤਾਲ ‘ਚ ਮੌਤ ਹੋ ਗਈ, ਜਦਕਿ ਛੋਟੀ ਬੱਚੀ ਨੂੰ ਬੜੀ ਮੁਸ਼ਕਲ ਨਾਲ ਬਚਾਇਆ ਗਿਆ। ਬਾਕੀ ਪਰਿਵਾਰ ਦੀ ਸਿਹਤ ਵੀ ਵਿਗੜ ਗਈ ਸੀ, ਕਿਸੇ ਤਰ੍ਹਾਂ ਉਨ੍ਹਾਂ ਦਾ ਬਚਾਅ ਹੋ ਗਿਆ। ਸਿਹਤ ਮੰਤਰੀ ਬਲਬੀਰ ਸਿੰਘ ਨੇ ਵੀ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਰਣਨੀਤੀ ਵੀ ਬਣਾਈ ਗਈ ਹੈ। ਨਾਲ ਹੀ ਇਸ ਮਾਮਲੇ ਵਿੱਚ ਸਿਹਤ ਵਿਭਾਗ ਤੋਂ ਜਵਾਬ ਮੰਗਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: