ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਨ ‘ਤੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਖਟਕੜ ਕਲਾਂ ਵਿਖੇ ਪਹੁੰਚੇ। ਉਥੇ ਉਨ੍ਹਾਂ ਨੇ ਸ਼ਹੀਦ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਉਨ੍ਹਾਂ ਦੇ ਘਰ ਪਹੁੰਚ ਕੇ ਸ਼ਰਧਾਂਜਲੀ ਭੇਂਟ ਕੀਤੀ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਮੇਸ਼ਾ ਮੇਰੇ ਆਦਰਸ਼ ਰਹੇ ਹਨ ਤੇ ਉਨ੍ਹਾਂ ਦੀ ਵਿਚਾਰਧਾਰਾ ਨੂੰ ਧਿਆਨ ਵਿੱਚ ਰੱਖਦੇ ਹੋਏ ਮੈਂ ਪੰਜਾਬ ਤੇ ਪੰਜਾਬ ਵਾਸੀਆਂ ਪ੍ਰਤੀ ਆਪਣਾ ਹਰ ਫਰਜ਼ ਨਿਭਾਵਾਂਗਾ।
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਉਹ ਥਾਂ ਜਿਸ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਰਗੇ ਨੇਤਾ ਪੈਦਾ ਕੀਤਾ। ਇਸ ਮਿੱਟੀ ਨੂੰ ਆਪਣੇ ਮੱਥੇ ਨਾਲ ਲਾ ਕੇ ਮੈਨੂੰ ਬੇਹੱਦ ਖੁਸ਼ੀ ਹੋਈ। ਮੈਂ ਇਹ ਹਲਫ ਲੈਂਦਾ ਹਾਂ ਕਿ ਬਤੌਰ ਮੁੱਖ ਮੰਤਰੀ ਮੈਂ ਹਰ ਕੰਮ ਇਸ ਸੋਚ ਨਾਲ ਕਰਾਂਗਾ ਕਿ ਸ. ਭਗਤ ਸਿੰਘ ਮੈਨੂੰ ਦੇਖ ਰਿਹਾ ਹੈ।
ਦੱਸ ਦੇਈਏ ਕਿ ਸ.ਭਗਤ ਸਿੰਘ ਦਾ ਜਨਮ 28 ਸਤੰਬਰ 1907 ਨੂੰ ਲਾਇਲਪੁਰ ਜ਼ਿਲ੍ਹੇ ਦੇ ਪਿੰਡ ਬੰਗਾ ਵਿੱਚ ਹੋਇਆ ਸੀ । ਹਾਲਾਂਕਿ ਉਹਨਾਂ ਦਾ ਜੱਦੀ ਘਰ ਪੰਜਾਬ ਦੇ ਨਵਾਂ ਸ਼ਹਿਰ ਜ਼ਿਲ੍ਹੇ ਦੇ ਖਟਕੜ ਕਲਾਂ ਪਿੰਡ ਵਿੱਚ ਸਥਿਤ ਹੈ।
ਇਹ ਵੀ ਪੜ੍ਹੋ : ਵੱਡੀ ਖਬਰ : ਕੈਪਟਨ ਅੱਜ ਜਾਣਗੇ ਦਿੱਲੀ, ਹਾਈਕਮਾਨ ਦੇ ਨਾਲ ਭਾਜਪਾ ਦੇ ਸੀਨੀਅਰ ਆਗੂਆਂ ਨਾਲ ਹੋ ਸਕਦੀ ਹੈ ਮੁਲਾਕਾਤ
ਇਸ ਤੋਂ ਪਹਿਲਾਂ ਚੰਨੀ ਨੇ ਟਵੀਟ ਕਰਕੇ ਸ. ਭਗਤ ਸਿੰਘ ਨੂੰ ਜਨਮ ਦਿਨ ਮੌਕੇ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ, ‘ਸ਼ਹੀਦ ਭਗਤ ਸਿੰਘ ਹਰ ਭਾਰਤੀ ਦੀ ਰੂਹ ਵਿੱਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿੱਚ ਦੇਸ਼ ਤੇ ਆਪਣੇ ਲੋਕਾਂ ਲਈ ਸੋਚਣਾ ਅਤੇ ਉਹਨਾਂ ਦੀ ਆਜ਼ਾਦੀ ਲਈ ਆਪਣੀ ਜਾਨ ਤੱਕ ਕੁਰਬਾਨ ਕਰ ਦੇਣਾ। ਇਹ ਹਿੰਮਤ ਤੇ ਜਜ਼ਬਾ ਕਿਸੇ ਵਿਰਲੇ ਵਿੱਚ ਹੀ ਹੁੰਦਾ ਹੈ। ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮਦਿਨ ਮੌਕੇ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਦੀ ਸੋਚ ‘ਤੇ ਪਹਿਰਾ ਦੇਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ।”