ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਮਿਡ-ਡੇ-ਮੀਲ ਦਾ ਮੀਨੂ ਬਦਲ ਦਿੱਤਾ ਹੈ। ਹੁਣ ਇਸ ਵਿੱਚ ਦਾਲ-ਮਾਹ ਛੋਲਿਆਂ ਵੀ ਸ਼ਾਮਲ ਕਰ ਲਿਆ ਗਿਆ ਹੈ। ਵਿਦਿਆਰਥੀਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਖੀਰ ਵੀ ਵਰਤਾਈ ਜਾਵੇਗੀ। ਛੁੱਟੀਆਂ ਤੋਂ ਬਾਅਦ ਨਵਾਂ ਮੀਨੂ 1 ਜੁਲਾਈ ਤੋਂ ਲਾਗੂ ਹੋ ਜਾਵੇਗਾ। ਭੋਜਨ ਦੀ ਸ਼ੁੱਧਤਾ ‘ਤੇ ਧਿਆਨ ਦਿੱਤਾ ਜਾਵੇਗਾ। ਸਕੂਲ ਪ੍ਰਬੰਧਕ ਕਮੇਟੀਆਂ ਵੱਲੋਂ ਖਾਣੇ ਦੀ ਵੀ ਜਾਂਚ ਕੀਤੀ ਜਾਵੇਗੀ। ਇਸ ਦੇ ਲਈ ਵਿਭਾਗ ਵੱਲੋਂ ਡਿਊਟੀ ਲਾਈ ਗਈ ਹੈ।
ਮੀਨੂ ਦੇ ਮੁਤਾਬਕ ਸੋਮਵਾਰ ਨੂੰ ਦਾਲ (ਸਬਜ਼ੀਆਂ ਦੇ ਨਾਲ) ਅਤੇ ਰੋਟੀ, ਮੰਗਲਵਾਰ ਨੂੰ ਰਾਜਮਾ ਚੌਲ, ਬੁੱਧਵਾਰ ਨੂੰ ਕਾਲੇ ਛੋਲੇ / ਚਿੱਟੇ ਛੋਲੇ (ਆਲੂ ਦੇ ਨਾਲ) ਅਤੇ ਪੂੜੀ ਤੇ ਰੋਟੀ, ਵੀਰਵਾਰ ਨੂੰ ਕੜੀ-ਚੌਲ, ਸ਼ੁੱਕਰਵਾਰ ਨੂੰ ਮੌਸਮੀ ਸਬਜ਼ੀ ਅਤੇ ਰੋਟੀ, ਸ਼ਨੀਵਾਰ ਦਾਲ ਛੋਲਿਆਂ ਦੀ ਦਾਲ ਦਿੱਤੀ ਜਾਵੇਗੀ।
ਇਸ ਦੌਰਾਨ ਵਿਦਿਆਰਥੀਆਂ ਨੂੰ ਮੌਸਮੀ ਫਲ ਵੀ ਦਿੱਤੇ ਜਾਣਗੇ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਬੱਚਿਆਂ ਨੂੰ ਗਰਮ ਭੋਜਨ ਪਰੋਸਿਆ ਜਾਵੇਗਾ। ਵਿਦਿਆਰਥੀਆਂ ਨੂੰ ਖਾਣ-ਪੀਣ ਵਿੱਚ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ।
ਇਹ ਵੀ ਪੜ੍ਹੋ : ਰੇਲ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ, 10 ਜੂਨ ਤੱਕ ਰੱਦ ਰਹਿਣਗੀਆਂ ਇਹ ਟ੍ਰੇਨਾਂ
ਦੱਸ ਦੇਈਏ ਕਿ ਪੰਜਾਬ ਵਿੱਚ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲ ਹਨ, ਜਿੱਥੇ ਪਹਿਲੀ ਜਮਾਤ ਤੋਂ ਅੱਠਵੀਂ ਜਮਾਤ ਤੱਕ ਖਾਣਾ ਪਰੋਸਿਆ ਜਾਂਦਾ ਹੈ। ਇਸ ਦੇ ਪਿੱਛੇ ਬੱਚਿਆਂ ਨੂੰ ਸਕੂਲ ਨਾਲ ਜੋੜਨ ਦੀ ਕੋਸ਼ਿਸ਼ ਹੈ। ਮਿਡ-ਡੇ-ਮੀਲ ਲਈ ਵਿਭਾਗ ਵੱਲੋਂ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾਂਦੇ ਹਨ। ਨਾਲ ਹੀ, ਮਿਡ-ਡੇ-ਮੀਲ ਵਿੱਚ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਸਾਰੇ ਖਾਣੇ ਦਾ ਰਿਕਾਰਡ ਰੱਖਿਆ ਜਾਂਦਾ ਹੈ। ਇਸ ਦੇ ਲਈ ਸਾਰੇ ਸਕੂਲਾਂ ਵਿੱਚ ਕੁੱਕ ਤਾਇਨਾਤ ਕਰ ਦਿੱਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: