ਵਧੀਕ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਤੇ ਫ਼ਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਹਨ। ਹੁਣ ਵਿਜੀਲੈਂਸ ਬਿਊਰੋ ਨੂੰ ਇਸ ਮਾਮਲੇ ਵਿੱਚ ਗਵਾਹ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ। ਅਦਾਲਤ ਨੇ ਇਸ ਮਾਮਲੇ ਵਿੱਚ ਸਾਬਕਾ ਵਿਧਾਇਕ ਦੇ ਸਾਥੀ ਅਤੇ ਦੋ ਸਹਿ ਮੁਲਜ਼ਮਾਂ ਗੁਰਸੇਵਕ ਸਿੰਘ ਅਤੇ ਰਾਜਵਿੰਦਰ ਸਿੰਘ ਖ਼ਿਲਾਫ਼ ਵੀ ਦੋਸ਼ ਆਇਦ ਕੀਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 8 ਦਸੰਬਰ ਨੂੰ ਹੋਵੇਗੀ।
ਜਾਣਕਾਰੀ ਮੁਤਾਬਕ ਵਿਜੀਲੈਂਸ ਬਿਊਰੋ ਨੇ ਇੱਕ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਨੂੰ ਆਮਦਨ ਤੋਂ 245 ਗੁਣਾ ਵੱਧ ਖਰਚ ਕਰਨ ਦੇ ਦੋਸ਼ ਵਿੱਚ ਇਸ ਸਾਲ ਮਈ ਮਹੀਨੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਕਰੀਬ ਤਿੰਨ ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਸਾਬਕਾ ਵਿਧਾਇਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਵਿਜੀਲੈਂਸ ਨੇ ਇਸੇ ਮਾਮਲੇ ਵਿੱਚ ਉਸ ਦੇ ਸਾਥੀ ਗੁਰਸੇਵਕ ਸਿੰਘ ਅਤੇ ਰਾਜਵਿੰਦਰ ਸਿੰਘ ਨੂੰ ਵੀ ਨਾਮਜ਼ਦ ਕੀਤਾ ਹੈ। ਦੋਸ਼ ਹੈ ਕਿ ਸਾਬਕਾ ਵਿਧਾਇਕ ਨੇ ਦੋਵਾਂ ਦੇ ਨਾਂ ‘ਤੇ ਬੇਨਾਮੀ ਜਾਇਦਾਦ ਬਣਾਈ ਹੈ।
ਇਹ ਵੀ ਪੜ੍ਹੋ : ਬੱਚਿਆਂ ਦੀਆਂ ਸਕੂਲੀ ਵੈਨਾਂ ਦੀ ਜਾਂਚ ਕਰਨ ਲਈ ਖੁਦ DC ਨੇ ਨਾਕੇ ਲਾ ਲਾਈ ਕਲਾਸ, ਦਿੱਤੀ ਚਿਤਾਵਨੀ
ਹਾਲਾਂਕਿ ਵਿਜੀਲੈਂਸ ਦੋਵਾਂ ਨੂੰ ਗ੍ਰਿਫਤਾਰ ਨਹੀਂ ਕਰ ਸਕੀ। ਬਾਅਦ ਵਿੱਚ ਦੋਵਾਂ ਨੂੰ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਮਿਲ ਗਈ। ਵਿਜੀਲੈਂਸ ਨੇ ਸਾਬਕਾ ਵਿਧਾਇਕ ਸਮੇਤ ਤਿੰਨਾਂ ਦੋਸ਼ੀਆਂ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਸੀ। ਸ਼ੁੱਕਰਵਾਰ ਨੂੰ ਇਸ ‘ਤੇ ਦੋਸ਼ ਤੈਅ ਕਰਨ ‘ਤੇ ਬਹਿਸ ਹੋਈ। ਸਾਬਕਾ ਵਿਧਾਇਕ ਦੇ ਵਕੀਲ ਸਤਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਦੋਸ਼ ਆਇਦ ਕਰਨ ਤੋਂ ਬਾਅਦ ਜ਼ਿਲ੍ਹਾ ਅਦਾਲਤ ਨੇ ਅਗਲੀ ਸੁਣਵਾਈ ਦੌਰਾਨ ਗਵਾਹਾਂ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਵੀਡੀਓ ਲਈ ਕਲਿੱਕ ਕਰੋ : –