ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋਣ ਤੋਂ ਠੀਕ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਅਤੇ ਪੁਲਿਸ ਕਮਿਸ਼ਨਰਾਂ ਨਾਲ ਮੀਟਿੰਗ ਕਰਨ ਜਾ ਰਹੇ ਹਨ। ਮੀਟਿੰਗ ਲੁਧਿਆਣਾ ਵਿਖੇ ਹੋਵੇਗੀ। ਮੀਟਿੰਗ ਵਿੱਚ ਸਾਰੇ ਆਈਜੀ ਅਤੇ ਡੀਜੀ ਰੈਂਕ ਦੇ ਅਧਿਕਾਰੀ ਮੌਜੂਦ ਰਹਿਣਗੇ। ਇਹ ਮੀਟਿੰਗ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਹੋਣ ਜਾ ਰਹੀ ਹੈ। ਮੀਟਿੰਗ ਦਾ ਸਮਾਂ ਸਵੇਰੇ 11 ਵਜੇ ਰੱਖਿਆ ਗਿਆ ਹੈ।
ਮੀਟਿੰਗ ਵਿੱਚ ਸ਼ਾਮਲ ਹੋਣ ਲਈ ਸਾਰੇ ਸੀਨੀਅਰ ਅਧਿਕਾਰੀ ਲੁਧਿਆਣਾ ਪੁੱਜਣੇ ਸ਼ੁਰੂ ਹੋ ਗਏ ਹਨ। ਉਂਜ ਇਹ ਮੀਟਿੰਗ ਇਸ ਲਈ ਵੀ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਇਸ ਵਾਰ ਦੇ ਬਜਟ ਸੈਸ਼ਨ ਵਿੱਚ ਕਾਂਗਰਸ ਨੇ ਗੈਂਗਸਟਰਾਂ ਅਤੇ ਲੋਕਾਂ ਤੋਂ ਮਿਲ ਰਹੀਆਂ ਫਿਰੌਤੀ ਦੀਆਂ ਕਾਲਾਂ ਦਾ ਮੁੱਦਾ ਗੰਭੀਰਤਾ ਨਾਲ ਉਠਾਇਆ ਸੀ। ਇਸ ਦੇ ਨਾਲ ਹੀ ਵਿਰੋਧੀ ਪਾਰਟੀਆਂ ਇਸ ਮੁੱਦੇ ‘ਤੇ ਹਰ ਮੌਕੇ ‘ਤੇ ਸਰਕਾਰ ਨੂੰ ਘੇਰ ਰਹੀਆਂ ਹਨ।
ਚੋਣ ਕਮਿਸ਼ਨ ਸੂਬੇ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਵੀ ਗੰਭੀਰ ਹੈ। ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ) ਦੀਆਂ 25 ਕੰਪਨੀਆਂ ਰਾਜ ਵਿੱਚ ਪਹਿਲਾਂ ਹੀ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਕੰਪਨੀਆਂ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੀਆਂ 5 ਕੰਪਨੀਆਂ, ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ 15 ਕੰਪਨੀਆਂ ਅਤੇ ਇੰਡੋ-ਤਿੱਬਤੀ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ 5 ਕੰਪਨੀਆਂ ਸ਼ਾਮਲ ਹਨ।
ਇਹ ਵੀ ਪੜ੍ਹੋ : UK ‘ਚ ਰਹਿੰਦੇ ਭਾਰਤੀਆਂ ਨੂੰ ਵੱਡਾ ਝਟਕਾ, ਵਿਦੇਸ਼ੀ ਕਾਮੇ ਹੁਣ ਨਹੀਂ ਬੁਲਾ ਸਕਣਗੇ ਪਰਿਵਾਰ ਨੂੰ
ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਦਾ ਕਹਿਣਾ ਹੈ ਕਿ ਇਹ ਸੁਰੱਖਿਆ ਬਲ ਰਾਜ ਦੇ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੇ ਜਾ ਰਹੇ ਹਨ, ਤਾਂ ਜੋ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕੀਤਾ ਜਾ ਸਕੇ। ਇਸ ਦੇ ਨਾਲ ਹੀ ਸਾਰੀਆਂ ਸੰਵੇਦਨਸ਼ੀਲ ਥਾਵਾਂ ਦੀ ਮੈਪਿੰਗ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: