ਚੰਡੀਗੜ੍ਹ ‘ਚ ਮੌਸਮ ਵਿਭਾਗ ਮੁਤਾਬਕ ਅੱਜ ਹਲਕੀ ਬਾਰਿਸ਼ ਹੋਣ ਦੀ ਚਿਤਾਵਨੀ ਦਿੱਤੀ ਗਈ ਹੈ। ਇਹ ਮੀਂਹ ਗਰਜ ਅਤੇ ਬਿਜਲੀ ਦੇ ਨਾਲ ਹੋ ਸਕਦਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਅਜਿਹਾ ਵੈਸਟਰਨ ਡਿਸਟਰਬੈਂਸ ਦੇ ਕਾਰਨ ਹੋ ਰਿਹਾ ਹੈ ਜੋ ਹਾਲ ਹੀ ਵਿੱਚ ਸਰਗਰਮ ਹੋਇਆ ਹੈ। ਮੌਸਮ ਵਿਭਾਗ ਨੇ ਤਿੰਨ ਦਿਨਾਂ ਦਾ ਅਲਰਟ ਜਾਰੀ ਕੀਤਾ ਸੀ ਪਰ ਹੁਣ ਇਹ ਵੈਸਟਰਨ ਡਿਸਟਰਬੈਂਸ ਸਿਰਫ਼ ਦੋ ਦਿਨਾਂ ਬਾਅਦ ਹੀ ਨਾ-ਸਰਗਰਮ ਹੋਣ ਜਾ ਰਿਹਾ ਹੈ। ਅਜਿਹੇ ‘ਚ ਇਸ ਦਾ ਪ੍ਰਭਾਵ ਘੱਟ ਰਿਹਾ ਹੈ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ
ਮੌਸਮ ਵਿਭਾਗ ਨੇ ਤਾਪਮਾਨ 35 ਡਿਗਰੀ ਸੈਲਸੀਅਸ ਰਹਿਣ ਦੀ ਭਵਿੱਖਬਾਣੀ ਕੀਤੀ ਸੀ। ਪਰ ਹੁਣ ਅਪ੍ਰੈਲ ਮਹੀਨੇ ਵਿੱਚ ਹੀ ਇਹ ਵੱਧ ਤੋਂ ਵੱਧ ਤਾਪਮਾਨ 36.7 ਤੱਕ ਪਹੁੰਚ ਗਿਆ ਹੈ। ਜੋ ਕਿ ਆਮ ਨਾਲੋਂ 1.5 ਡਿਗਰੀ ਸੈਲਸੀਅਸ ਵੱਧ ਹੈ। ਘੱਟੋ-ਘੱਟ ਤਾਪਮਾਨ 21.8 ਡਿਗਰੀ ਸੈਲਸੀਅਸ ਹੈ। ਉਹ ਵੀ ਆਮ ਨਾਲੋਂ 3.2 ਡਿਗਰੀ ਸੈਲਸੀਅਸ ਵੱਧ ਹੈ। ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ ਭਲਕੇ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਰਹਿ ਸਕਦਾ ਹੈ। 21 ਅਪ੍ਰੈਲ ਨੂੰ ਵੀ ਤਾਪਮਾਨ ‘ਚ ਕੋਈ ਬਦਲਾਅ ਨਹੀਂ ਦੇਖਣ ਨੂੰ ਮਿਲੇਗਾ। 22 ਅਪ੍ਰੈਲ ਨੂੰ ਘੱਟੋ-ਘੱਟ ਤਾਪਮਾਨ ਇਕ ਡਿਗਰੀ ਸੈਲਸੀਅਸ ਵਧ ਸਕਦਾ ਹੈ।