ਪੰਜਾਬ ਹੁਣ ‘ਆਪ’ ਦਾ ਹੋ ਗਿਆ ਹੈ। ਦਿੱਲੀ ਦੀ ਸਰਹੱਦ ਦੇ ਬਾਹਰ ‘ਆਪ’ ਨਾ ਸਿਰਫ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ ਸਗੋਂ ਬਹੁਮਤ ਦੇ ਅੰਕੜੇ ਬਹੁਤ ਅੱਗੇ ਨਿਕਲਦੀ ਨਜ਼ਰ ਆ ਰਹੀ ਹੈ। ਆਪ ਦੇ CM ਉਮੀਦਵਾਰ ਭਗਵੰਤ ਮਾਨ ਨੇ ਵੀ 45 ਹਜ਼ਾਰ ਵੋਟਾਂ ਨਾਲ ਰਿਕਾਰਡ ਜਿੱਤ ਦਰਜ ਕੀਤੀ ਹੈ। ਦੂਜੇ ਪਾਸੇ ਕਾਂਗਰਸ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੋਵੇਂ ਚੋਣਾਂ ਹਾਰ ਗਏ ਹਨ। ਭਦੌੜ ਹਲਕੇ ਤੋਂ ਹਾਰਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਹਲਕੇ ਤੋਂ ਚੋਣ ਹਾਰ ਗਏ ਹਨ।
ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ’ਤੇ ਚੋਣਾਂ ਦੇ ਰੁਝਾਨ ਵਿੱਚ ਆਪ 91, ਕਾਂਗਰਸ 19, ਭਾਜਪਾ 2 ਤੇ ਸ਼੍ਰੋਮਣੀ ਅਕਾਲੀ ਦਲ 4 ਸੀਟਾਂ ’ਤੇ ਅੱਗੇ ਚੱਲ ਰਹੇ ਹਨ। ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ‘ਆਪ’ ਨੇ ਹੂੰਝਾਫੇਰ ਜਿੱਤ ਹਾਸਿਲ ਕਰ ਲਈ ਹੈ। ਹੁਣ ਤੱਕ ਦੇ ਰੁਝਾਨ ਵਿੱਚ ਆਮ ਆਦਮੀ ਪਾਰਟੀ ਨੇ 91 ਤੋਂ ਵੱਧ ਸੀਟਾਂ ‘ਤੇ ਲੀਡ ਬਣਾ ਲਈ ਹੈ। ਇਨ੍ਹਾਂ ਰੁਝਾਨਾਂ ਵਿੱਚ ਕਈ ਦਿਗੱਜ ਹਾਰਦੇ ਦਿਖਾਈ ਦੇ ਰਹੇ ਹਨ। ਦਿੱਲੀ ਦੀ ਸਰਹੱਦ ਰੋਂ ਬਾਹਰ ਆਮ ਆਦਮੀ ਪਾਰਟੀ ਨਾ ਸਿਰਫ਼ ਵੱਡੀ ਪਾਰਟੀ ਬਣ ਕੇ ਉਭਰੀ ਹੈ, ਬਲਕਿ ਬਹੁਮਤ ਦੇ ਅੰਕੜੇ ਤੋਂ ਵੀ ਬਹੁਤ ਅੱਗੇ ਚਲੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: