ਨਵਜੋਤ ਸਿੰਘ ਸਿੱਧੂ ਵੱਲੋਂ ਮੰਗਲਵਾਰ ਅਚਾਨਕ ਪੰਜਾਬ ਰਾਜ ਭਵਨ ਦੇ ਗੇਟ ਮੂਹਰੇ ਧਰਨੇ ਨੇ ਚੰਡੀਗੜ੍ਹ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ । ਸਿੱਧੂ ਵੱਲੋਂ ਇਹ ਧਰਨਾ ਲਖੀਮਪੁਰ ਖੀਰੀ ਵਿਚ ਵਾਪਰੀ ਘਟਨਾ ਵਿਚ ਹੁਣ ਤੱਕ ਇਨਸਾਫ ਨਾ ਮਿਲਣ ਕਾਰਨ ਲਗਾਇਆ ਗਿਆ।ਇਸ ਧਰਨੇ ਦਾ ਪੁਲਿਸ ਨੂੰ ਮੌਕੇ ‘ਤੇ ਹੀ ਪਤਾ ਲੱਗਾ।
ਇਸ ਮੌਕੇ ਸਿੱਧੂ ਨਾਲ ਕੁਝ ਕਾਂਗਰਸੀ ਵਿਧਾਇਕ ਵੀ ਮੌਜੂਦ ਸਨ। ਚੰਡੀਗੜ੍ਹ ਪੁਲਿਸ ਵੱਲੋਂ ਸਿੱਧੂ ਤੇ ਇਨ੍ਹਾਂ ਆਗੂਆਂ ਨੂੰ ਮੌਕੇ ਤੋਂ ਗ੍ਰਿਫਤਾਰ ਕਰ ਲਿਆ ਗਿਆ ਤੇ ਸਾਰੰਗਪੁਰ ਥਾਣੇ ਵਿਚ ਲਿਜਾਇਆ ਗਿਆ ਅਤੇ ਉਥੇ ਬਿਨਾਂ ਕੋਈ ਪੁਲਿਸ ਕਾਰਵਾਈ ਦੇ ਸਾਰੇ ਆਗੂਆਂ ਨੂੰ 2 ਘੰਟਿਆਂ ਤੋਂ ਬਾਅਦ ਰਿਹਾਅ ਵੀ ਕਰ ਦਿੱਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਬੀਤੀ ਰਾਤ ਸਿੱਧੂ ਵੱਲੋਂ ਟਵੀਟ ਕਰਕੇ ਯੂ. ਪੀ. ਦੇ ਕੇਂਦਰੀ ਗ੍ਰਹਿ ਮੰਤਰੀ ਆਸ਼ੀਸ਼ ਮਿਸ਼ਰਾ ਦੇ ਪੁੱਤਰ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ ਸੀ ਤੇ ਨਾਲ ਹੀ ਉਨ੍ਹਾਂ ਨੇ ਹਰਿਆਣਾ ਦੇ CM ਖੱਟਰ ਖਿਲਾਫ ਵੀ ਕਾਰਵਾਈ ਦੀ ਮੰਗ ਕੀਤੀ।
ਗੌਰਤਲਬ ਹੈ ਕਿ ਮੰਗਲਵਾਰ ਨੂੰ ਕਿਸਾਨਾਂ ਵੱਲੋਂ ਇਥੇ ਡਿਪਟੀ ਕਮਿਸ਼ਨਰ ਦੇ ਅੱਗੇ ਧਰਨਾ ਦਿੱਤਾ ਜਾਣਾ ਸੀ ਜਿਸ ਕਾਰਨ ਚੰਡੀਗੜ੍ਹ ਪੁਲਿਸ ਉਥੇ ਰੁੱਝੀ ਹੋਈ ਸੀ ਤੇ ਦੂਜੇ ਪਾਸੇ ਸਿੱਧੂ ਵੱਲੋਂ ਰਾਜ ਭਵਨ ਅੱਗੇ ਅਚਨਚੇਤ ਧਰਨਾ ਦੇ ਦਿੱਤਾ ਗਿਆ। ਜਿਵੇਂ ਹੀ ਪੁਲਿਸ ਨੂੰ ਧਰਨੇ ਬਾਰੇ ਪਤਾ ਲੱਗਾ ਤਾਂ ਉਹ ਮੌਕੇ ‘ਤੇ ਪੁੱਜੀ। ਲਗਭਗ ਪੌਣੇ ਘੰਟੇ ਤੋਂ ਬਾਅਦ ਸਿੱਧੂ ਤੇ ਹੋਰਨਾਂ ਵਿਧਾਇਕਾਂ ਨੂੰ ਮੌਕੇ ਤੋਂ ਗ੍ਰਿਫਤਾਰ ਕਰ ਲਿਆ।