ਫ਼ਿਰੋਜ਼ਪੁਰ ਜੇਲ੍ਹ ਵਿੱਚ ਬੰਦ ਤਿੰਨ ਨਸ਼ਾ ਤਸਕਰਾਂ ਵੱਲੋਂ ਕੀਤੀਆਂ 43 ਹਜ਼ਾਰ ਫ਼ੋਨ ਕਾਲਾਂ ਦੇ ਮਾਮਲੇ ਵਿੱਚ ਹੁਣ ਨਵਾਂ ਮੋੜ ਆਇਆ ਹੈ। ਪੁਲੀਸ ਵੱਲੋਂ ਇਸ ਮਾਮਲੇ ਵਿੱਚ ਏਆਈਜੀ ਲਖਬੀਰ ਸਿੰਘ ਖ਼ਿਲਾਫ਼ ਗ੍ਰਹਿ ਸਕੱਤਰ ਨੂੰ ਪੱਤਰ ਲਿਖਿਆ ਗਿਆ ਹੈ। ਪੱਤਰ ਵਿੱਚ ਪੁਲੀਸ ਨੇ ਉਸ ਨੂੰ ਡਿਊਟੀ ਵਿੱਚ ਅਣਗਹਿਲੀ ਵਰਤਣ ਅਤੇ ਮਾਮਲੇ ਦੀ ਜਾਂਚ ਵਿੱਚ ਨਾਕਾਮ ਰਹਿਣ ਕਾਰਨ ਮੁਅੱਤਲ ਕਰਨ ਅਤੇ ਉਸ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰਨ ਦੀ ਸਿਫ਼ਾਰਸ਼ ਕੀਤੀ ਹੈ।
ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਇੰਸਪੈਕਟਰ ਬਲਦੇਵ ਸਿੰਘ ਨੂੰ ਬੀਤੇ ਵੀਰਵਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਐਸਐਸਪੀ, ਤਸਕਰਾਂ ਅਤੇ ਜੇਲ੍ਹ ਅਧਿਕਾਰੀਆਂ ਵਿਚਾਲੇ ਗਠਜੋੜ ਦੀ ਜਾਂਚ ਲਈ ਏਆਈਜੀ ਜੇ ਐਲੇਨਚੇਜੀਅਨ ਨੂੰ ਨਵਾਂ ਆਈਓ ਨਿਯੁਕਤ ਕੀਤਾ ਗਿਆ ਹੈ। ਦੂਜੇ ਪਾਸੇ ਪੰਜਾਬ ਪੁਲੀਸ ਇਸ ਮਾਮਲੇ ਵਿੱਚ ਜੇਲ੍ਹ ਦੇ ਮੌਜੂਦਾ ਸੁਪਰਡੈਂਟ ਖ਼ਿਲਾਫ਼ ਵੱਖਰੀ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ : –
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ
ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਵੱਲੋਂ ਮੋਬਾਈਲ ਫ਼ੋਨ ਦੀ ਵਰਤੋਂ ਦੇ ਮਾਮਲੇ ਵੱਧਦੇ ਜਾ ਰਹੇ ਹਨ। ਇਸ ਨੂੰ ਰੋਕਣ ਲਈ ਪੁਲਿਸ ਨਵੀਂ ਤਕਨੀਕ ਸਮੇਤ ਕਈ ਤਰੀਕੇ ਅਪਣਾ ਰਹੀ ਹੈ ਪਰ ਇਸ ‘ਤੇ ਲਗਾਮ ਨਹੀਂ ਲਗਾਈ ਜਾ ਰਹੀ ਹੈ। ਇਸ ਸਾਲ ਹੁਣ ਤੱਕ ਕੈਦੀਆਂ ਕੋਲੋਂ 6 ਹਜ਼ਾਰ ਤੋਂ ਵੱਧ ਮੋਬਾਈਲ ਜ਼ਬਤ ਕੀਤੇ ਜਾ ਚੁੱਕੇ ਹਨ।