ਚੰਡੀਗੜ੍ਹ ‘ਚ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਅੱਜ ਤੋਂ ਮੌਸਮ ‘ਚ ਬਦਲਾਅ ਹੋਵੇਗਾ। ਮੌਸਮ ਵਿਭਾਗ ਅਨੁਸਾਰ 18 ਅਤੇ 20 ਅਪ੍ਰੈਲ ਨੂੰ ਵੱਖ-ਵੱਖ ਥਾਵਾਂ ‘ਤੇ ਬਾਰਿਸ਼ ਪੈਣ ਦੀ ਸੰਭਾਵਨਾ ਹੈ। 19 ਨੂੰ ਕੁਝ ਥਾਵਾਂ ‘ਤੇ ਮੀਂਹ ਵੀ ਪੈ ਸਕਦਾ ਹੈ।
19 ਅਤੇ 20 ਅਪ੍ਰੈਲ ਨੂੰ ਚੰਡੀਗੜ੍ਹ ‘ਚ ਕੁਝ ਥਾਵਾਂ ‘ਤੇ ਤੂਫ਼ਾਨ ਦੇ ਨਾਲ-ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। 20 ਤਰੀਕ ਤੋਂ ਬਾਅਦ ਇਸ ਵੈਸਟਰਨ ਡਿਸਟਰਬੈਂਸ ਦਾ ਅਸਰ ਹੌਲੀ-ਹੌਲੀ ਘੱਟ ਹੋਣਾ ਸ਼ੁਰੂ ਹੋ ਜਾਵੇਗਾ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ
ਮੌਸਮ ਵਿਭਾਗ ਨੇ ਇਸ ਵੈਸਟਰਨ ਡਿਸਟਰਬੈਂਸ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਵਾਢੀ ਹੋਈ ਫ਼ਸਲ ਨੂੰ ਸੁਰੱਖਿਅਤ ਥਾਵਾਂ ‘ਤੇ ਰੱਖੋ। ਇਸ ਤੋਂ ਇਲਾਵਾ ਕਿਸਾਨਾਂ ਨੂੰ ਸਿੰਚਾਈ, ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਜਦੋਂ ਵੀ ਗਰਜ, ਤੂਫ਼ਾਨ, ਗੜੇਮਾਰੀ ਆਦਿ ਹੋਵੇ ਤਾਂ ਇਸ ਦੌਰਾਨ ਬਾਹਰ ਜਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਜੇਕਰ ਤੁਸੀਂ ਕਾਰ ਚਲਾ ਰਹੇ ਹੋ, ਤਾਂ ਕਾਰ ਨੂੰ ਕਿਸੇ ਸੁਰੱਖਿਅਤ ਥਾਂ ‘ਤੇ ਪਾਰਕ ਕਰਨਾ ਚਾਹੀਦਾ ਹੈ। ਰੁੱਖਾਂ ਦਾ ਆਸਰਾ ਨਹੀਂ ਲੈਣਾ ਚਾਹੀਦਾ। ਕਿਉਂਕਿ ਹਨੇਰੀ ਕਾਰਨ ਦਰੱਖਤ ਡਿੱਗਣ ਦਾ ਖਦਸ਼ਾ ਹੈ।