ਜਲੰਧਰ ਪੱਛਮੀ ਹਲਕੇ ‘ਚ ਹੋਣ ਵਾਲੀ ਜ਼ਿਮਨੀ ਚੋਣ ਸਬੰਧੀ ਅੱਜ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਥਾਨਕ ਹੋਟਲ ‘ਚ ਮੀਟਿੰਗ ਕੀਤੀ। ਮੀਟਿੰਗ ਵਿੱਚ ਸੂਬੇ ਦੇ ਕਈ ਮੰਤਰੀਆਂ ਅਤੇ ਵਿਧਾਇਕਾਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਨਾਲ ਸੀ.ਐਮ ਮਾਨ ਨੇ ਸੂਬੇ ਦੇ ਮੁੱਖ ਮੁੱਦਿਆਂ ‘ਤੇ ਵੀ ਚਰਚਾ ਕੀਤੀ ਅਤੇ ਉਪ ਚੋਣਾਂ ਨੂੰ ਲੈ ਕੇ ਅਗਲੀ ਰਣਨੀਤੀ ਬਣਾਈ।
ਸੀ.ਐਮ. ਮਾਨ ਦੀ ਇਹ ਮੀਟਿੰਗ ਬੀਐਮਸੀ ਚੌਕ ਸਥਿਤ ਇੱਕ ਹੋਟਲ ਵਿੱਚ ਦੁਪਹਿਰ 2 ਵਜੇ ਦੇ ਕਰੀਬ ਸ਼ੁਰੂ ਹੋਈ। ਦੱਸ ਦਈਏ ਕਿ ਪੱਛਮੀ ਹਲਕੇ ‘ਚ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਿੰਗ ਹੋਣੀ ਹੈ। ਇਸ ਮੀਟਿੰਗ ਵਿੱਚ ਇਹ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਕਿ ਕਿਹੜੇ-ਕਿਹੜੇ ਮੁੱਦਿਆਂ ‘ਤੇ ਆਗੂ ਲੋਕਾਂ ਵਿੱਚ ਜਾਣਗੇ, ਤਾਂ ਜੋ ਲੋਕ ਆਮ ਆਦਮੀ ਪਾਰਟੀ ਨੂੰ ਹੀ ਵੋਟ ਦੇਣ।
ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਆਗੂਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਉਨ੍ਹਾਂ ਲਈ ਕਿੰਨੀ ਅਹਿਮ ਹੈ। ਸੀ.ਐਮ. ਮਾਨ ਨੇ ਵੀ ਜ਼ਿਮਨੀ ਚੋਣਾਂ ਨੂੰ ਲੈ ਕੇ ਮਿਸ਼ਨ ਸ਼ੁਰੂ ਕੀਤਾ ਹੈ, ਜਿਸ ਨੂੰ ਜਲੰਧਰ ਵੈਸਟ ਮਿਸ਼ਨ ਦਾ ਨਾਂ ਦਿੱਤਾ ਗਿਆ। ਸੀਐਮ ਮਾਨ ਨੇ ਸਾਰੇ ਮੰਤਰੀਆਂ ਨੂੰ ਕਿਹਾ ਕਿ ਸਰਕਾਰ ਦੇ ਸਾਰੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇ, ਤਾਂ ਜੋ ਆਮ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ।
ਨਾਲ ਹੀ ਸੀਐਮ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਮੈਂ ਨਿੱਜੀ ਤੌਰ ‘ਤੇ ਸਾਰੇ ਪ੍ਰਚਾਰ ਦੀ ਨਿਗਰਾਨੀ ਕਰਾਂਗਾ, ਤਾਂ ਜੋ ਲੋਕਾਂ ਵਿੱਚ ਜਾ ਕੇ ਦੱਸਿਆ ਜਾ ਸਕੇ ਕਿ ‘ਆਪ’ ਸਰਕਾਰ ਸੂਬੇ ਲਈ ਕਿਹੜੇ ਵੱਡੇ ਕੰਮ ਕਰ ਰਹੀ ਹੈ। ਅਖੀਰ ਵਿੱਚ ਸੀਐਮ ਮਾਨ ਨੇ ਆਗੂਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਵਿੱਚ ਕਿਸੇ ਕਿਸਮ ਦਾ ਕੋਈ ਮਤਭੇਦ ਨਹੀਂ ਹੋਣਾ ਚਾਹੀਦਾ ਅਤੇ ਨਾ ਹੀ ਅਜਿਹਾ ਕੁਝ ਹੈ। ਸੀਐਮ ਮਾਨ ਨੇ ਲੋਕਾਂ ਨੂੰ ਪਾਰਟੀ ਵਿੱਚ ਮਤਭੇਦ ਵਰਗੀਆਂ ਅਫਵਾਹਾਂ ਤੋਂ ਸਖ਼ਤੀ ਨਾਲ ਬਚਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਤਰਨਤਾਰਨ : ਚਿੱ/ਟੇ ਨੇ ਉਜਾੜਿਆ ਇਕ ਹੋਰ ਘਰ ਦਾ ਚਿਰਾਗ, ਓਵਰਡੋਜ਼ ਨਾਲ 22 ਸਾਲਾ ਨੌਜਵਾਨ ਦੀ ਮੌ/ਤ
ਜਲੰਧਰ ਵਿੱਚ ਹੋਈ ਮੁੱਖ ਮੰਤਰੀ ਦੀ ਮੀਟਿੰਗ ਵਿੱਚ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਰੀਵਾਲ, ਸੰਸਦ ਮੈਂਬਰ ਮੀਤ ਹੇਅਰ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਾਤ, ਮੰਤਰੀ ਬਲਜੀਤ ਕੌਰ ਸਮੇਤ ਕਈ ਸੀਨੀਅਰ ਆਗੂ ਹਾਜ਼ਰ ਸਨ।
ਸ਼ੀਤਲ ਅੰਗੁਰਾਲ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ 27 ਮਾਰਚ ਨੂੰ ਭਾਜਪਾ ‘ਚ ਸ਼ਾਮਲ ਹੋਏ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਪਰ 29 ਮਈ ਨੂੰ ਅੰਗੁਰਾਲ ਨੇ ਆਪਣਾ ਅਸਤੀਫਾ ਵਾਪਸ ਲੈਣ ਦਾ ਫੈਸਲਾ ਕੀਤਾ ਸੀ। ਪਰ 30 ਮਈ ਨੂੰ ਅੰਗੁਰਲ ਦਾ ਅਸਤੀਫਾ ਪ੍ਰਵਾਨ ਕਰ ਲਿਆ ਗਿਆ।
ਵੀਡੀਓ ਲਈ ਕਲਿੱਕ ਕਰੋ -: