ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ। CM ਮਾਨ ਨੇ ਕਿਹਾ ਕਿ ਅਜਿਹੀ ਅਦੁੱਤੀ ਸ਼ਹਾਦਤ ਦੀ ਮਿਸਾਲ ਦੁਨੀਆਂ ਵਿੱਚ ਕਿਧਰੇ ਨਹੀਂ ਮਿਲਦੀ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਵਿਧਾਇਕ ਰੁਪਿੰਦਰ ਸਿੰਘ ਹੈਪੀ ਹਾਜ਼ਰ ਸਨ। CM ਮਾਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਫ਼ਰਜ਼ੰਦ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਿਹ ਸਿੰਘ ਜੀ ਸਣੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਕੀਤਾ ਪ੍ਰਣਾਮ ਕੀਤਾ।
ਜ਼ਿਕਰਯੋਗ ਹੈ ਕਿ ਫਤਿਹਗੜ੍ਹ ਸਾਹਿਬ ਵਿਈਚ 26 ਦਸੰਬਰ ਤੋਂ 28 ਦਸੰਬਰ ਤੱਕ ਸ਼ਹੀਦੀ ਸਭਾ ਮਨਾਈ ਜਾ ਰਹੀ ਹੈ, ਜਿਸ ਵਿੱਚ-ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਪਹੁੰਚਦੇ ਹਨ। ਇਸੇ ਦੇ ਚੱਲਦਿਆਂ ਮਾਨ ਸਰਾਕਰ ਵੱਲੋਂ ਸ੍ਰੀ ਫਤਿਹਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਦੀ ਹਦੂਦ ਦੇ ਅੰਦਰ ਆਉਂਦੇ ਸਾਰੇ ਸ਼ਰਾਬ ਦੇ ਠੇਕੇ ਤਿੰਨ ਦਿਨਾਂ ਲਈ ਬੰਦ ਰੱਖਣ ਦੇ ਹੁਕਮ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਰੰਗ ਲਿਆਈਆਂ ਸੰਤ ਸੀਚੇਵਾਲ ਦੀਆਂ ਕੋਸ਼ਿਸ਼ਾਂ, ਰੂਸ ਦੀ ਜੇਲ੍ਹ ‘ਚ ਫਸੇ ਪੰਜਾਬ-ਹਰਿਆਣਾ ਦੇ 6 ਨੌਜਵਾਨ ਪਰਤੇ ਵਾਪਸ
ਇਸ ਤੋਂ ਪਹਿਲਾਂ ਸ਼ਹਾਦਤਾਂ ਦਾ ਮਹੀਨਾ ਹੋਣ ਕਰਕੇ ਸੀ.ਐੱਮ. ਮਾਨ ਦਸੰਬਰ ਮਹੀਨੇ ਨੂੰ ਸੋਗ ਦਾ ਮਹੀਨਾ ਵੀ ਐਲਾਨ ਕਰ ਚੁੱਕੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਚਾਰੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਦੇ ਚੱਲਕਦਿਆਂ ਇਸ ਮਹੀਨੇ ਕੋਈ ਵੀ ਜਸ਼ਨ ਵਾਲਾ ਸਮਾਗਮ ਨਹੀਂ ਕਰਨਾ ਚਾਹੀਦਾ। ਇਹ ਮਹੀਨਾ ਸਾਡੇ ਲਈ ਸੋਗ ਦਾ ਮਹੀਨਾ ਹੈ।
ਵੀਡੀਓ ਲਈ ਕਲਿੱਕ ਕਰੋ : –