ਚੰਡੀਗੜ੍ਹ: ਸੀਬੀਆਈ ਨੇ ਚੰਡੀਗੜ੍ਹ ਪੁਲਿਸ ਦੀ ਇੱਕ ਮਹਿਲਾ ਸਬ-ਇੰਸਪੈਕਟਰ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਉਹ ਕੁੱਟਮਾਰ ਦੇ ਮਾਮਲੇ ਵਿੱਚ ਇਹ ਰਿਸ਼ਵਤ ਲੈ ਰਹੀ ਹੈ।
ਦੋਸ਼ੀ ਮਹਿਲਾ ਸਬ-ਇੰਸਪੈਕਟਰ ਸਰਬਜੀਤ ਕੌਰ ਸੈਕਟਰ-34 ਥਾਣੇ ਵਿੱਚ ਤਾਇਨਾਤ ਸੀ। ਉਸ ਨੇ ਅਪਰਾਧਿਕ ਮਾਮਲੇ ਵਿੱਚ ਨਿਪਟਾਰਾ ਕਰਵਾਉਣ ਲਈ 10 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ੁੱਕਰਵਾਰ ਨੂੰ ਸੀਬੀਆਈ ਨੇ ਜਾਲ ਵਿਛਾਇਆ ਅਤੇ ਥਾਣੇਦਾਰਨੀ ਨੂੰ ਉਸ ਵੇਲੇ ਗ੍ਰਿਫਤਾਰ ਕੀਤਾ ਜਦੋਂ ਉਹ ਰਿਸ਼ਵਤ ਲੈ ਰਹੀ ਸੀ।
ਇਹ ਵੀ ਪੜ੍ਹੋ : ਵੱਡੀ ਖਬਰ : ਫਾਜ਼ਿਲਕਾ ਬਾਰਡਰ ਤੋਂ 42 ਕਰੋੜ ਕੀਮਤ ਦੀ ਹੈਰੋਇਨ ਬਰਾਮਦ, ਜਲਾਲਾਬਾਦ ਬਲਾਸਟ ਨਾਲ ਜੁੜ ਰਹੇ ਤਾਰ
ਦੋਸ਼ੀ ਸਬ-ਇੰਸਪੈਕਟਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਸੀਬੀਆਈ ਦੀ ਟੀਮ ਵੱਲੋਂ ਵਿਸਥਾਰ ਨਾਲ ਪੁੱਛ-ਗਿੱਛ ਕੀਤੀ ਗਈ। ਮਹਿਲਾ ਸਬ-ਇੰਸਪੈਕਟਰ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਸੀਬੀਆਈ ਨੇ ਉਸ ਦੇ ਘਰ ਦੀ ਤਲਾਸ਼ੀ ਵੀ ਲਈ। ਮਹਿਲਾ ਸਬ-ਇੰਸਪੈਕਟਰ ਨੂੰ ਭਲਕੇ ਯਾਨੀ ਸ਼ਨੀਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਵਿੱਚ ਸੈਕਟਰ 34 ਥਾਣੇ ਦੇ ਐਸਐਚਓ ਦੀ ਕੀ ਭੂਮਿਕਾ ਹੈ, ਸੀਬੀਆਈ ਜਾਂਚ ਕਰ ਰਹੀ ਹੈ।