ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਘਰੇਲੂ ਅਤੇ ਵਪਾਰਕ ਖਪਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਮਾਨ ਸਰਕਾਰ ਨੇ ਲੋਡ ਵਧਾਉਣ ਲਈ ਸਰਵਿਸ ਕੁਨੈਕਸ਼ਨ ਚਾਰਜ ਅੱਧਾ ਕਰ ਦਿੱਤਾ ਹੈ। ਇਹ ਜਾਣਕਾਰੀ ਸੀ.ਐੱਮ. ਮਾਨ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ‘ਤੇ ਟਵੀਟ ਕਰਦੇ ਹੋਇਆ ਕਿਹਾ ਕਿ, “ਇੱਕ ਜ਼ਰੂਰੀ ਜਾਣਕਾਰੀ ਸਾਂਝੀ ਕਰ ਰਿਹਾ ਹਾਂ…ਅਸੀਂ ਬਿਜਲੀ ਖਪਤਕਾਰਾਂ ਦਾ ਲੋਡ ਵਧਾਉਣ ਲਈ ਇੱਕ ਵਾਰ ਫਿਰ ਸਵੈ-ਘੋਸ਼ਣਾ ਸਕੀਮ (VDS) ਲੈਕੇ ਆਏ ਹਾਂ…ਜਿਸ ਤਹਿਤ ਖੇਤੀਬਾੜੀ ਟਿਊਬਵੈੱਲ ਦੀਆਂ ਮੋਟਰਾਂ ਦਾ ਲੋਡ ਵਧਾਉਣ ਲਈ ਸਰਵਿਸ ਕੁਨੈਕਸ਼ਨ ਚਾਰਜ 4750 ਰੁਪਏ ਦੀ ਥਾਂ ਸਿਰਫ 2500 ਰੁਪਏ ਅਤੇ ਸਕਿਉਰਿਟੀ 400 ਰੁਪਏ ਦੀ ਥਾਂ 200 ਰੁਪਏ ਪ੍ਰਤੀ ਹਾਰਸ ਪਾਵਰ ਕਰ ਦਿੱਤੀ ਹੈ…ਨਾਲ ਹੀ ਘਰੇਲੂ ਤੇ ਵਪਾਰਕ ਖਪਤਕਾਰਾਂ ਲਈ ਲੋਡ ਵਧਾਉਣ ਲਈ ਸਰਵਿਸ ਕੁਨੈਕਸ਼ਨ ਚਾਰਜ ਅੱਧਾ ਲੱਗੇਗਾ…ਮੇਰੀ ਅਪੀਲ ਹੈ ਕਿ ਲੋਕ ਵੱਧ ਤੋਂ ਵੱਧ ਇਸ ਸਕੀਮ ਦਾ ਲਾਭ ਲੈਣ…”
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ 2024 : ਰਾਹੁਲ ਲੜਨਗੇ ਵਾਇਨਾਡ ਤੋਂ ਚੋਣ, ਕਾਂਗਰਸ ਵੱਲੋਂ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ
ਵੀਡੀਓ ਲਈ ਕਲਿੱਕ ਕਰੋ -: