ਆਸਟ੍ਰੇਲੀਆ ਦੇ ਸਿਡਨੀ ‘ਚ ਹੋਏ ਅੱਤਵਾਦੀ ਹਮਲੇ ‘ਚ ਹਮਲਾਵਰ ਸਮੇਤ 7 ਲੋਕਾਂ ਦੀ ਮੌਤ ਹੋ ਗਈ। ਆਸਟ੍ਰੇਲੀਅਨ ਮੀਡੀਆ ਮੁਤਾਬਕ ਸਿਡਨੀ ਦੇ ਇਕ ਸ਼ਾਪਿੰਗ ਸੈਂਟਰ ‘ਚ ਗੋਲੀਬਾਰੀ ਅਤੇ ਚਾਕੂ ਮਾਰਨ ਤੋਂ ਬਾਅਦ ਇਨ੍ਹਾਂ 6 ਲੋਕਾਂ ਦੀ ਮੌਤ ਹੋ ਗਈ। ਬਾਅਦ ਵਿੱਚ ਹਮਲਾਵਰ ਵੀ ਮਾਰਿਆ ਗਿਆ। ਸਿਡਨੀ ਪੁਲਿਸ ਇਸ ਘਟਨਾ ਨੂੰ ਅੱਤਵਾਦੀ ਹਮਲਾ ਮੰਨ ਰਹੀ ਹੈ। ਹਮਲੇ ਤੋਂ ਬਾਅਦ ਮਾਲ ‘ਚ ਹਫੜਾ-ਦਫੜੀ ਫੈਲ ਗਈ। ਲੋਕ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਣ ਲੱਗੇ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਲ ‘ਚ ਫਸੇ ਹਜ਼ਾਰਾਂ ਲੋਕਾਂ ਨੂੰ ਬਾਹਰ ਕੱਢਿਆ ਗਿਆ। ਜ਼ਖਮੀਆਂ ਨੂੰ ਸਥਾਨਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਨਿਊ ਸਾਊਥ ਵੇਲਜ਼ ਸਟੇਟ ਪੁਲਿਸ ਨੇ ਕਿਹਾ ਕਿ ਪੂਰੇ ਮਾਲ ਨੂੰ ਘੇਰ ਲਿਆ ਗਿਆ ਹੈ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਕਈ ਪੋਸਟਾਂ ਵਿੱਚ ਭੀੜ ਨੂੰ ਮਾਲ ਅਤੇ ਪੁਲਿਸ ਵਾਹਨਾਂ ਅਤੇ ਖੇਤਰ ਵਿੱਚ ਐਮਰਜੈਂਸੀ ਸੇਵਾਵਾਂ ਤੋਂ ਭੱਜਦੇ ਹੋਏ ਦਿਖਾਇਆ ਗਿਆ। ਜਾਣਕਾਰੀ ਮੁਤਾਬਕ ਦੋ ਹਮਲਾਵਰ ਸਨ, ਜਿਨ੍ਹਾਂ ਵਿੱਚੋਂ ਇੱਕ ਮਾਰਿਆ ਗਿਆ ਹੈ। ਜਦਕਿ ਦੂਜੇ ਦੀ ਭਾਲ ਜਾਰੀ ਹੈ।
ਰਿਪੋਰਟ ਮੁਤਾਬਕ ਇਹ ਅੱਤਵਾਦੀ ਹਮਲਾ ਬਾਂਦੀ ਜੰਕਸ਼ਨ ‘ਤੇ ਹੋਇਆ। ਸਿਡਨੀ ਪੁਲਿਸ ਮੁਤਾਬਕ ਹਮਲਾਵਰਾਂ ਦਾ ਮਕਸਦ ਸ਼ਾਇਦ ਦੁਕਾਨਦਾਰਾਂ ਨੂੰ ਨਿਸ਼ਾਨਾ ਬਣਾਉਣਾ ਸੀ। ਮਾਲ ਕੈਂਪਸ ਵਿੱਚ ਐਮਰਜੈਂਸੀ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸ਼ਾਪਿੰਗ ਸੈਂਟਰ ‘ਤੇ ਗੋਲੀਆਂ ਚੱਲਣ ਦੀ ਆਵਾਜ਼ ਸੁਣੀ, ਜਿਸ ਤੋਂ ਬਾਅਦ ਲੋਕਾਂ ਨੂੰ ਉਥੋਂ ਭੱਜਦੇ ਦੇਖਿਆ ਗਿਆ।
ਇਹ ਵੀ ਪੜ੍ਹੋ : ਕਿਸਾਨਾਂ ਵੱਲੋਂ ਸੂਬੇ ‘ਚ BJP ਦਾ ਵਿਰੋਧ ਜਾਰੀ, ਹੰਸ ਰਾਜ ਹੰਸ ਮਗਰੋਂ ਘੇਰਿਆ ਦਿਨੇਸ਼ ਬੱਬੂ ਨੂੰ
ਨਿਊ ਸਾਊਥ ਵੇਲਜ਼ ਪੁਲਿਸ ਨੇ ਦੱਸਿਆ ਕਿ ਹਮਲਾ ਵੈਸਟਫੀਲਡ ਬੌਂਡੀ ਜੰਕਸ਼ਨ ਮਾਲ ਕੰਪਲੈਕਸ ਵਿਖੇ ਹੋਇਆ, ਜੋ ਸ਼ਨੀਵਾਰ ਦੁਪਹਿਰ ਨੂੰ ਦੁਕਾਨਦਾਰਾਂ ਨਾਲ ਭਰਿਆ ਹੋਇਆ ਸੀ। ਫਿਲਹਾਲ ਮਾਲ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਨੇ ਲੋਕਾਂ ਨੂੰ ਇਲਾਕੇ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਪੁਲਿਸ ਘਟਨਾ ਦੇ ਸਬੰਧ ਵਿੱਚ ਜਾਂਚ ਕਰ ਰਹੀ ਹੈ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਹਮਲਾ ਕਿੱਥੋਂ ਆਇਆ ਅਤੇ ਇਸ ਦੀ ਮੰਗ ਕੀ ਸੀ।
ਵੀਡੀਓ ਲਈ ਕਲਿੱਕ ਕਰੋ -: