ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸਾਬਕਾ ਮੁੱਖ ਮੰਤਰੀ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਭੁਪਿੰਦਰ ਸਿੰਘ ਹਨੀ ਨੂੰ ਰੇਤ ਦੀ ਨਾਜਾਇਜ਼ ਮਾਈਨਿੰਗ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਬਰੀ ਕਰ ਦਿੱਤਾ ਗਿਆ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ।
ਸੁਪਰੀਮ ਕੋਰਟ ਨੇ ਭੁਪਿੰਦਰ ਸਿੰਘ ਹਨੀ ਨੂੰ ਜ਼ਮਾਨਤ ਦੇਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਵਿੱਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਾਂਚ ਏਜੰਸੀ ਈਡੀ ਨੇ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨੂੰ ਜ਼ਮਾਨਤ ਦੇਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ‘ਤੇ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਰਾਹੀਂ ਧਨ ਨੂੰ ਸਫੈਦ ਕਰਨ ਦਾ ਦੋਸ਼ ਹੈ।’
ਇਹ ਵੀ ਪੜ੍ਹੋ : ਬੱਬੂ ਮਾਨ ਦੀ ਕੋਠੀ ਨੇੜੇ ਬਦ.ਮਾਸ਼ ਦਾ ਐਨਕਾਊਂਟਰ, ਪੌਸ਼ ਇਲਾਕੇ ‘ਚ ਹੋਈ ਫਾਇ.ਰਿੰਗ
ਦੱਸ ਦੇਈਏ ਕਿ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਰਹਿੰਦਿਆਂ 18 ਜਨਵਰੀ ਨੂੰ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੇ ਟਿਕਾਣਿਆਂ ਤੋਂ ਈਡੀ ਦੀ ਟੀਮ ਨੇ 10 ਕਰੋੜ ਰੁਪਏ ਅਤੇ ਕੁਝ ਹੋਰ ਸਾਮਾਨ ਬਰਾਮਦ ਕੀਤਾ ਸੀ ਤੇ ਪੁੱਛਗਿੱਛ ਤੋਂ ਬਾਅਦ ਉਸ ਨੂੰਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਜੇਲ੍ਹ ਭੇਜੇ ਗਏ ਹਨੀ ਨੇ ਅਦਾਲਤ ਵਿੱਚ ਜ਼ਮਾਨਤ ਦੀ ਪਟੀਸ਼ਨ ਲਾ ਦਿੱਤੀ ਹੈ। ਹਨੀ ’ਤੇ ਦੋਸ਼ ਹੈ ਕਿ ਉਸ ਨੇ ਚਰਨਜੀਤ ਚੰਨੀ ਦੇ ਇਸ਼ਾਰੇ ’ਤੇ ਨਾਜਾਇਜ਼ ਮਾਈਨਿੰਗ ਕਰਵਾ ਕੇ ਵਾਤਾਵਰਨ ਨੂੰ ਨੁਕਸਾਨ ਪਹੁੰਚਾਇਆ ਹੈ ਅਤੇ ਬਦਲੇ ਵਿੱਚ ਕਰੋੜਾਂ ਰੁਪਏ ਦੀ ਕਮਾਈ ਕੀਤੀ ਹੈ। ਈਡੀ ਦੀ ਟੀਮ ਨੇ ਹਨੀ ਦੇ ਲੁਧਿਆਣਾ ਸਮੇਤ ਹੋਰ ਟਿਕਾਣਿਆਂ ’ਤੇ ਛਾਪੇਮਾਰੀ ਕਰਕੇ 10 ਕਰੋੜ ਬਰਾਮਦ ਕੀਤੇ ਸਨ।
ਵੀਡੀਓ ਲਈ ਕਲਿੱਕ ਕਰੋ –