ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਵਿਸ਼ੇਸ਼ ਬੈਠਕ ਬੁਲਾਈ ਗਈ ਹੈ। ਇਹ ਮੀਟਿੰਗ ਸ੍ਰੀ ਫਤਿਹਗੜ੍ਹ ਸਾਹਿਬ ਪ੍ਰਸ਼ਾਸਨ ਨਾਲ ਰੱਖੀ ਗਈ ਹੈ। ਬੈਠਕ ਵਿਚ ਸ਼ਹੀਦੀ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ। ਬੈਠਕ ਦਾ ਸਮਾਂ ਦੁਪਹਿਰ 12.30 ਵਜੇ ਰੱਖਿਆ ਗਿਆ ਹੈ ਤੇ ਇਹ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਹਸਪਤਾਲਾਂ ‘ਚ ਮਾਸਕ ਪਾਉਣਾ ਲਾਜ਼ਮੀ: ਕੋਰੋਨਾ ਦੇ ਨਵੇਂ ਰੂਪ ਨੂੰ ਲੈ ਕੇ ਅਲ/ਰਟ
ਦੱਸ ਦੇਈਏ ਕਿ ਹਰ ਸਾਲ ਦਸੰਬਰ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਜੀ ਦੀ ਯਾਦ ਵਿੱਚ 26 ਤੋਂ 28 ਦਸੰਬਰ ਨੂੰ ਫਤਿਹਗੜ੍ਹ ਸਾਹਿਬ ਵਿਖੇ ਮੇਲਾ ਲੱਗਦਾ ਹੈ। ਮੇਲੇ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂ ਮੱਥਾ ਟੇਕਣ ਲਈ ਆਉਂਦੇ ਹਨ। ਇਸੇ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਮਾਨ ਵੱਲੋਂ ਪ੍ਰਸ਼ਾਸਨ ਨਾਲ ਮੀਟਿੰਗ ਸੱਦੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ : –