ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਹਰਿਆਣਾ ਵਿੱਚ ਸੋਗ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਮੁੱਖ ਮੰਤਰੀ ਖੱਟੜ ਸਣੇ ਹੋਰ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਪੁੱਤਰ ਸੁਖਬੀਰ ਬਾਦਲ ਨਾਲ ਦੁੱਖ ਵੰਡਾਉਣ ਪਹੁੰਚੇ।
ਮਨੋਹਰ ਲਾਲ ਖੱਟਰ ਨੇ ਕਿਹਾ ਕਿ ਉਨ੍ਹਾਂ ਦੀ ਮੌਤ ਭਾਰਤੀ ਸਿਆਸਤ ਲਈ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਰਾਜਨੀਤੀ ਦੇ ਇਤਿਹਾਸ ਵਿੱਚ ਉਨ੍ਹਾਂ ਦਾ ਨਾਂ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਗਿਆ ਹੈ। ਉਹ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਨ ਅਤੇ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਉਹ ਦੁਖੀ ਪਰਿਵਾਰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ।
ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ 21 ਸਾਲ ਦੀ ਉਮਰ ‘ਚ ਪਿੰਡ ਦਾ ਸਰਪੰਚ ਬਣ ਕੇ ਰਾਜਨੀਤੀ ਦੀ ਸ਼ੁਰੂਆਤ ਕਰਨ ਵਾਲੇ ਪ੍ਰਕਾਸ਼ ਸਿੰਘ ਬਾਦਲ 95 ਸਾਲ ਦੀ ਉਮਰ ਤੱਕ ਸਿਆਸਤ ‘ਚ ਸਰਗਰਮ ਰਹੇ ਅਤੇ 74 ਤੋਂ ਵੱਧ ਦੇ ਆਪਣੇ ਸਿਆਸੀ ਜੀਵਨ ‘ਚ ਹਮੇਸ਼ਾ ਸਿਆਸਤ ਦੇ ਕੇਂਦਰ ‘ਚ ਰਹੇ | ਉਨ੍ਹਾਂ ਕਿਹਾ ਕਿ 43 ਸਾਲ ਦੀ ਉਮਰ ਵਿੱਚ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਮੁੱਖ ਮੰਤਰੀ ਬਣੇ ਹਨ। ਪਿਛਲੀ ਵਾਰ ਉਹ ਲਗਾਤਾਰ 10 ਸਾਲ ਮੁੱਖ ਮੰਤਰੀ ਰਹੇ ਸਨ।
ਇਹ ਵੀ ਪੜ੍ਹੋ : ਸਭ ਤੋਂ ਘੱਟ ਉਮਰ ‘ਚ CM ਬਣੇ ਸਨ ਪ੍ਰਕਾਸ਼ ਸਿੰਘ ਬਾਦਲ, 5 ਵਾਰ ਸੰਭਾਲੀ ਪੰਜਾਬ ਦੀ ਕਮਾਨ, ਜਾਣੋ ਸਿਆਸੀ ਸਫਰ
ਸੀ.ਐੱਮ. ਖੱਟਰ ਨੇ ਕਿਹਾ ਕਿ 2015 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਦਲ ਨੂੰ ‘ਆਜ਼ਾਦ ਭਾਰਤ ਦੇ ਨੇਲਸਨ ਮੰਡੇਲਾ’ ਦੱਸਿਆ ਸੀ। ਉਨ੍ਹਾਂ ਕਿਹਾ ਸੀ ਕਿ ਬਾਦਲ ਭਾਰਤ ਦੇ ਨੇਲਸਨ ਮੰਡੇਲਾ ਹਨ। ਬਾਦਲ ਸਾਹਿਬ ਵਰਗੇ ਲੋਕਾਂ ਦਾ ਇੱਕੋ ਇੱਕ ਗੁਨਾਹ ਹੈ ਕਿ ਉਹਨਾਂ ਦੇ ਸਿਆਸੀ ਵਿਚਾਰ ਸੱਤਾ ਵਿੱਚ ਬੈਠੇ ਲੋਕਾਂ ਨਾਲੋਂ ਵੱਖਰੇ ਸਨ।
ਸੀ.ਐੱਮ. ਖੱਟਰ ਤੋਂ ਇਲਾਵਾ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ, ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਸਿਆਸੀ ਆਗੂ ਕੁਲਦੀਪ ਬਿਸ਼ਨੋਈ, ਅਭੈ ਚੌਟਾਲਾ ਤੇ ਹੋਰਨਾਂ ਨੇ ਵੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ।
ਵੀਡੀਓ ਲਈ ਕਲਿੱਕ ਕਰੋ -: