ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਵਿਵਾਦਿਤ ਕਿਤਾਬਾਂ ਹੋਈ ਵੱਡੀ ਕਾਰਵਾਈ ਕਰਦੇ ਹੋਏ ਲੇਖਕਾਂ ਤੇ ਪਬਲਿਸ਼ਰਾਂ ਖਿਲਾਫ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਹਨ।
ਪ੍ਰਾਈਵੇਟ ਪ੍ਰਕਾਸ਼ਕਾਂ ਵੱਲੋਂ ਆਪਣੇ ਪੱਧਰ ’ਤੇ ਸਿੱਖ ਗੁਰੂਆਂ ਅਤੇ ਸਿੱਖ ਇਤਿਹਾਸ ਨੂੰ ਲੈ ਕੇ ਤੱਥਾਂ ਨੂੰ ਤੋੜ ਮਰੋੜ ਕੇ ਬਾਰ੍ਹਵੀਂ ਜਮਾਤ ਲਈ ਤਿਆਰ ਕੀਤੀਆਂ ਗਈਆਂ ਸਨ। ਇਸ ਤੋਂ ਪਹਿਲਾਂ ਮਾਨ ਸਰਕਾਰ ਨੇ ਇਨ੍ਹਾਂ ਤਿੰਨ ਕਿਤਾਬਾਂ ਦੀ ਵਿਕਰੀ ’ਤੇ ਪਾਬੰਦੀ ਲਾਉਣ ਦੇ ਹੁਕਮ ਦਿੱਤੇ ਸਨ।
ਦੱਸ ਦੇਈਏ ਕਿ ਪੰਜਾਬ ਦੇ ਸਕੂਲਾਂ ਵਿਚ ਇਤਿਹਾਸ ਦਾ ਵਿਵਾਦਿਤ ਪਾਠਕ੍ਰਮ ਪੜ੍ਹਾਉਣ ਦਾ ਤਿੱਖਾ ਵਿਰੋਧ ਹੋਇਆ ਸੀ। ਜਿਸ ਪਿੱਛੋਂ ਸਰਕਾਰ ਨੇ ਜਾਂਚ ਦੇ ਹੁਕਮ ਦਿੱਤੇ ਸਨ। ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨੇ ਇਸ ਸੰਬੰਧੀ ਜਾਂਚ ਦੇ ਹੁਕਮ ਦਿੱਤੇ ਸਨ ਤੇ ਪੜਤਾਲੀਆ ਅਧਿਕਾਰੀ ਵੱਲੋਂ ਸੌਂਪੀਆਂ ਗਈਆਂ ਤਿੰਨ ਰਿਪੋਰਟਾਂ ਸਰਕਾਰ ਨੂੰ ਭੇਜੀਆਂ ਗਈਆਂ ਸਨ।
ਵੀਡੀਓ ਲਈ ਕਲਿੱਕ ਕਰੋ -: