ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਵੱਲੋਂ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਦੀ ਠੋਡੀ ਨੂੰ ਹੱਥ ਲਾਉਣ ਦਾ ਸਖ਼ਤ ਨੋਟਿਸ ਲੈਂਦਿਆਂ ਮਹਿਲਾ ਕਮਿਸ਼ਨ ਨੇ ਡੀ.ਜੀ.ਪੀ. ਨੂੰ ਨੋਟਿਸ ਜਾਰੀ ਕੀਤਾ ਹੈ।
ਨੋਟਿਸ ਵਿਚ ਕਿਹਾ ਗਿਆ ਹੈ ਕਿ ਚਰਨਜੀਤ ਸਿੰਘ ਚੰਨੀ ਦੀ ਹਰਕਤ ਨਾ ਬਖਸ਼ਣਯੋਗ ਹੈ, ਇਸ ਸਬੰਧੀ ਤੁਰੰਤ ਪੜਤਾਲ/ਕਾਰਵਾਈ ਕੀਤੀ ਜਾਵੇ ਕਿਉਂਕਿ ਜਗੀਰ ਕੌਰ ਸਾਬਕਾ ਕੈਬਨਿਟ ਮੰਤਰੀ ਤੇ SGPC ਦੇ ਸਾਬਕਾ ਪ੍ਰਧਾਨ ਰਹਿਚੁੱਕੇ ਹਨ, ਜਦਕਿ ਚਰਨਜੀਤ ਚੰਨੀ ਜੋਕਿ ਸਾਬਕਾ ਮੁੱਖ ਮੰਤਰੀ ਤੇ ਇੱਕ ਪ੍ਰੋਮੀਨੈਂਟ ਸ਼ਖਸੀਅਤ ਹਨ, ਦੇ ਪਹਿਲਾਂ ਵੀ ਇਸ ਤਰ੍ਹਾਂ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਮਹਿਲਾ ਕਮਿਸ਼ਨ ਨੇ ਅਗਲੀ ਕਾਰਵਾਈ ਲਈ ਇਸ ਸੰਬੰਧੀ ਅੱਜ ਸਟੇਟਸ ਰਿਪੋਰਟ ਮੰਗੀ ਹੈ।
ਦੂਜੇ ਪਾਸੇ ਚੰਨੀ ਨੇ ਕਿਹਾ ਕਿ ਉਹ ਬੀਬੀ ਨੂੰ ਆਪਣੀ ਵੱਡੀ ਭੈਣ ਦੀ ਤਰ੍ਹਾਂ ਸਮਝਦੇ ਹਨ ਅਤੇ ਉਨ੍ਹਾਂ ਦੀ ਇਹ ਭਾਵਨਾ ਪਿਆਰ ਅਤੇ ਸਤਿਕਾਰ ਕਾਰਨ ਹੈ। ਤੁਸੀਂ ਦੇਖਿਆ ਹੋਵੇਗਾ ਕਿ ਪਹਿਲਾਂ ਮੈਂ ਉਸ ਨੂੰ ਆਪਣੀ ਵੱਡੀ ਭੈਣ ਵਾਂਗ ਮੱਥਾ ਟੇਕਿਆ ਅਤੇ ਫਿਰ ਉਸ ਨਾਲ ਮਜ਼ਾਕ ਕੀਤਾ। ਚੰਨੀ ਮੁਤਾਬਕ ਮੈਨ੍ਹਾਂ ਦਾ ਹੱਥ ਆਪਣੇ ਮੱਥੇ ‘ਤੇ ਲਾਇਆ ਅਤੇ ਆਸ਼ੀਰਵਾਦ ਲਿਆ।
ਸ਼ਨੀਵਾਰ ਨੂੰ ਆਪਣਾ ਬਿਆਨ ਦਿੰਦੇ ਹੋਏ ਚੰਨੀ ਨੇ ਕਿਹਾ ਸੀ ਕਿ ਮੈਂ ਸਾਲਾਂ ਤੋਂ ਬੀਬੀ ਜਗੀਰ ਕੌਰ ਨੂੰ ਆਪਣੀ ਵੱਡੀ ਭੈਣ, ਆਪਣੀ ਮਾਂ ਸਮਝਦਾ ਆ ਰਿਹਾ ਹਾਂ ਅਤੇ ਇਸੇ ਲਈ ਮੈਂ ਉਨ੍ਹਾਂ ਅੱਗੇ ਬਹੁਤ ਸਤਿਕਾਰ ਨਾਲ ਸਿਰ ਝੁਕਾਉਂਦਾ ਹਾਂ। ਮੈਂ ਉਨ੍ਹਾਂ ਦੀ ਠੋਡੀ ਨੂੰ ਛੂਹਿਆ ਜਿਵੇਂ ਅਸੀਂ ਆਪਣੀ ਭੈਣ ਜਾਂ ਮਾਂ ਨਾਲ ਕਰਦੇ ਹਾਂ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ‘ਚ ਨਾਮੀਨੇਸ਼ਨ ਦਾ ਅੱਜ ਆਖ਼ਰੀ ਦਿਨ, ਸਟਾਰ ਕਰਮਜੀਤ ਅਨਮੋਲ ਅੱਜ ਭਰਨਗੇ ਨਾਮਜ਼ਦਗੀ
ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲੰਧਰ ਵਿੱਚ ਇਕੱਠੇ ਹੋਏ ਸਨ। ਉਸ ਦਿਨ ਚੰਨੀ ਅਤੇ ਅਕਾਲੀ ਦਲ ਦੇ ਉਮੀਦਵਾਰ ਕੇ.ਪੀ ਨੇ ਇਕੋ ਸਮੇਂ ਨਾਮਜ਼ਦਗੀਆਂ ਭਰੀਆਂ ਸਨ। ਉਸ ਸਮੇਂ ਚੰਨੀ ਅਤੇ ਬੀਬੀ ਜਗੀਰ ਕੌਰ ਆਹਮੋ-ਸਾਹਮਣੇ ਹੋ ਗਏ। ਪਹਿਲਾਂ ਤਾਂ ਚੰਨੀ ਨੇ ਹੱਥ ਮਿਲਾਉਣ ਦੇ ਮਕਸਦ ਨਾਲ ਬੀਬੀ ਜਗੀਰ ਕੌਰ ਅੱਗੇ ਸਿਰ ਝੁਕਾਇਆ, ਪਰ ਬਾਅਦ ਵਿਚ ਉਹ ਤੁਰਨ ਲੱਗੇ ਤਾਂ ਉਨ੍ਹਾਂ ਦੀ ਠੋਡੀ ‘ਤੇ ਹੱਥ ਰੱਖ ਕੇ ਮਜ਼ਾਕ ਕਰਨ ਦੀ ਕੋਸ਼ਿਸ਼ ਕੀਤੀ।