CM advised to all ministers: ਕੋਰੋਨਾ ਵਾਇਰਸ ਦਾ ਕਹਿਰ ਪੰਜਾਬ ਵਿਚ ਲਗਾਤਾਰ ਜਾਰੀ ਹੈ। ਹੁਣ ਲਗਾਤਾਰ ਅਫਸਰਸ਼ਾਹੀ, ਸਿਆਸੀ ਆਗੂਆਂ ਅਤੇ ਮੰਤਰੀਆਂ ਨੂੰ ਆਪਣੀ ਲਪੇਟ ਵਿਚ ਆ ਰਹੇ ਹੈ। ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਵੀ ਆਪਣਾ ਕੋਰੋਨਾ ਟੈਸਟ ਕਰਵਾਉਣ ਅਤੇ ਉਨ੍ਹਾਂ ਨੇ ਆਪਣੇ ਸਾਰੇ ਮੰਤਰੀਆਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਸਾਰੇ ਮੰਤਰੀਆਂ ਕੋਲੋਂ ਕੋਰੋਨਾ ਟੈਸਟ ਕਰਵਾਉਣ ਬਾਰੇ ਸਹਿਮਤੀ ਮੰਗੀ ਜਾ ਰਹੀ ਹੈ ਕਿ ਉਹ ਆਪਣਾ ਕੋਰੋਨਾ ਟੈਸਟ ਕਰਵਾਉਣਾ ਚਾਹੁੰਦੇ ਹਨ।
ਦੱਸਣਯੋਗ ਹੈ ਕਿ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤੀ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ 10 ਜੁਲਾਈ ਨੂੰ ਆਪਣਾ ਕੋਰੋਨਾ ਟੈਸਟ ਲਈ ਸੈਂਪਲ ਦਿੱਤਾ ਸੀ, ਜਿਸ ਦੀ 11 ਜੁਲਾਈ ਨੂੰ ਰਿਪੋਰਟ ਨੈਗੇਟਿਵ ਆਈ ਸੀ, ਜਦਕਿ ਦੂਜੀ ਵਾਰ ਕੋਰੋਨਾ ਟੈਸਟ ਕਰਵਾਉਣ ’ਤੇ ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਉਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਕੈਬਨਿਟ ਮੰਤਰੀ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਹੁਣ ਉਨ੍ਹਾਂ ਦੇ ਘਰ ਨੂੰ ਸੈਨੇਟਾਈਜ਼ ਕਰਵਾਇਆ ਜਾ ਰਿਹਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਦੇ ਨਾਲ ਕੰਮ ਕਰਨ ਵਾਲਿਆਂ ਦਾ ਵੀ ਕੋਰੋਨਾ ਟੈਸਟ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂਦੇ ਸੰਪਰਕ ਵਿਚ ਆਉਣ ਵਾਲਿਆਂ ਦੀ ਵੀ ਸੂਚੀ ਬਣਾਈ ਜਾ ਰਹੀ ਹੈ। ਬਾਜਵਾ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਅਤੇ ਇਕ-ਦੋ ਦਿਨ ਨਿਗਰਾਨੀ ਵਿਚ ਰਖਣ ਤੋਂ ਬਾਅਦ ਉਨ੍ਹਾਂ ਨੂੰ ਘਰ ਭੇਜਿਆ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਆਈਏਐਸ ਅਧਿਕਾਰੀ ਵਿਪੁਲ ਉੱਜਵਲ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਸੀ। ਉਨ੍ਹਾਂ ਨਾਲ ਇਕ ਮੀਟਿੰਗ ਵਿਚ ਮੰਤਰੀ ਬਾਜਵਾ ਸ਼ਾਮਲ ਹੋਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ।