ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਵਿੱਚ ਹਨ। ਮੁੱਖ ਮੰਤਰੀ ਨੇ ਇੱਥੇ ਐਨਆਰਆਈ ਮਾਮਲਿਆਂ ਬਾਰੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮਾਨ ਨੇ ਐਲਾਨ ਕੀਤਾ ਕਿ 3 ਫਰਵਰੀ ਤੋਂ ਪੰਜਾਬ ਵਿੱਚ ਐਨ.ਆਰ.ਆਈ.ਮੀਟ ਕਰਵਾਈ ਜਾਵੇਗੀ। ਪ੍ਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਤੌਰ ‘ਤੇ ਇੱਕ ਵੈਬਸਾਈਟ ਵੀ ਲਾਂਚ ਕੀਤੀ ਗਈ ਸੀ। ਮਾਨ ਨੇ ਕਿਹਾ ਕਿ ਜੇ ਕਿਸੇ ਪ੍ਰਵਾਸੀ ਭਾਰਤੀ ਨੇ ਕਿਸੇ ਕਿਸਮ ਦੀ ਸ਼ਿਕਾਇਤ ਦੇਣੀ ਹੋਵੇ ਤਾਂ ਉਹ ਵੈੱਬਸਾਈਟ NRI.PUNJAB.GOV.IN ‘ਤੇ ਸੰਪਰਕ ਕਰ ਸਕਦਾ ਹੈ।
ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਪ੍ਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਪੰਜਾਬ ਦੇ ਉਹ ਖੇਤਰ ਵੀ ਵਿਖਾਏ ਜਾਣ ਜੋ ਉਨ੍ਹਾਂ ਨੇ ਕਦੇ ਨਹੀਂ ਦੇਖੇ। ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਸਹੂਲਤ ਦੇਣ ਲਈ ਰਾਸ਼ਟਰੀ ਹਵਾਈ ਅੱਡੇ ‘ਤੇ ਪੰਜਾਬ ਸਹਾਇਤਾ ਕੇਂਦਰ ਖੋਲ੍ਹੇ ਜਾ ਰਹੇ ਹਨ।
ਇਹ ਵੀ ਪੜ੍ਹੋ : CBSE ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਇਸ ਦਿਨ ਤੋਂ ਪ੍ਰੈਕਟੀਕਲ Exam ਸ਼ੁਰੂ, ਐਡਵਾਇਜ਼ਰੀ ਜਾਰੀ
ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਨੇ ਜ਼ਿਲ੍ਹੇ ਦੇ ਸਮੂਹ ਵਿਧਾਇਕਾਂ ਨਾਲ ਸਰਕਟ ਹਾਊਸ ਵਿਖੇ ਮੀਟਿੰਗ ਕੀਤੀ। ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਵਿਧਾਇਕਾਂ ਤੋਂ ਜਾਣਕਾਰੀ ਲਈ। ਉਨ੍ਹਾਂ ਵਿਧਾਇਕਾਂ ਦੇ ਰਿਪੋਰਟ ਕਾਰਡ ਵੀ ਚੈੱਕ ਕੀਤੇ। ਕਿਹੜੇ-ਕਿਹੜੇ ਵਿਧਾਇਕ ਨੇ ਆਪਣੇ ਹਲਕੇ ਵਿੱਚ ਕਿਹੜੇ-ਕਿਹੜੇ ਵਿਕਾਸ ਕਾਰਜ ਕਰਵਾਏ ਹਨ, ਇਸ ਬਾਰੇ ਵੀ ਬ੍ਰੇਨਸਟਾਰਮਿੰਗ ਕੀਤੀ ਗਈ। ਨਿਗਮ ਚੋਣਾਂ ਜਿੱਤਣ ਲਈ ਜ਼ਿਲ੍ਹੇ ਦੀ ‘ਆਪ’ ਲੀਡਰਸ਼ਿਪ ਵੱਲੋਂ ਕੀ ਰਣਨੀਤੀ ਬਣਾਈ ਗਈ ਹੈ, ਇਸ ਬਾਰੇ ਚਰਚਾ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”