ਪੰਜਾਬ ਵਿਧਾਨ ਸਭਾ ਚੋਣਾਂ ਨੂੰ ਕੁਝ ਹੀ ਦਿਨ ਬਚੇ ਹਨ। 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਅਤੇ 10 ਮਾਰਚ ਨੂੰ ਨਤੀਜੇ ਐਲਾਨੇ ਜਾਣਗੇ। ਉਮੀਦਵਾਰਾਂ ਵੱਲੋਂ ਨਾਜ਼ਦਗੀਆਂ ਭਰੀਆਂ ਜਾ ਚੁੱਕੀਆਂ ਹਨ। ਚੋਣ ਕਮਿਸ਼ਨ ਵੱਲੋਂ ਨਾਮਜ਼ਦਗੀਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਸੇ ਤਹਿਤ ਪਟਿਆਲਾ ਦੇ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਪਠਾਣਮਾਜਰਾ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਚੋਣ ਕਮਿਸ਼ਨ ਵੱਲੋਂ ਹਰਮੀਤ ਸਿੰਘ ਖਿਲਾਫ ਨਾਮਜ਼ਦਗੀ ਪੱਤਰ ਵਿਚ ਗਲਤ ਜਾਣਕਾਰੀ ਭਰਨ ਦਾ ਦੋਸ਼ ਲੱਗਾ ਹੈ। ਅਪਰਾਧਿਕ ਕੇਸ ਦੀ ਜਾਣਕਾਰੀ ਲੁਕਾਉਣ ‘ਤੇ ‘ਆਪ’ ਉਮੀਦਵਾਰ ਹਰਮੀਤ ਸਿੰਘ ਪਠਾਣਮਾਜਰਾ ਖਿਲਾਫ FIR ਦਰਜ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਦੂਜੇ ਪਾਸੇ ਪਠਾਣਮਾਜਰਾ ਨੇ ਕਿਹਾ ਸੀ ਕਿ ਉਸ ਖਿਲਾਫ ਕੋਈ ਵੀ ਕੇਸ ਪੈਂਡਿੰਗ ਨਹੀਂ ਹੈ ਪਰ ਚੋਣ ਕਮਿਸ਼ਨ ਦੇ ਹੁਕਮਾਂ ਤੋਂ ਬਾਅਦ ਬਰਨਾਲਾ ਦੀ ਅਦਾਲਤ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਸੁਪਰੀਮ ਕੋਰਟ ਨੇ ਹਿਜਾਬ ਮਾਮਲੇ ‘ਚ ਦਖਲ ਦੇਣ ਤੋਂ ਕੀਤਾ ਇਨਕਾਰ, ਕਿਹਾ-“ਸਹੀ ਸਮੇਂ ‘ਤੇ ਕੀਤੀ ਜਾਵੇਗੀ ਸੁਣਵਾਈ”
ਗੌਰਤਲਬ ਹੈ ਕਿ ਅਜੇ ਕੁਝ ਦਿਨ ਪਹਿਲਾਂ ਹੀ ਪਠਾਣਮਾਜਰਾ ਦੇ ਹੱਕ ਚ ਚੌਣ ਪ੍ਰਚਾਰ ਕਰਨ ਲਈ ਭਗਵੰਤ ਮਾਨ ਦੀ ਮਾਂ ਹਲਕਾ ਸਨੌਰ ਪੁੱਜੇ ਸਨ।