ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਪਹੁੰਚਣਗੇ। ਉਹ ਉਥੇ ਇੰਦਰਪੁਰੀ ਵਿਚ ਬਣੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕਰਨਗੇ। ਨਾਲ ਹੀ ਲੋਕ ਸਭਾ ਚੋਣਾਂ ਨੂੰ ਲੈ ਕੇ ਵਿਧਾਇਕਾਂ ਤੇ ਪਾਰਟੀ ਨੇਤਾਵਾਂ ਨਾਲ ਚਰਚਾ ਕਰਨਗੇ। ਅੱਜ ਸਕੂਲ ਆਫ ਐਮੀਨੈਂਸ ਦੇ ਉਦਘਾਟਨ ਦੇ ਨਾਲ ਦੋਵੇਂ ਮੁੱਖ ਮੰਤਰੀ ਹੋਟਲ ਰੈਡੀਸਨ ਬਲਿਊ ਵਿਚ ਵਪਾਰੀਆਂ ਨਾਲ ਵੀ ਬੈਠਕ ਕਰਨਗੇ।
ਦੱਸ ਦੇਈਏ ਕਿ ਚੰਡੀਗੜ੍ਹ ਰੋਡ ਸਥਿਤ ਸਕੂਲ ਆਫ ਐਮੀਨੈਂਸ ਮਾਡਰਨ ਸਹੂਲਤਾਂ ਨਾਲ ਲੈਸ ਹਨ। ਸਕੂਲ ਦੀ ਸਭ ਤੋਂ ਵਡੀ ਖਾਸੀਅਤ ਇਹ ਹੈ ਕਿ ਇਹ ਪੰਜਾਬ ਦਾ ਪਹਿਲਾ ਅਜਿਹਾ ਸਰਕਾਰੀ ਸਕੂਲ ਹੋਵੇਗਾ ਜਿਸ ਵਿਚ ਸਵੀਮਿੰਗ ਪੂਲ ਦੀ ਸਹੂਲਤ ਹੋਵੇਗੀ। ਇਸ ਸਕੂਲ ਵਿਚ 22 ਕਲਾਸ ਰੂਮ ਬਣਾਏ ਗਏ ਹਨ। ਇਸ ਤੋਂ ਇਲਾਵਾ ਵੱਖ ਤੋਂ ਪ੍ਰਿੰਸੀਪਲ ਦਾ ਕਮਰਾ ਤੇ ਸਟਾਫ ਰੂਮ ਤਿਆਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ 12 DSP ਰੈਂਕ ਦੇ ਅਧਿਕਾਰੀਆਂ ਦੇ ਕੀਤੇ ਤਬਾਦਲੇ, ਦੇਖੋ ਲਿਸਟ
ਸਾਇੰਸ ਦੀਆਂ ਚਾਰ ਲੈਬਾਂ ਤੋਂ ਇਲਾਵਾ ਇਕ ਕੰਪਿਊਟਰ ਲੈਬ ਵੀ ਬਣਾਈ ਗਈ ਹੈ। ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਲਈ ਖੇਡਾਂ ਦੀ ਸਹੂਲਤਾਂ ਉਪਲਬਧ ਕਰਾਉਣ ਦੇ ਉਦੇਸ਼ ਨਾਲ ਲਾਨ ਟੈਨਿਸ,ਹੈਂਡਬਾਲ, ਵਾਲੀਬਾਲ ਤੇ ਬਾਸਕੇਟਬਾਲ ਦੇ ਮੈਦਾਨ ਵੀ ਤਿਆਰ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ –