CM ਮਾਨ ਨੇ ਰਖਿੱਆ ਸਾਰਾਗੜ੍ਹੀ ਵਾਰ ਮੈਮੋਰੀਅਲ ਦਾ ਨੀਂਹ ਪੱਥਰ, ਦਸੰਬਰ ਮਹੀਨੇ ਕੋਈ ਸਮਾਗਮ ਨਹੀਂ ਕਰੇਗੀ ਮਾਨ ਸਰਕਾਰ, ਵਿੱਚ ਕੋਈ ਵੀ ਸਮਾਗਮ ਜਾਂ ਪ੍ਰੋਗਰਾਮ ਨਹੀਂ ਕੀਤਾ ਜਾਵੇਗਾ। ਦਸੰਬਰ ਦਾ ਮਹੀਨਾ ਪੰਜਾਬ ਲਈ ਸੋਗ ਦਾ ਮਹੀਨਾ ਹੈ ਕਿਉਂਕਿ ਇਸ ਮਹੀਨੇ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਾਰਾ ਪਰਿਵਾਰ ਸ਼ਹੀਦ ਹੋ ਗਿਆ ਸੀ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਫ਼ਿਰੋਜ਼ਪੁਰ ਛਾਉਣੀ ਦੇ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਵਿੱਚ ਪੁੱਜੇ। ਇਸ ਦੌਰਾਨ ਉਨ੍ਹਾਂ ਸਾਰਾਗੜ੍ਹੀ ਦੀ 126ਵੀਂ ਵਰ੍ਹੇਗੰਢ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸੀ.ਐਮ. ਮਾਨ ਨੇ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸਾਰਾਗੜ੍ਹੀ ਵਾਰ ਮੈਮੋਰੀਅਲ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਸ ਯਾਦਗਾਰ ਲਈ ਜਿੰਨਾ ਪੈਸਾ ਚਾਹੀਦਾ ਹੈ, ਸਰਕਾਰ ਦੇਵੇਗੀ।
ਸੀ.ਐਮ ਮਾਨ ਨੇ ਸਿੱਖ ਰੈਜੀਮੈਂਟ ਦੇ 21 ਬਹਾਦਰ ਜਵਾਨਾਂ ਨੂੰ ਮੱਥਾ ਟੇਕਿਆ ਅਤੇ ਦੱਸਿਆ ਕਿ ਕਿਵੇਂ ਸਿੱਖ ਰੈਜੀਮੈਂਟ ਦੇ 21 ਬਹਾਦਰ ਜਵਾਨਾਂ ਨੇ 10 ਹਜ਼ਾਰ ਤੋਂ ਵੱਧ ਅਫਗਾਨਾਂ ਦੀ ਫੌਜ ਦਾ ਮੁਕਾਬਲਾ ਕੀਤਾ ਸੀ। ਸੀ.ਐਮ. ਮਾਨ ਨੇ ਕਿਹਾ ਕਿ ਫੌਜੀਆਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ 2019 ਵਿੱਚ 1 ਕਰੋੜ ਰੁਪਏ ਜਾਰੀ ਕੀਤੇ ਗਏ ਸਨ ਪਰ 25 ਲੱਖ ਰੁਪਏ ਦੀ ਘਾਟ ਕਾਰਨ ਕੰਮ ਸ਼ੁਰੂ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਜਿੱਥੇ ਵੀ ਕੋਈ ਸੰਕਟ ਆਉਂਦਾ ਹੈ, ਪੰਜਾਬ ਸਰਕਾਰ ਦਾ ਲੰਗਰ ਉੱਥੇ ਜ਼ਰੂਰ ਪਹੁੰਚਦਾ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਦੇ 1500 ਸਰਕਾਰੀ ਭਵਨਾਂ ‘ਤੇ ਲੱਗਣਗੇ ਸੋਲਰ ਪੈਨਲ, CREST ਵੱਲੋਂ ਜਾਰੀ ਕੀਤਾ ਗਿਆ 20 ਕਰੋੜ ਦਾ ਬਜਟ
ਸੀ.ਐਮ. ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਸੰਬਰ ਮਹੀਨੇ ਵਿੱਚ ਕੋਈ ਵੀ ਸਮਾਗਮ ਜਾਂ ਪ੍ਰੋਗਰਾਮ ਨਹੀਂ ਕੀਤਾ ਜਾਵੇਗਾ। ਦਸੰਬਰ ਦਾ ਮਹੀਨਾ ਪੰਜਾਬ ਲਈ ਸੋਗ ਦਾ ਮਹੀਨਾ ਹੈ ਕਿਉਂਕਿ ਇਸ ਮਹੀਨੇ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਾਰਾ ਪਰਿਵਾਰ ਸ਼ਹੀਦ ਹੋ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਇਨਸਾਨ ਉਮਰ ਨਾਲ ਨਹੀਂ ਸੋਚਾਂ ਨਾਲ ਮਹਾਨ ਬਣਦਾ ਹੈ। ਦੱਸਿਆ ਜਾ ਰਿਹਾ ਹੈ ਕਿ ਨੀਂਹ ਪੱਥਰ ਰੱਖਣ ਤੋਂ ਪਹਿਲਾਂ ਸੀ.ਐਮ. ਮਾਨ ਨੇ ਅਖੰਡ ਪਾਠ ਦੀ ਹਾਜ਼ਰੀ ਲਵਾਈ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ।
ਤੁਹਾਨੂੰ ਦੱਸ ਦੇਈਏ ਕਿ ਸਾਰਾਗੜ੍ਹੀ ਜੰਗ ਵਿੱਚ ਸਿੱਖ ਰੈਜੀਮੈਂਟ ਦੇ 21 ਜਵਾਨਾਂ ਨੇ 10,000 ਅਫਗਾਨਾਂ ਦੀ ਫੌਜ ਦਾ ਮੁਕਾਬਲਾ ਕੀਤਾ ਸੀ। ਇਸ ਦੌਰਾਨ 600 ਦੇ ਕਰੀਬ ਅਫਗਾਨਾਂ ਨੂੰ ਮਾਰ ਕੇ ਸ਼ਹੀਦ ਕੀਤਾ ਗਿਆ। ਇਨ੍ਹਾਂ 21 ਬਹਾਦਰਾਂ ਨੂੰ ਬ੍ਰਿਟਿਸ਼ ਪਾਰਲੀਮੈਂਟ ਵਿੱਚ ਵੀ ਸਲਾਮ ਕੀਤਾ ਗਿਆ। ਤੁਹਾਨੂੰ ਇਹ ਵੀ ਦੱਸ ਦੇਈਏ ਕਿ ਇਸ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀ ਫਿਰੋਜ਼ਪੁਰ ਅਤੇ ਅੰਮ੍ਰਿਤਸਰ ਨਾਲ ਸਬੰਧਤ ਸਨ।
ਵੀਡੀਓ ਲਈ ਕਲਿੱਕ ਕਰੋ -: