ਚੰਡੀਗੜ੍ਹ ‘ਚ ਬੁੱਧਵਾਰ ਦੇਰ ਰਾਤ ਹੋਈ ਹਲਕੀ ਬਾਰਿਸ਼ ਕਾਰਨ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਘੱਟੋ-ਘੱਟ ਤਾਪਮਾਨ 24.9 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਹੈ। ਤੇਜ਼ ਹਵਾਵਾਂ ਦੇ ਨਾਲ ਲਗਭਗ 1.4 MM ਬਾਰਿਸ਼ ਦਰਜ ਕੀਤੀ ਗਈ ਹੈ।
ਮੌਸਮ ਵਿਭਾਗ ਨੇ ਅੱਜ ਵੀ ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦਾ ਅਸਰ ਦਿਨ ਦੇ ਤਾਪਮਾਨ ‘ਤੇ ਵੀ ਪਵੇਗਾ। ਹਾਲਾਂਕਿ ਮੌਸਮ ਵਿਭਾਗ ਨੇ ਅੱਜ ਵੀ ਦਿਨ ਦਾ ਤਾਪਮਾਨ 43 ਡਿਗਰੀ ਸੈਲਸੀਅਸ ਤੱਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਮੌਸਮ ਵਿਭਾਗ ਅਨੁਸਾਰ 21 ਜੂਨ ਨੂੰ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 30 ਡਿਗਰੀ ਸੈਲਸੀਅਸ ਰਹਿ ਸਕਦਾ ਹੈ। 22 ਜੂਨ ਨੂੰ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 31 ਡਿਗਰੀ ਸੈਲਸੀਅਸ ਰਹੇਗਾ। 23 ਜੂਨ ਨੂੰ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 32 ਡਿਗਰੀ ਸੈਲਸੀਅਸ ਰਹੇਗਾ। 24 ਜੂਨ ਨੂੰ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 32 ਡਿਗਰੀ ਸੈਲਸੀਅਸ ਹੋ ਸਕਦਾ ਹੈ। ਇਸ ਤੋਂ ਬਾਅਦ ਪ੍ਰੀ-ਮਾਨਸੂਨ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਥੋੜ੍ਹੀ ਰਾਹਤ ਮਿਲੇਗੀ।