ਚੰਡੀਗੜ੍ਹ ਵਿੱਚ ਵੈਸਟਰਨ ਡਿਸਟਰਬੈਂਸ ਕਾਰਨ ਅੱਜ ਕਈ ਇਲਾਕਿਆਂ ਵਿੱਚ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ ਤੋਂ ਪਹਿਲਾਂ ਹਲਕੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਸੀ। ਪਰ ਹੁਣ ਤਾਜ਼ਾ ਰਿਪੋਰਟ ਮੁਤਾਬਕ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ। ਕਿਉਂਕਿ ਵੈਸਟਰਨ ਡਿਸਟਰਬੈਂਸ ਦਾ ਅਸਰ ਹਲਕਾ ਹੋ ਗਿਆ ਹੈ। ਪਰ ਚੰਡੀਗੜ੍ਹ ਦੇ ਕਈ ਇਲਾਕਿਆਂ ਵਿੱਚ ਅੱਜ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ।
ਸ਼ੁੱਕਰਵਾਰ ਦੁਪਹਿਰ ਨੂੰ ਬੱਦਲ ਛਾਏ ਰਹਿਣ ਕਾਰਨ ਰਾਤ ਦੇ ਤਾਪਮਾਨ ‘ਚ ਇਕ ਵਾਰ ਫਿਰ ਗਿਰਾਵਟ ਆਈ ਹੈ। ਘੱਟੋ-ਘੱਟ ਤਾਪਮਾਨ 18.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਜੋ ਕਿ ਆਮ ਨਾਲੋਂ 5 ਡਿਗਰੀ ਸੈਲਸੀਅਸ ਘੱਟ ਹੈ। ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਰਿਹਾ ਜੋ ਕਿ ਆਮ ਨਾਲੋਂ ਇੱਕ ਡਿਗਰੀ ਸੈਲਸੀਅਸ ਘੱਟ ਹੈ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਹੁਣ ਅਗਲੇ 5 ਦਿਨਾਂ ‘ਚ ਤਾਪਮਾਨ ‘ਚ ਵਾਧਾ ਹੋਣ ਦੀ ਸੰਭਾਵਨਾ ਹੈ। ਅਗਲੇ 5 ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਐਤਵਾਰ ਨੂੰ ਹਲਕੇ ਬੱਦਲ ਛਾਏ ਰਹਿ ਸਕਦੇ ਹਨ ਅਤੇ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਹੋ ਸਕਦਾ ਹੈ। ਇਸੇ ਤਰ੍ਹਾਂ ਸੋਮਵਾਰ ਨੂੰ ਵੀ ਆਸਮਾਨ ‘ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ।