ਸੀਬੀਆਈ ਨੇ ਕਥਿਤ ਬੀਮਾ ਘਪਲੇ ਦੇ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਹੈ। ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਪਾਲ ਮਲਿਕ ਦੇ ਤਤਕਾਲੀ ਸਹਿਯੋਗੀ ਤੋਂ ਇਲਾਵਾ ਦਿੱਲੀ ਤੇ ਜੰਮੂ-ਕਸ਼ਮੀਰ ਵਿਚ 8 ਹੋਰ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਿਨ੍ਹਾਂ ਖਿਲਾਫ ਕਾਰਵਾਈ ਕੀਤੀ ਗਈ। ਉਨ੍ਹਾਂ ਵਿਚ ਉਦੋਂ ਰਾਜਪਾਲ ਦੇ ਪ੍ਰੈੱਸ ਸਕੱਤਰ ਸੁਨਕ ਬਾਲੀ ਵੀ ਸ਼ਾਮਲ ਹਨ।
ਮਾਮਲੇ ਨਾਲ ਜੁੜੇ ਅਧਿਕਾਰੀ ਨੇ ਦੱਸਿਆ ਕਿ ਸੀਬੀਆਈ ਨੇ ਸਾਬਕਾ ਰਾਜਪਾਲ ਦੇ ਤਤਕਾਲੀ ਸਹਿਯੋਗੀ ਦੀ ਰਿਹਾਇਸ਼ ਤੇ ਹੋਰ ਟਿਕਾਣਿਆਂ ‘ਤੇ ਅੱਜ ਸਵੇਰੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਏਜੰਸੀ ਨੇ ਪਿਛਲੀ 28 ਅਪ੍ਰੈਲ ਨੂੰ ਮਲਿਕ ਤੋਂ ਪੁੱਛਗਿਛ ਕੀਤੀ ਸੀ ਤੇ ਅੱਜ ਇਹ ਕਾਰਵਾਈ ਹੋ ਰਹੀ ਹੈ। ਏਜੰਸੀ ਨੇ ਪਿਛਲੇ ਸਾਲ ਅਕਤੂਬਰ ਵਿਚ ਮਲਿਕ ਦੇ ਬਿਆਨ ਵੀ ਦਰਜ ਕੀਤੇ ਸਨ।
ਜ਼ਿਕਰਯੋਗ ਹੈ ਕਿ ਮਲਿਕ ਨੇ ਕਥਿਤ ਤੌਰ ‘ਤੇ ਇਕ ਗਰੁੱਪ ਮੈਡੀਕਲ ਇੰਸ਼ੋਰੈਂਸ ਸਕੀਮ ਤੇ ਲੋਕ ਨਿਰਮਾਣ ਕੰਮਾਂ ਲਈ ਠੇਕਿਆਂ ਵਿਚ ਭ੍ਰਿਸ਼ਟਾਚਾਰ ਦਾ ਦੋਸ਼ ਲਗਾਇਆ ਸੀ। ਸੀਬੀਆਈ ਨੇ ਇਸ ਸਬੰਧੀ ਦੋ FIR ਦਰਜ ਕੀਤੀਆਂ ਹਨ। ਪ੍ਰੈੱਸ ਸਕੱਤਰ ਸੁਨਕ ਬਾਲੀ ਦੀ ਰਿਹਾਇਸ਼ ‘ਤੇ ਸੀਬੀਆਈ ਦੀ ਕਾਰਵਾਈ ‘ਤੇ ਸਤਪਾਲ ਨੇ ਪ੍ਰਤੀਕਿਰਿਆ ਦਿੱਤੀ ਹੈ। ਉੁਨ੍ਹਾਂ ਇਸ ਨੂੰ ਮੰਦਭਾਗਾ ਦੱਸਦੇ ਹੋਏ ਕਿਹਾ ਕਿ ਸੀਬੀਆਈ ਇਸ ਮਾਮਲੇ ਵਿਚ ਸ਼ਿਕਾਇਤਕਰਤਾ ਨੂੰ ਹੀ ਪ੍ਰੇਸ਼ਾਨ ਕਰ ਰਹੀ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੀਬੀਆਈ ਦੀ ਟੀਮ 60 ਕਰੋੜ ਰੁਪਏ ਦੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿਚ ਹੋਰ ਜਾਣਕਾਰੀ ਹਾਸਲ ਕਰਨ ਲਈ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਪਾਲ ਮਲਿਕ ਦੀ ਰਿਹਾਇਸ਼ ‘ਤੇ ਪਹੁੰਚੀ ਸੀ। ਉੁਦੋਂ ਉਨ੍ਹਾਂ ਤੋਂ ਭ੍ਰਿਸ਼ਟਾਚਾਰ ਦੇ ਦਾਅਵਿਆਂ ‘ਤੇ ਸਪੱਸ਼ਟੀਕਰਨ ਮੰਗਿਆ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ‘ਚ ਚੱਲੀਆਂ ਧੂੜ ਭਰੀਆਂ ਹਵਾਵਾਂ, ਕੁਝ ਥਾਵਾਂ ‘ਤੇ ਮੀਂਹ, ਇਸ ਦਿਨ ਮਗਰੋਂ ਮਿਲੇਗੀ ਗਰਮੀ ਤੋਂ ਰਾਹਤ
ਮਾਮਲਾ ਇਕ ਸਿਹਤ ਬੀਮਾ ਯੋਜਨਾ ਨਾਲ ਜੁੜਿਆ ਹੈ ਜਿਸ ਨੂੰ ਕਥਿਤ ਤੌਰ ‘ਤੇ ਅੱਗੇ ਵਧਾਉਣ ਲਈ ਕਿਹਾ ਗਿਆ ਸੀ। ਮਲਿਕ ਨੇ ਦਾਅਵਾ ਕੀਤਾ ਸੀ ਕਿ 23 ਅਗਸਤ 2018 ਤੇ 30 ਅਕਤੂਬਰ 2019 ਦੇ ਵਿਚ ਜੰਮੂ-ਕਸ਼ਮੀਰ ਦੇ ਰਾਜਪਾਲ ਵਜੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਫਾਈਲਾਂ ਨੂੰ ਮਨਜ਼ੂਰੀ ਦੇਣ ਲਈ ਉਨ੍ਹਾਂ ਨੂੰ ਰਿਸ਼ਵਤ ਦੀ ਪੇਸ਼ਕਸ਼ ਕੀਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: