28 ਨਵੰਬਰ ਤੋਂ ਸਰਦ ਰੁੱਤ ਇਜਲਾਸ ਸ਼ੁਰੂ ਹੋ ਰਿਹਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਬਨਿਟ ਵਜ਼ੀਰਾਂ ਅਤੇ ਪਾਰਟੀ ਦੇ ਵਿਧਾਇਕਾਂ ਨੂੰ ਅੱਜ ‘ਚਾਹ ਪਾਰਟੀ’ ਦਾ ਸੱਦਾ ਦਿੱਤਾ ਗਿਆ ਹੈ। ਮੁੱਖ ਮੰਤਰੀ ਇਸ ਇਜਲਾਸ ਦੀ ਤਿਆਰੀ ਵਜੋਂ ਵਿਧਾਇਕਾਂ ਅਤੇ ਵਜ਼ੀਰਾਂ ਨਾਲ ਗੱਲਬਾਤ ਕਰਨਗੇ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਵੱਲੋਂ 3 ਕੁ ਵਜੇ ਵਿਧਾਇਕਾਂ ਤੇ ਵਜ਼ੀਰਾਂ ਨੂੰ ‘ਚਾਹ ਪਾਰਟੀ’ ਲਈ ਬੁਲਾਇਆ ਗਿਆ ਹੈ। CM ਮਾਨ ਆਪਣੇ ਕੈਬਨਿਟ ਦੇ ਵਜ਼ੀਰਾਂ ਅਤੇ ਪਾਰਟੀ ਦੇ ਵਿਧਾਇਕਾਂ ਨਾਲ ਵਨ ਟੂ ਵਨ ਮੀਟਿੰਗ ਕਰਨ ਜਾ ਰਹੇ ਹਨ। ਫਿਲਹਾਲ ਤਾਂ ਸੱਦਾ ਚਾਹ ਪਾਰਟੀ ਦਾ ਦਿੱਤਾ ਗਿਆ ਹੈ। ਜਿਸ ਵਿੱਚ ਸੀਐਮ ਭਗਵੰਤ ਮਾਨ ਚਾਹ ‘ਤੇ ਚਰਚਾ ਕਰਨਗੇ।
ਵੀਡੀਓ ਲਈ ਕਲਿੱਕ ਕਰੋ : –