ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀ ਅਰਥ ਵਿਵਸਥਾ ਨੂੰ ਲੀਹ ‘ਤੇ ਲਿਆਉਣ ਵਿੱਚ ਲੱਗੇ ਹੋਏ ਹਨ। ਉਨ੍ਹਾਂ ਨੇ ਅੱਜ ਜਰਮਨੀ ਦੂਤਾਵਾਸ ਦੇ ਇਕਾਨਮੀ ਦੇ ਮੰਤਰੀ ਡਾ. ਸਟੀਫਨ ਕੋਚ ਤੇ ਊਰਜਾ ਦੇ ਹੈੱਡ ਡਾ. ਵਿਨਫਰਾਇਡ ਡੈਮ ਨਾਲ ਮੁਲਾਕਾਤ ਕੀਤਾ। ਸੀ.ਐੱਮ. ਮਾਨ ਨੇ ਉਨ੍ਹਾਂ ਨੂੰ ਪੰਜਾਬ ਵਿੱਚ ਇੰਡਸਟਰੀ ਲਿਆਉਣ ਤੇ ਨਿਵੇਸ਼ ਲਈ ਪ੍ਰੇਰਿਆ ਅਤੇ ਭਰੋਸਾ ਦਿੱਤਾ ਕਿ ਹੁਣ ਪੰਜਾਬ ਵਿੱਚ ਭ੍ਰਿਸ਼ਟਾਚਾਰ ਮੁਕਤ ਮਾਹੌਲ ਮਿਲੇਗਾ। ਉਨ੍ਹਾਂ ਦੱਸਿਆ ਕਿ ਇੰਡਸਟਰੀ ਲਈ ਸਿੰਗਲ ਵਿੰਡੋ ਸਿਸਟਮ ਵੀ ਸ਼ੁਰੂ ਕੀਤਾ ਗਿਆ ਹੈ।
ਵੀਰਵਾਰ ਸਵੇਰੇ ਇੱਥੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕਰਨ ਵਾਲੇ ਮੰਤਰੀ ਇਕਨਾਮਿਕ ਤੇ ਗਲੋਬਲ ਅਫੇਅਰਜ਼ ਜਰਮਨ ਅੰਬੈਸੀ ਡਾ: ਸਟੀਫਨ ਕੋਚ ਅਤੇ ਊਰਜਾ ਇੰਡੀਆ ਦੇ ਮੁਖੀ ਡਾ: ਵਿਨਫ੍ਰਾਇਡ ਡੈਮ ਨੂੰ ਮਿਲੇ। ਇਸ ਦੌਰਾਨ ਸੀ.ਐੱਮ. ਮਾਨ ਨੇ ਕਿਹਾ ਕਿ ਇੰਜੀਨੀਅਰਿੰਗ, ਊਰਜਾ ਵਿੱਚ ਜਰਮਨ ਦੀ ਮੁਹਾਰਤ ਅਤੇ ਬਾਇਓਮਾਸ ਹੋਰਾਂ ਤੋਂ ਇਲਾਵਾ ਵਿਸ਼ਵ ਭਰ ਵਿੱਚ ਪ੍ਰਸ਼ੰਸਾਯੋਗ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਉਦਯੋਗਾਂ ਨੂੰ ਸਿੰਗਲ ਵਿੰਡੋ ਕਲੀਅਰੈਂਸ ਪ੍ਰਦਾਨ ਕਰਦੀ ਹੈ ਅਤੇ ਇਨ੍ਹਾਂ ਮਨਜ਼ੂਰੀਆਂ ਵਿੱਚ ਤੇਜ਼ੀ ਲਿਆਉਣ ਲਈ ਇੱਕ ਵਿਸ਼ੇਸ਼ ਨੋਡਲ ਅਫਸਰ ਵੀ ਨਿਯੁਕਤ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸੂਬੇ ਵਿੱਚ ਨਿਵੇਸ਼ ਕਰਨ ਦੇ ਚਾਹਵਾਨ ਨਿਵੇਸ਼ਕ ਕਲੀਅਰੈਂਸ ਲਈ ਆਨਲਾਈਨ ਅਪਲਾਈ ਕਰ ਸਕਦੇ ਹਨ ਜੋਕਿ ਜਲਦ ਹੀ ਦਿੱਤੀਆਂ ਜਾਣਗੀਆਂ। ਨਿਵੇਸ਼ਕਾਂ ਨੂੰ ਕਾਫੀ ਹੱਦ ਤੱਕ ਸਹੂਲਤ ਦਿੱਤੀ ਜਾ ਸਕਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਜਰਮਨ ਉਦਯੋਗ ਸਥਾਪਤ ਕਰਨ ਲਈ ਇੱਕ ਕਲਸਟਰ ਬਣਾਉਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੂਬੇ ਨੂੰ ਉੱਚ ਵਿਕਾਸ ਦੀ ਲੀਹ ‘ਤੇ ਲਿਆਉਣ ਲਈ ਵਚਨਬੱਧ ਹੈ, ਜਿਸ ਲਈ ਉਹ ਸ਼ੁਰੂਆਤੀ ਪੜਾਅ ‘ਤੇ ਨਿਵੇਸ਼ਕਾਂ ਦਾ ਹੱਥ ਫੜਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਜਰਮਨ ਨਿਵੇਸ਼ਕਾਂ ਦੇ ਕਈ ਅਹਿਮ ਪ੍ਰੋਜੈਕਟ ਪਹਿਲਾਂ ਹੀ ਪਾਈਪਲਾਈਨ ਵਿੱਚ ਹਨ।
ਵੀਡੀਓ ਲਈ ਕਲਿੱਕ ਕਰੋ -: