ਡੇਲੀ ਪੋਸਟ ਵੈੱਬ ਚੈਨਲ ਦੇ ਸੀਨੀਅਰ ਪੱਤਰਕਾਰ ਸੁਮਿਤ ਸਿੰਘ ਜੋਸ਼ੀ ਦੀ ਡੇਢ ਸਾਲਾਂ ਧੀ ਮੀਨਲ ਜੋਸ਼ੀ ਦੀ ਨਿੱਕੀ ਉਮਰੇ ਮੌਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬਿਮਾਰੀ ਨਾਲ ਪੀੜਤ ਸੀ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪ੍ਰਮਾਤਮਾ ਦੇ ਹੁਕਮ ਅੱਗੇ ਕਿਸੇ ਦਾ ਜ਼ੋਰ ਨਹੀਂ ਚਲਦਾ। ਪ੍ਰਮਾਤਮਾ ਵਿੱਛੜੀ ਆਤਮਾ ਨੂੰ ਆਪਣੇ ਭਾਣੇ ਵਿੱਚ ਰੱਖਣ ਅਤੇ ਪਰਿਵਾਰ ਨੂੰ ਧੀ ਦਾ ਵਿਛੋੜਾ ਸਹਾਰਨ ਦਾ ਬੱਲ ਬਖ਼ਸ਼ਣ।
ਆਪਣੇ ਸ਼ੋਕ ਸੁਨੇਹੇ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਏਨੀ ਛੋਟੀ ਉਮਰ ਵਿਚ ਬੱਚੇ ਦੀ ਮੌਤ ਮਾਪਿਆਂ ਲਈ ਅਸਹਿ ਤੇ ਬੇਹੱਦ ਪੀੜਾਦਾਇਕ ਹੁੰਦੀ ਹੈ। ਉਹਨਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਉਹ ਜੋਸ਼ੀ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਨ ਅਤੇ ਨਾਲ ਹੀ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਰੱਬ ਬੱਚੀ ਨੂੰ ਆਪਣੇ ਚਰਨਾਂ ਵਿਚ ਸਥਾਨ ਦੇਵੇ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
ਵੀਡੀਓ ਲਈ ਕਲਿੱਕ ਕਰੋ -: