ਚੰਡੀਗੜ੍ਹ ਏਅਰਪੋਰਟ ‘ਤੇ ਭਾਜਪਾ ਦੀ ਨਵੀਂ ਚੁਣੀ ਸੰਸਦ ਮੈਂਬਰ ਕੰਗਨਾ ਰਣੌਤ ਨਾਲ ਬਦਸਲੂਕੀ ਕੀਤੇ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਏਅਰਪੋਰਟ ‘ਤੇ ਤਾਇਨਾਤ ਸੀਆਈਐਸਐਫ ਦੀ ਮਹਿਲਾ ਸੁਰੱਖਿਆ ਕਰਮਚਾਰੀ ਨੇ ਕੰਗਨਾ ਨੂੰ ਥੱਪੜ ਮਾਰਿਆ ਹੈ। ਇਸ ਕਰਮਚਾਰੀ ਦਾ ਨਾਂ ਕੁਲਵਿੰਦਰ ਕੌਰ ਦੱਸਿਆ ਜਾ ਰਿਹਾ ਹੈ।
ਕੰਗਨਾ ਰਣੌਤ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਹੈ। ਹਾਲ ਹੀ ਵਿੱਚ ਉਹ ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਲੋਕ ਸਭਾ ਚੋਣ ਜਿੱਤੇ ਹਨ। ਭਾਜਪਾ ਨੇ ਉਨ੍ਹਾਂ ਨੂੰ ਕਾਂਗਰਸ ਮੰਤਰੀ ਵਿਕਰਮਾਦਿਤਿਆ ਦੇ ਮੁਕਾਬਲੇ ਟਿਕਟ ਦਿੱਤੀ ਸੀ।
ਵੀਰਵਾਰ ਨੂੰ ਉਹ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਮੀਟਿੰਗ ਲਈ ਆ ਰਹੀ ਸੀ। ਫਿਰ ਇਹ ਘਟਨਾ ਵਾਪਰੀ। ਕਿਹਾ ਜਾ ਰਿਹਾ ਹੈ ਕਿ ਕੰਗਨਾ ਨੂੰ ਕਿਸਾਨਾਂ ਨਾਲ ਜੁੜੇ ਬਿਆਨਾਂ ‘ਤੇ ਥੱਪੜ ਮਾਰਿਆ ਗਿਆ ਹੈ।
ਸੂਤਰਾਂ ਮੁਤਾਬਕ ਕੰਗਨਾ ਨੇ ਇਸ ਸਬੰਧੀ ਏਅਰਪੋਰਟ ਥਾਣੇ ‘ਚ ਰਿਪੋਰਟ ਵੀ ਦਰਜ ਕਰਵਾਈ ਹੈ, ਜਿਸ ਤੋਂ ਬਾਅਦ CISF ਕਰਮਚਾਰੀ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਹੁਣ ਉਸ ਤੋਂ ਥੱਪੜ ਮਾਰਨ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਕੰਗਨਾ ਵੱਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਦੀਆਂ ਔਰਤਾਂ ‘ਤੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਦੋਵਾਂ ਵਿਚਾਲੇ ਬਹਿਸ ਹੋ ਗਈ ਸੀ, ਜਿਸ ਤੋਂ ਬਾਅਦ ਥੱਪੜ ਮਾਰਨ ਦੀ ਸਥਿਤੀ ਆ ਗਈ। ਇਸ ਨੂੰ ਲੈ ਕੇ ਏਅਰਪੋਰਟ ‘ਤੇ 10 ਤੋਂ 15 ਮਿੰਟ ਤੱਕ ਹੰਗਾਮਾ ਹੋਇਆ। ਇਸ ਤੋਂ ਬਾਅਦ ਕੰਗਨਾ ਵਿਸਤਾਰਾ ਏਅਰਲਾਈਨਜ਼ ਦੀ ਫਲਾਈਟ ਰਾਹੀਂ ਦਿੱਲੀ ਲਈ ਰਵਾਨਾ ਹੋ ਗਈ।
ਇਹ ਵੀ ਪੜ੍ਹੋ : 19 ਸਾਲਾਂ ਮੁੰਡੇ ਨੂੰ ਪਿਆਰ ਕਰਨਾ ਪਿਆ ਮਹਿੰਗਾ, ਭਰੀ ਜਵਾਨੀ ਮਾ.ਰਿਆ ਗਿਆ ਮਾਂ ਦਾ ਪੁੱਤ
ਸ਼ੁਰੂਆਤੀ ਜਾਣਕਾਰੀ ਮੁਤਾਬਕ ਹਿਮਾਚਲ ਦੀ ਮੰਡੀ ਸੀਟ ਤੋਂ ਨਵੀਂ ਚੁਣੀ ਗਈ ਸੰਸਦ ਮੈਂਬਰ ਕੰਗਨਾ ਰਣੌਤ ਫਲਾਈਟ ਨੰਬਰ UK707 ਰਾਹੀਂ ਚੰਡੀਗੜ੍ਹ ਤੋਂ ਦਿੱਲੀ ਜਾ ਰਹੀ ਸੀ। ਜਦੋਂ ਉਹ ਸੁਰੱਖਿਆ ਜਾਂਚ ਤੋਂ ਬਾਅਦ ਬੋਰਡਿੰਗ ਲਈ ਜਾ ਰਹੀ ਸੀ ਤਾਂ ਸੀਆਈਐਸਐਫ ਯੂਨਿਟ ਚੰਡੀਗੜ੍ਹ ਏਅਰਪੋਰਟ ਦੀ ਐਲਸੀਟੀ ਕੁਲਵਿੰਦਰ ਕੌਰ ਨੇ ਉਸ ਨੂੰ ਥੱਪੜ ਮਾਰ ਦਿੱਤਾ। ਇਸ ਤੋਂ ਬਾਅਦ ਕੰਗਨਾ ਰਣੌਤ ਦੇ ਨਾਲ ਜਾ ਰਹੇ ਮਯੰਕ ਮਧੁਰ ਨਾਂ ਦੇ ਵਿਅਕਤੀ ਨੇ ਕੁਲਵਿੰਦਰ ਕੌਰ ਦੇ ਥੱਪੜ ਮਾਰਨ ਦੀ ਕੋਸ਼ਿਸ਼ ਕੀਤੀ।
ਇਸ ਸਬੰਧੀ ਡੀਐਸਪੀ ਏਅਰਪੋਰਟ ਕੁਲਜਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਥੱਪੜ ਮਾਰਨ ਦੀ ਕੋਈ ਸ਼ਿਕਾਇਤ ਨਹੀਂ ਮਿਲੀ ਹੈ। ਪਰ ਇੱਕ ਮਹਿਲਾ CISF ਸਿਪਾਹੀ ਨੇ ਕੰਗਨਾ ਰਣੌਤ ਨਾਲ ਬਦਸਲੂਕੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਆਈ ਹੈ। ਫਿਲਹਾਲ ਸੀਆਈਐਸਐਫ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮਹਿਲਾ ਕਰਮਚਾਰੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਮਾਮਲਾ ਕਿਸਾਨ ਅੰਦੋਲਨ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਜਦੋਂ ਕੋਈ ਸ਼ਿਕਾਇਤ ਆਵੇਗੀ ਤਾਂ ਉਹ ਇਸ ‘ਤੇ ਕਾਰਵਾਈ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: