ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਦੌਰੇ ‘ਤੇ ਹਨ। CM ਮਾਨ ਅੱਜ ਪਵਿੱਤਰ ਧਰਤੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਹੋਲਾ-ਮਹੱਲਾ ਮੌਕੇ ਉਨ੍ਹਾਂ ਹਾਜ਼ਰੀ ਲਗਵਾਈ। ਇਸ ਦੇ ਨਾਲ ਹੀ ਉਨ੍ਹਾਂ ਮੌਕੇ ‘ਤੇ ਪ੍ਰਸ਼ਾਸਨਿਕ ਤਿਆਰੀਆਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਕਿਹਾ ਕਿ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦੇਵਾਂਗੇ।
ਇਸ ਦੌਰਾਨ CM ਭਗਵੰਤ ਮਾਨ ਨੇ ਦੱਸਿਆ ਕਿ ਜੀ-20 ਦੀ ਬੈਠਕ ਅੰਮ੍ਰਿਤਸਰ ‘ਚ ਸਿੱਖਿਆ ਪੱਧਰ ‘ਤੇ ਹੋਵੇਗੀ। ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਨੂੰ ਰਾਮ ਤੀਰਥ ਲੈ ਕੇ ਜਾਵਾਂਗੇ, ਦੁਰਗਿਆਨਾ ਮੰਦਰ ਦਿਖਾਵਾਂਗੇ ਤੇ ਵਾਹਗਾ ਬਾਰਡਰ ‘ਤੇ ਰਿਟਰੀਟ ਦਿਖਾਵਾਂਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਾਰੇ ਪਤਵੰਤਿਆਂ ਨੂੰ ਸ਼੍ਰੀ ਦਰਬਾਰ ਸਾਹਿਬ, ਜਲ੍ਹਿਆਂ ਵਾਲਾ ਬਾਗ ਦਿਖਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਲੋਕ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਨਾ ਕਰਨ ਜਾਂ ਫਿਰ ਬਦਨਾਮ ਕਰਨ ਤੋਂ ਪਹਿਲਾਂ ਘੱਟੋ-ਘੱਟ ਕਾਗਜ਼-ਪੱਤਰ ਤਾਂ ਲੈ ਕੇ ਆਉਣ।
ਇਹ ਵੀ ਪੜ੍ਹੋ : ਫਿਰੋਜ਼ਪੁਰ ‘ਚ ਦਰਨਾਕ ਹਾਦਸਾ : ਕਾਰ ‘ਚ ਅਚਾਨਕ ਅੱਗ ਲੱਗਣ ਕਾਰਨ 5 ਸਾਲਾ ਮਾਸੂਮ ਬੱਚੀ ਮੌ.ਤ
ਦੱਸ ਦੇਈਏ ਕਰੀਬ 21 ਦਿਨ ਪਹਿਲਾਂ ਮੁੱਖ ਮੰਤਰੀ ਮਾਨ ਨੇ ਖਾਲਸੇ ਦੀ ਜਨਮ ਭੂਮੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਹੋਲੇ-ਮੁਹੱਲੇ ਦੀਆਂ ਤਿਆਰੀਆਂ ਨੂੰ ਲੈ ਕੇ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਸੀ। ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਸਨ। ਇਸ ਸਬੰਧੀ CM ਮਾਨ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਸਰਕਾਰ ਅਜਿਹੇ ਪ੍ਰਬੰਧ ਕਰੇਗੀ ਕਿ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਵੀਡੀਓ ਲਈ ਕਲਿੱਕ ਕਰੋ -: