ਚੰਡੀਗੜ੍ਹ ਸ਼ਹਿਰ ਨੂੰ ਸਰਵੋਤਮ ਸਫ਼ਾਈ ਮਿੱਤਰ ਸੇਫ਼ ਸਿਟੀ ਐਵਾਰਡ ਨਾਲ ਨਿਵਾਜਿਆ ਗਿਆ ਹੈ। ਇਹ ਐਵਾਰਡ ਸ਼ਹਿਰ ਦੇ ਮੇਅਰ ਅਨੂਪ ਗੁਪਤਾ ਨੂੰ ਦਿੱਲੀ ਦੇ ਭਾਰਤ ਮੰਡਪਮ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਦਿੱਤਾ ਗਿਆ। ਇਹ ਪੁਰਸਕਾਰ ਉਨ੍ਹਾਂ ਨੂੰ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਤਾ ਹੈ। ਚੰਡੀਗੜ੍ਹ ਦੇ ਕਾਰਜਕਾਰੀ ਸਲਾਹਕਾਰ ਨਿਤਿਨ ਕੁਮਾਰ ਯਾਦਵ ਅਤੇ ਚੰਡੀਗੜ੍ਹ ਨਿਗਮ ਦੀ ਕਮਿਸ਼ਨਰ ਆਨੰਦਿਤਾ ਮਿੱਤਰਾ ਵੀ ਉਨ੍ਹਾਂ ਦੇ ਨਾਲ ਸਨ।
ਚੰਡੀਗੜ੍ਹ ਨੂੰ ਇਹ ਐਵਾਰਡ ਮਿਲਣ ਦਾ ਮੁੱਖ ਕਾਰਨ ਆਟੋਮੈਟਿਕ ਮਸ਼ੀਨਾਂ ਨਾਲ ਸ਼ਹਿਰ ਵਿੱਚ ਸੀਵਰੇਜ ਦੀ ਸਫ਼ਾਈ ਕਰਨਾ ਸੀ। ਇਸ ਦੇ ਨਾਲ ਹੀ ਸਫ਼ਾਈ ਸੇਵਕਾਂ ਦੇ ਬੂਥ ਤੋਂ ਮੁਲਾਜ਼ਮਾਂ ਦੀ ਸੁਰੱਖਿਆ ਤੇ ਸਹੂਲਤ ਦਾ ਜਿਸ ਤਰ੍ਹਾਂ ਧਿਆਨ ਰੱਖਿਆ ਜਾਂਦਾ ਹੈ, ਇਹ ਗੱਲ ਵੀ ਚੰਡੀਗੜ੍ਹ ਦੇ ਹੱਕ ਵਿੱਚ ਨਿਕਲ ਗਈ ਹੈ। ਦੇਸ਼ ਵਿੱਚ ਪਹਿਲੀ ਵਾਰ ਚੰਡੀਗੜ੍ਹ ਵਿੱਚ ਸੈਨੀਟੇਸ਼ਨ ਵਰਕਰਜ਼ ਬੂਥ ਦੀ ਸਥਾਪਨਾ ਕੀਤੀ ਗਈ। ਮੁਲਾਜ਼ਮਾਂ ਦੀਆਂ ਸਮੱਸਿਆਵਾਂ ਸੁਣਨ ਲਈ ਉਥੇ ਵੱਖਰਾ ਸਟਾਫ਼ ਤਾਇਨਾਤ ਕੀਤਾ ਗਿਆ ਹੈ।
ਸਵੱਛਤਾ ਸਰਵੇਖਣ ਲਈ ਲੋਕਾਂ ਤੋਂ ਰਾਏ ਮੰਗੀ ਗਈ। ਇਸ ਵਿੱਚ ਐਪ ਰਾਹੀਂ ਸ਼ਹਿਰ ਵਾਸੀਆਂ ਨੂੰ ਸਵਾਲ ਪੁੱਛੇ ਗਏ। ਇਨ੍ਹਾਂ ਵਿੱਚ ਇੱਕ ਵਿਅਕਤੀ ਨੂੰ 9 ਸਵਾਲ ਪੁੱਛੇ ਗਏ ਸਨ। ਸਾਰੇ 9 ਸਵਾਲ ਸਫਾਈ ਬਾਰੇ ਸਨ। ਇਹ ਸਫਾਈ ਐਵਾਰਡ ਲੋਕਾਂ ਦੀ ਰਾਏ ਦੇ ਆਧਾਰ ‘ਤੇ ਤੈਅ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਕੜਾਕੇ ਦੀ ਠੰਡ ਵਿਚਾਲੇ ਇਸ ਜ਼ਿਲ੍ਹੇ ‘ਚ ਸਵਾਈਨ ਫਲੂ ਦੀ ਦਸਤਕ, ਮਿਲੇ 3 ਮਰੀਜ਼
ਮਾਮਲੇ ਦੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਕਮਿਸ਼ਨਰ ਆਨੰਦਿਤਾ ਮਿੱਤਰਾ ਨੇ ਦੱਸਿਆ ਕਿ ਚੰਡੀਗੜ੍ਹ ਸ਼ਹਿਰ ਨੇ ਸਵੱਛਤਾ ਸਰਵੇਖਣ 2023 ਵਿੱਚ ਪੂਰੇ ਦੇਸ਼ ਵਿੱਚ 11ਵਾਂ ਸਥਾਨ ਹਾਸਲ ਕੀਤਾ ਹੈ। ਇਹ ਸ਼ਹਿਰ ਵਾਸੀਆਂ ਲਈ ਵੱਡੀ ਪ੍ਰਾਪਤੀ ਹੈ। 2020 ਵਿੱਚ 66ਵੇਂ ਰੈਂਕ ਤੋਂ ਚੰਡੀਗੜ੍ਹ 2021 ਵਿੱਚ 12ਵੇਂ ਸਥਾਨ ’ਤੇ ਪਹੁੰਚ ਗਿਆ। ਹੁਣ 2023 ਵਿੱਚ ਇਸ ਵਿੱਚ ਹੋਰ ਸੁਧਾਰ ਹੋਇਆ ਹੈ ਅਤੇ 11ਵਾਂ ਸਥਾਨ ਹਾਸਲ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ –