Chandigarh will not treat : ਚੰਡੀਗੜ੍ਹ ਦੇ ਸਰਕਾਰੀ ਹਸਪਤਾਲਾਂ ਅਤੇ ਪੀਜੀਆਈ ਵਿੱਚ ਪੰਚਕੂਲਾ ਸਣੇ ਹਰਿਆਣਾ ਦੇ ਕੋਰੋਨਾ ਮਰੀਜ਼ਾਂ ਦਾ ਇਲਾਜ ਨਹੀਂ ਹੋਵੇਗਾ। ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖ ਕੇ ਪੀਜੀਆਈ ਚੰਡੀਗੜ੍ਹ ਨੇ ਵੀ ਇਲਾਜ ਕਰਨ ਤੋਂ ਮਨ੍ਹਾ ਕਰ ਦਿੱਤਾ ਹੈ। ਲਗਾਤਾਰ ਮਰੀਜ਼ਾਂ ਦੀ ਗਿਣਤੀ ਵਧਣ ਤੋਂ ਬਾਅਦ ਅਜਿਹੇ ਹਾਲਾਤ ਬਣ ਗਏ ਹਨ ਕਿ ਸ਼ਹਿਰ ਦੇ ਹਸਪਤਾਲਾਂ ਨੂੰ ਇਹ ਫੈਸਲਾ ਲੈਣਾ ਪਿਆ। ਸਿਹਤ ਵਿਭਾਗ ਵੱਲੋਂ ਮਰੀਜ਼ਾਂ ਨੂੰ ਫਿਟ ਰੱਖਣ ਲਈ ਕੁਆਰੰਟੀਨ ਸੈਂਟਰ ਸਾਰੀਆਂ ਥਾਵਾਂ ’ਤੇ ਇਲਾਜ ਕੀਤਾ ਜਾ ਰਿਹਾ ਹੈ। ਪੰਚਕੂਲਾ ਦੀ ਸੀਐੱਮਓ ਡਾ. ਜਸਜੀਤ ਕੌਰ ਨੇ ਦੱਸਿਆ ਕਿ ਲਗਾਤਾਰ ਮਰੀਜ਼ਾਂ ਦੇ ਵਧਦੇ ਦਬਾਅ ਕਾਰਨ ਇਹ ਮੀਟਿੰਗ ਵਿੱਚ ਫੈਸਲਾ ਹੋਇਆ ਹੈ। ਪੰਚਕੂਲਾ ਤੋਂ ਇਲਾਵਾ ਕਿਸੇ ਵੀ ਜ਼ਿਲ੍ਹੇ ਦੇ ਕੋਰੋਨਾ ਮਰੀਜ਼ ਦਾ ਹੁਣ ਚੰਡੀਗੜ੍ਹ ਇਲਾਜ ਨਹੀਂ ਕਰੇਗਾ।
ਪੰਚਕੂਲਾ ਵਿੱਚ ਲਗਾਤਾਰ ਕੋਰੋਨਾ ਦੇ ਕੇਸ ਵਧਦੇ ਜਾ ਰਹੇ ਹਨ। ਪੰਚਕੂਲਾ ਵਿੱਚ 15 ਦਿਨਾਂ ਦੇ ਅੰਦਰ ਤਿੰਨ ਹਜ਼ਾਰ ਤੋਂ ਵੱਧ ਕੇਸ ਸਾਹਮਣੇ ਆ ਗਏ ਹਨ। ਇਸ ਤਰ੍ਹਾਂ ਦੇ ਹਾਲਾਤ ਵਿੱਚ ਪੰਚਕੂਲਾ ਵਿੱਚ ਵੀ ਵੈਂਟੀਲੇਟਰ ਦੀ ਸਹੂਲਤ ਹੋਣ ਤੋਂ ਬਾਅਦ ਵੀ ਮਰੀਜ਼ਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਚਕੂਲਾ ਦੀ ਸੀਐੱਮਓ ਡਾ. ਜਸਜੀਤ ਕੌਰ ਨੇ ਦੱਸਿਆ ਕਿ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਲੋਕਾਂ ਨੂੰ ਹੋਮ ਕੁਆਰੰਟੀਨ ਕੀਤਾ ਜਾ ਰਿਹਾ ਹੈ। ਮਰੀਜ਼ ਦਾ ਇਲਾਜ ਵੀ ਕੀਤਾ ਜਾ ਰਿਹਾ ਹੈ। ਮਰੀਜ਼ ਤੇਜ਼ੀ ਨਾਲ ਰਿਕਵਰ ਵੀ ਕਰ ਰਹੇ ਹਨ।