ਕੇਂਦਰ ਦੇ ਆਰਡੀਨੈਂਸ ਖਿਲਾਫ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੋਧੀਆਂ ਨੂੰ ਇਕਜੁੱਟ ਕਰਨ ਵਿਚ ਲੱਗੇ ਹਨ। ਇਸ ਦਰਮਿਆਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਨੇ ਲਖਨਊ ਵਿਚ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਤੇ ਯੂਪੀ ਦੇ ਸਾਬਕਾ ਸੀਐੱਮ ਅਖਿਲੇਸ਼ ਯਾਦਵ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਦਿੱਲੀ ਸਰਕਾਰ ਵਿਚ ਮੰਤਰੀ ਆਤਿਸ਼ੀ, ‘ਆਪ’ ਸਾਂਸਦ ਸੰਜੇ ਸਿੰਘ ਤੇ ਸਪਾ ਨੇਤਾ ਸ਼ਿਵਪਾਲ ਸਿੰਘ ਯਾਦਵ ਵੀ ਮੌਜੂਦ ਰਹੇ।
ਇਸ ਤੋਂ ਪਹਿਲਾਂ ‘ਆਪ’ ਸੁਪਰੀਮੋ ਕੇਜਰੀਵਾਲ ਪੱਛਮੀ ਬਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਬਿਹਾਰ ਦੇ ਸੀਐੱਮ ਨਿਤਿਸ਼ ਕੁਮਾਰ, ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ, ਤਮਿਲਨਾਡੂ ਦੇ ਮੁੱਖ ਮੰਤਰੀ ਐੱਮਕੇ ਸਟਾਲਿਨ, ਤੇਲੰਗਾਨਾ ਦੇ CM ਕੇਸੀਆਰ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਦੇ ਮਹਾਰਾਸ਼ਟਰ ਦੇ ਸਾਬਕਾ ਸੀਐੱਮ ਊਧਵ ਠਾਕਰੇ ਸਣੇ ਕਈ ਨੇਤਾਵਾਂ ਨਾਲ ਮਿਲ ਚੁੱਕੇ ਹਨ। ਇਸ ਦੌਰਾਨ ਸਾਰਿਆਂ ਨੇ ਇਹ ਗੱਲ ਦੁਹਰਾਈ ਹੈ ਕਿ ਉਹ ਰਾਜ ਸਭਾ ਵਿਚ ਆਰਡੀਨੈਂਸ ਖਿਲਾਫ ਵੋਟ ਕਰਨਗੇ।
ਇਹ ਵੀ ਪੜ੍ਹੋ : ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਸਾਉਣੀ ਦੀਆਂ ਫਸਲਾਂ ਦੇ MSP ਵਿਚ ਕੀਤਾ ਵਾਧਾ
ਹੁਣੇ ਜਿਹੇ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਦਿੱਲੀ ਦੇ ਅਫਸਰਾਂ ਦੀ ਟਰਾਂਸਫਰ ਤੇ ਪੋਸਟਿੰਗ ਦਾ ਅਧਿਕਾਰ ਕੇਜਰੀਵਾਲ ਸਰਕਾਰ ਕੋਲ ਹੈ। ਇਸ ਦੇ ਬਾਅਦ 19 ਮਈ ਨੂੰ ਕੇਂਦਰ ਸਰਕਾਰ ਆਰਡੀਨੈਂਸ ਲੈ ਆਈ। ਇਸ ਨੂੰ ਲੈ ਕੇ ਲਗਾਤਾਰ ਕੇਜਰੀਵਾਲ ਕਹਿ ਰਹੇ ਹਨ ਕਿ ਕੋਰਟ ਦੇ ਹੁਕਮ ਨੂੰ ਪਲਟ ਕੇ ਸਰਕਾਰ ਨੇ ਅਸੰਵਿਧਾਨਕ ਕੰਮ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: