ਚੋਰਾਂ ਨੇ ਇਕ ਦੁਕਾਨ ਦੇ ਤਾਲੇ ਤੋੜ ਕੇ ਨਕਦੀ ਅਤੇ ਵਿਦੇਸ਼ੀ ਸਿਗਰਟਾਂ ਦੇ ਡੱਬੇ ਚੋਰੀ ਕਰ ਲਏ। ਅਗਲੀ ਸਵੇਰ ਜਦੋਂ ਦੁਕਾਨ ਮਾਲਕ ਉਥੇ ਪਹੁੰਚਿਆ ਤਾਂ ਉਸ ਨੂੰ ਚੋਰੀ ਦਾ ਪਤਾ ਲੱਗਾ। ਇਸ ਮਾਮਲੇ ਵਿੱਚ ਥਾਣਾ ਕੋਤਵਾਲੀ ਦੀ ਪੁਲੀਸ ਨੇ ਦੁਕਾਨ ਮਾਲਕ ਨਿਤਿਨ ਵਰਮਾ ਵਾਸੀ ਸ਼ਿਵਾਜੀ ਨਗਰ ਦੇ ਬਿਆਨਾਂ ’ਤੇ ਚੋਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

cash and cigarettes theft
ਦੁਕਾਨ ਦੇ ਅੰਦਰ ਅਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕਰਕੇ ਮੁਲਜ਼ਮਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮਾਮਲੇ ‘ਚ ਨਿਤਿਨ ਵਰਮਾ ਨੇ ਦੱਸਿਆ ਕਿ ਉਸ ਦੀ ਗੁਰਜਰ ਮੱਲ ਰੋਡ ‘ਤੇ ਦੁਕਾਨ ਹੈ। ਸੋਮਵਾਰ ਰਾਤ ਨੂੰ ਉਹ ਦੁਕਾਨ ਬੰਦ ਕਰਕੇ ਘਰ ਚਲਾ ਗਿਆ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ
ਨਿਤਿਨ ਅਨੁਸਾਰ ਜਦੋਂ ਉਹ ਅਗਲੀ ਸਵੇਰ ਦੁਕਾਨ ‘ਤੇ ਪਹੁੰਚਿਆ ਤਾਂ ਉਸ ਨੇ ਦੇਖਿਆ ਕਿ ਉਸ ਦੀ ਦੁਕਾਨ ਦੇ ਤਾਲੇ ਟੁੱਟੇ ਹੋਏ ਸਨ ਅਤੇ ਅੰਦਰ ਸਾਮਾਨ ਖਿਲਰਿਆ ਪਿਆ ਸੀ। ਨਿਤਿਨ ਨੇ ਦਾਅਵਾ ਕੀਤਾ ਕਿ ਚੋਰਾਂ ਨੇ ਉਸ ਦੀ ਦੁਕਾਨ ਵਿੱਚੋਂ 3 ਲੱਖ ਰੁਪਏ ਦੀਆਂ ਵਿਦੇਸ਼ੀ ਸਿਗਰਟਾਂ ਦੇ ਡੱਬੇ ਅਤੇ 30 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ ਹੈ।