ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਹਨੀ ਦੀ ਤਬੀਅਤ ਖਰਾਬ ਹੋਣ ‘ਤੇ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਵਿਚ ਲਿਆਂਦਾ ਗਿਆ ਹੈ। ਅਚਾਨਕ ਦਿਲ ਵਿੱਚ ਦਰਦ ਉੱਠਣ ਕਾਰਨ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਗੈਰ-ਕਾਨੂੰਨੀ ਰੇਤਾ ਮਾਈਨਿੰਗ ਨਾਲ ਜੁੜੇ ਮਾਮਲੇ ਵਿੱਚ ਗ੍ਰਿਫ਼ਤਾਰ ਭੁਪਿੰਦਰ ਹਨੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਨੀ ਦੀ ਤਬੀਅਤ ਐਤਵਾਰ ਸਵੇਰੇ ਖ਼ਰਾਬ ਹੋ ਗਈ ਸੀ ਜਿਸ ਕਾਰਨ ਹਨੀ ਨੂੰ ਕਪੂਰਥਲਾ ਸਿਵਲ ਹਸਪਤਾਲ ਭੇਜਿਆ ਗਿਆ ਸੀ ਪਰ ਉੱਥੇ ਹਨੀ ਦਾ ਬਲੱਡ ਪ੍ਰੈਸ਼ਰ ਬਹੁਤ ਵਧ ਗਿਆ ਸੀ ਅਚਾਨਕ ਦਿਲ ਵਿੱਚ ਦਰਦ ਹੋਣ ਕਾਰਨ ਕਪੂਰਥਲਾ ਦੇ ਸਿਵਲ ਹਸਪਤਾਲ ਭੇਜਿਆ ਗਿਆ ਸੀ, ਡਾਕਟਰਾਂ ਨੇ ਉਨ੍ਹਾਂ ਨੂੰ ਦਿਲ ਦਾ ਚੈੱਕਅਪ ਕਰਵਾਉਣ ਲਈ ਕਿਹਾ ਸੀ ਅਤੇ ਅੱਜ ਹਨੀ ਨੂੰ ਇੱਕ ਟੈਸਟ ਸੰਬੰਧੀ ਅੰਮ੍ਰਿਤਸਰ ਲਿਜਾਇਆ ਜਾ ਰਿਹਾ ਹੈ ਉਨ੍ਹਾਂ ਨੂੰ ਬਲੱਡ ਪ੍ਰੈਸ਼ਰ ਤੇ ਹਾਰਟ ਦੀ ਦਿੱਕਤ ਪਹਿਲਾਂ ਵੀ ਆਈ ਸੀ।
ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
