ਅੰਮ੍ਰਿਤਸਰ ਦੇ ਅਜਨਾਲਾ ‘ਚ ਕਾਂਗਰਸ ਦੀ ਚੋਣ ਰੈਲੀ ‘ਤੇ ਹੋਈ ਫਾਇਰਿੰਗ ਨੇ ਮਾਹੌਲ ਖਰਾਬ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਸਿਬਿਨ ਸੀ ਨੇ ਇਸ ਮਾਮਲੇ ਵਿੱਚ ਡੀਜੀਪੀ ਗੌਰਵ ਯਾਦਵ ਤੋਂ ਰਿਪੋਰਟ ਤਲਬ ਕੀਤੀ ਹੈ। ਸੀ.ਈ.ਓ ਨੇ ਅੰਮ੍ਰਿਤਸਰ ਦੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਨੂੰ ਇਸ ਮਾਮਲੇ ਦੀ ਆਪਣੇ ਪੱਧਰ ‘ਤੇ ਜਾਂਚ ਕਰਕੇ 24 ਘੰਟਿਆਂ ਦੇ ਅੰਦਰ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ, ਤਾਂ ਜੋ ਇਸ ਮਾਮਲੇ ਵਿੱਚ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।
ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਸ਼ਿਕਾਇਤ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਨੇ ਇਸ ਸਬੰਧੀ ਡੀਜੀਪੀ ਨੂੰ ਪੱਤਰ ਲਿਖ ਕੇ ਤੱਥਾਂ ’ਤੇ ਆਧਾਰਿਤ ਰਿਪੋਰਟ ਜਲਦੀ ਪੇਸ਼ ਕਰਨ ਲਈ ਕਿਹਾ ਹੈ ਤਾਂ ਜੋ ਇਸ ਸਬੰਧੀ ਹੋਰ ਜਾਣਕਾਰੀ ਭਾਰਤ ਚੋਣ ਕਮਿਸ਼ਨ ਨੂੰ ਦਿੱਤੀ ਜਾ ਸਕੇ।
ਇਹ ਵੀ ਪੜ੍ਹੋ : T20 ਵਰਲਡ ਕੱਪ ‘ਚ ਭਾਰਤ-ਪਾਕਿਸਤਾਨ ਹੋਣਗੇ ਆਹਮੋ-ਸਾਹਮਣੇ, ਜਾਣੋ ਕਦੋਂ ਤੇ ਕਿੱਥੇ ਵੇਖੀਏ ਮਹਾਮੁਕਾਬਲਾ
ਇੱਕ ਵੱਖਰੇ ਪੱਤਰ ਵਿੱਚ ਮੁੱਖ ਚੋਣ ਅਫ਼ਸਰ ਨੇ ਅੰਮ੍ਰਿਤਸਰ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੂੰ ਤੁਰੰਤ ਇਸ ਮਾਮਲੇ ‘ਤੇ ਧਿਆਨ ਕੇਂਦਰਿਤ ਕਰਕੇ ਕਾਰਵਾਈ ਦੀ ਰਿਪੋਰਟ ਦੇਣ ਲਈ ਕਿਹਾ ਹੈ। ਅੰਮ੍ਰਿਤਸਰ ‘ਚ ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਦੀ ਚੋਣ ਰੈਲੀ ‘ਚ ਜਾ ਰਹੇ ਵਰਕਰਾਂ ‘ਤੇ ਕੁਝ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿਚ ਵਰਕਰ ਜ਼ਖਮੀ ਹੋ ਗਏ ਹਨ। ਗੋਲੀਆਂ ਚਲਾ ਕੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਅਨੁਸਾਰ ਗੁਰਜੀਤ ਔਜਲਾ ਅਜਨਾਲਾ ਵਿੱਚ ਚੋਣ ਮੀਟਿੰਗ ਕਰ ਰਹੇ ਸਨ, ਜਿਸ ਵੇਲੇ ਇਹ ਘਟਨਾ ਵਾਪਰੀ।
ਵੀਡੀਓ ਲਈ ਕਲਿੱਕ ਕਰੋ -: