ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਬੀਤੇ ਦਿਨ ਹੋਈ ਕੈਬਨਿਟ ਮੀਟਿੰਗ ਤੋਂ ਬਾਅਦ CM ਵੱਲੋਂ ਦੋ ਹੋਰ ਗੁਪਤ ਮੀਟਿੰਗਾਂ ਹੋਣ ਦੀ ਗੱਲ ਸਾਹਮਣੇ ਆਈ ਹੈ। ਹੁਣ ਫਿਰ ਚ ਪੰਜਾਬ ਮੰਤਰੀ ਮੰਡਲ ਦੀ ਬੁੱਧਵਾਰ ਨੂੰ ਦੁਬਾਰਾ ਮੀਟਿੰਗ ਹੋਵੇਗੀ, ਵਿੱਚ ਵੱਡੇ ਐਲਾਨ ਕੀਤੇ ਜਾ ਸਕਦੇ ਹਨ।
ਸੂਤਰਾਂ ਦੇ ਹਵਾਲੇ ਨਾਲ ਪਤਾ ਲੱਗਾ ਹੈ ਕਿ ਬੀਤੀ ਰਾਤ ਕੈਬਨਿਟ ਦੀ ਮੀਟਿੰਗ ਪਿੱਛੋਂ ਦੋ ਹੋਰ ਮੀਟਿੰਗਾਂ ਕੀਤੀਆਂ ਗਈਆਂ ਹਨ, ਜਿਸ ਦੀਆਂ ਅੱਧੀ ਰਾਤ ਮੀਟਿੰਗ ਤੋਂ ਬਾਅਦ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਨਾਲ ਵੀ ਨਵੇਂ ਮੁੱਖ ਮੰਤਰੀ ਦੀ ਮੀਟਿੰਗ ਹੋਈ। ਮਿਲੀ ਜਾਣਕਾਰੀ ਮੁਤਾਬਕ ਇਸ ਬੁੱਧਵਾਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਕਈ ਨਵੀਆਂ ਸਰਕਾਰੀ ਸਕੀਮਾਂ ਦਾ ਵੀ ਐਲਾਨ ਕੀਤਾ ਜਾ ਸਕਦਾ ਹੈ।
ਉਥੇ ਹੀ 300 ਯੂਨਿਟ ਮੁਫ਼ਤ ਬਿਜਲੀ ਦੇ ਪ੍ਰਸਤਾਵ ਨੂੰ ਵੀ ਮਨਜ਼ੂਰੀ ਮਿਲ ਸਕਦੀ ਹੈ। ਮੁੱਖ ਮੰਤਰੀ ਹਾਊਸਿੰਗ ਸਕੀਮਾਂ ਦੇ ਨਾਲ ਹੋਰ ਬਹੁਤ ਸਾਰੀਆਂ ਯੋਜਨਾਵਾਂ ਦਾ ਐਲਾਨ ਕਰਨਗੇ।
ਇਹ ਵੀ ਪੜ੍ਹੋ : ਖੁਸ਼ਖਬਰੀ : ਦੁਨੀਆ ਦਾ ਪਹਿਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਬਾਗ ਮੋਗਾ ‘ਚ ਹੋਇਆ ਸਥਾਪਤ
ਦੱਸਣਯੋਗ ਹੈ ਕਿ ਆਗਾਮੀ ਮੰਤਰੀ ਮੰਡਲ ਦੀ ਬੈਠਕ ਵਿੱਚ ਬੀਪੀਐਲ ਪਰਿਵਾਰਾਂ ਸਮੇਤ ਹੋਰ ਵਰਗਾਂ, ਜਿਨ੍ਹਾਂ ਨੂੰ ਪਹਿਲਾਂ 200 ਯੂਨਿਟ ਬਿਜਲੀ ਮੁਫਤ ਦਿੱਤੀ ਗਈ ਸੀ, ਹੁਣ ਉਨ੍ਹਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਉਥੇ ਹੀ 2 ਅਕਤੂਬਰ ਨੂੰ ਗਾਂਧੀ ਜਯੰਤੀ ਦੇ ਦਿਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰੈਸ ਕਾਨਫਰੰਸ ਕਰਨਗੇ। ਦੋ ਅਕਤੂਬਰ ਤੋਂ ਪੰਜਾਬ ਵਿੱਚ ਪ੍ਰੋ Poor Intiative ਦੀ ਵੀ ਸ਼ੁਰੂਆਤ ਹੋਵੇਗੀ।