ਬਰਮਿੰਘਮ ਗੇਮਸ ਵਿਚ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਮੁੱਖ ਮੰਤਰੀ ਮਾਨ ਨੇ ਸਨਮਾਨਿਤ ਕੀਤਾ। ਚੰਡੀਗੜ੍ਹ ਵਿਚ ਹੋਏ ਪ੍ਰੋਗਰਾਮ ਵਿਚ ਮੁੱਖ ਮੰਤਰੀ ਮਾਨ ਤੇ ਖੇਡ ਮੰਤਰੀ ਗੁਰਮੀਤ ਮੀਤ ਹੇਅਰ ਨੇ 23 ਖਿਡਾਰੀਆਂ ਨੂੰ ਨਕਦ ਇਨਾਮ ਦਿੱਤੇ। ਇਸ ਵਿਚ ਸਿਲਵਰ ਮੈਡਲਿਸਟ ਨੂੰ 50 ਲੱਖ ਤੇ ਕਾਂਸੇ ਤਗਮਾ ਜੇਤੂ ਨੂੰ 40 ਲੱਖ ਰੁਪਏ ਦਿੱਤੇ ਗਏ। ਇਸ ਤੋਂ ਇਲਾਵਾ ਕਾਮਨਵੈਲਥ ਗੇਮਸਵਿਚ ਹਿੱਸਾ ਲੈਣ ਵਾਲੇ ਬਾਕੀ ਖਿਡਾਰੀਆਂ ਨੂੰ 5-5 ਲੱਖ ਰੁਪਏ ਦਿੱਤੇ ਗਏ।

ਵੇਟਲਿਫਟਰ ਵਿਕਾਸ ਠਾਕੁਰ, ਪੁਰਸ਼ ਹਾਕੀ ਟੀਮ ਕਪਤਾਨ ਮਨਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਆਕਾਸ਼ਦੀਪ ਸਿੰਘ, ਮਨਦੀਪ ਸਿੰਘ, ਗੁਰਜੰਟ ਸਿੰਘ, ਹਾਰਦਿਕ ਸਿੰਘ, ਵਰੁਣ ਕੁਮਾਰ, ਕ੍ਰਿਸ਼ਨ ਪਾਠਕ, ਸ਼ਮਸ਼ੇਰ ਸਿੰਘ, ਜਰਮਨਜੀਤ ਸਿੰਘ, ਜੁਗਰਾਜ ਸਿੰਘ, ਵੂਮੈਨ ਕ੍ਰਿਕਟ ਟੀਮ ਦੇ ਕਪਤਾਨ ਹਰਮਨਪ੍ਰੀਤ ਕੌਰ, ਹਰਲੀਨ ਦਿਓਲ ਤੇ ਤਾਨੀਆ ਭਾਟੀਆ ਨੇ ਸਿਲਵਰ ਮੈਡਲ ਜਿੱਤਿਆ। ਵੇਟਲਿਫਟਰ ਹਰਜਿੰਦਰ ਕੌਰ, ਲਵਪ੍ਰੀਤ ਸਿੰਘ, ਗੁਰਦੀਪ ਸਿੰਘ ਤੇ ਮਹਿਲਾ ਹਾਕੀ ਟੀਮ ਖਿਡਾਰੀ ਗੁਰਜੀਤ ਕੌਰ ਨੇ ਕਾਂਸੇ ਦਾ ਤਗਮਾ ਜਿੱਤਿਆ।
ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਹਾਕੀ ਖੇਡ ਕੇ ਚੁੱਲ੍ਹਾ ਨਹੀਂ ਜਗਾ ਸਕਦੇ। ਅੱਜਕੱਲ੍ਹ ਪੇਸ਼ੇਵਰ ਖੇਡਾਂ ਜ਼ਿਆਦਾ ਚੱਲ ਰਹੀਆਂ ਹਨ। ਮੈਂ ਕਿਸੇ ਖੇਡ ਦੇ ਖਿਲਾਫ ਨਹੀਂ ਹਾਂ ਪਰ ਸਾਰਿਆਂ ਨੂੰ ਮੌਕਾ ਮਿਲਣਾ ਚਾਹੀਦਾ ਹੈ। ਖੋਖੋ, ਕਬੱਡੀ, ਜਿਮਨਾਸਟਿਕ, ਅਥਲੈਟਿਕਸ ਆਦਿ ਨੂੰ ਪੇਸ਼ੇਵਰ ਤੌਰ ‘ਤੇ ਵਿਕਸਿਤ ਕਰੇਗਾ। ਇਸ ਲਈ ਖੇਡ ਮੇਲੇ ਕਰਵਾਏ ਜਾ ਰਹੇ ਹਨ। ਅਸੀਂ ਅਜਿਹਾ ਮਾਹੌਲ ਸਿਰਜਾਂਗੇ ਕਿ ਖਿਡਾਰੀ ਨੂੰ ਪਰਿਵਾਰ ਦੀ ਚਿੰਤਾ ਨਾ ਕਰਨੀ ਪਵੇ। ਪੰਜਾਬ ਦੇ ਕਈ ਖਿਡਾਰੀ ਹਰਿਆਣਾ ਤੋਂ ਖੇਡਦੇ ਸਨ ਪਰ ਹੁਣ ਅਜਿਹਾ ਨਹੀਂ ਹੋਵੇਗਾ।






















