ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਪਹੁੰਚ ਹਨ। ਇਸ ਦੌਰਾਨ ਉਨ੍ਹਾਂ ਨੇ ਕਈ ਦੇਸ਼ਾਂ ਦੇ ਹਾਈ ਕਮਿਸ਼ਨਰਾਂ ਨਾਲ ਮੁਲਾਕਾਤ ਕੀਤੀ ਹੈ। ਸੀਐੱਮ ਮਾਨ ਨੇ ਵਿਦੇਸ਼ੀ ਨਿਵੇਸ਼ ‘ਤੇ ਜ਼ੋਰ ਦਿੰਦੇ ਹੋਏ ਸਾਰਿਆਂ ਨੂੰ ਪੰਜਾਬ ਵਿਚ ਨਿਵੇਸ਼ ਕਰਨ ਦਾ ਸੱਦਾ ਵੀ ਦਿੱਤਾ ਹੈ।
ਉਨ੍ਹਾਂ ਨੇ ਇਸ ਦੌਰਾਨ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਫਿਲਿਪ ਗ੍ਰੀਨ ਨਾਲ ਮੁਲਾਕਾਤ ਕਰਦੇ ਹੋਏ ਉਨ੍ਹਾਂ ਨੂੰ ਪੰਜਾਬ ਵਿਚ ਨਿਵੇਸ਼ ਦੀ ਚਰਚਾ ਕੀਤੀ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਖੇਤੀਬਾੜੀ, ਸਿੱਖਿਆ, ਪਸ਼ੂ ਚਾਰਾ ਤੇ ਖੇਡ ਉਦਯੋਗ ਵਿਚ ਨਿਵੇਸ਼ ਦੀਆਂ ਸੰਭਾਵਨਾਵਾਂ ‘ਤੇ ਚਰਚਾ ਕੀਤੀ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਦੇ ਮਿਊਂਸਪਲ ਭਵਨ ਪਹੁੰਚੇ। ਇਥੇ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਵਿਚ 461 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਨਾਲ ਹੀ ਸੀਐੱਮ ਮਾਨ ਨੇ ਕਿਹਾ ਕਿ ਪੰਜਾਬ ਵਿਚ 8 UPSC ਸੈਂਟਰ ਖੋਲ੍ਹੇ ਜਾਣਗੇ ਜਿਥੇ ਨੌਜਵਾਨ ਲੜਕੇ-ਲੜਕੀਆਂ ਨੂੰ ਮੁਫਤ ਕੋਚਿੰਗ ਮਿਲੇਗੀ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”