ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮਿਸ਼ਨ ‘ਆਪ’ ਨੂੰ 13-0 ਨਾਲ ਹਰਾਉਣ ਦੇ ਟੀਚੇ ਨੂੰ ਹਾਸਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਹੁਸ਼ਿਆਰਪੁਰ ਪਹੁੰਚੇ। ਮੁੱਖ ਮੰਤਰੀ ਮਾਨ ਇੱਥੇ ਹੁਸ਼ਿਆਰਪੁਰ ਤੋਂ ‘ਆਪ’ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਦਾ ਸਮਰਥਨ ਕਰਨ ਪੁੱਜੇ।
ਸੀਐਮ ਮਾਨ ਨੇ ਕਿਹਾ ਕਿ ਦੋ ਸਾਲਾਂ ਵਿੱਚ ਆਮ ਆਦਮੀ ਪਾਰਟੀ ਨੇ 40 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਇਸ ਦੇ ਨਾਲ ਹੀ ਪੰਜਾਬ ਵਿੱਚ ਇੰਡਸਟਰੀ ਲਿਆਂਦੀ ਗਈ ਹੈ ਤਾਂ ਜੋ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਸਕਣ। ਪੰਜਾਬ ਦੋ ਸਾਲਾਂ ਵਿੱਚ ਰੰਗਲਾ ਪੰਜਾਬ ਬਣ ਰਿਹਾ ਹੈ, ਅਗਲੇ ਤਿੰਨ ਸਾਲਾਂ ਵਿੱਚ ਵੀ ਬਹੁਤ ਕੁਝ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਸਵਾ 2 ਸਾਲਾਂ ‘ਚ ਹੀ ਨੌਜਵਾਨ ਮੁੰਡੇ-ਕੁੜੀਆਂ ਨੂੰ ਪੱਕੇ ਤੌਰ ‘ਤੇ ਕਨੂੰਨੀ ਰਸਤੇ ਸਾਫ਼ ਕਰਕੇ 43 ਹਜ਼ਾਰ ਸਰਕਾਰੀ ਨੌਕਰੀਆਂ ਦੇ ਚੁੱਕੇ ਹਾਂ… ਅਸੀਂ ਕੋਈ ਸਿਫਾਰਿਸ਼ ਜਾਂ ਰਿਸ਼ਵਤ ਲੈ ਕੇ ਨੌਕਰੀਆਂ ਨਹੀਂ ਦਿੱਤੀਆਂ ਬਲਕਿ ਮੈਰਿਟ ਦੇ ਆਧਾਰ ‘ਤੇ ਭਰਤੀ ਕੀਤੀ ਹੈ।
ਇਹ ਵੀ ਪੜ੍ਹੋ : ਰੇਲਵੇ ਟ੍ਰੈਕ ‘ਤੇ ਬੈਠੇ ਕਿਸਾਨ, ਲੁਧਿਆਣਾ ‘ਚ 40 ਟ੍ਰੇਨਾਂ ਕੈਂਸਲ, ਕਈਆਂ ਦੇ ਰੂਟ ਬਦਲੇ, ਯਾਤਰੀ ਪ੍ਰੇਸ਼ਾਨ
ਸੀਐਮ ਮਾਨ ਨੇ ਇੱਕ ਵਾਰ ਫਿਰ ਨੌਜਵਾਨਾਂ ਨੂੰ ਕਿਹਾ ਕਿ ਉਹ ਲੱਖਾਂ ਰੁਪਏ ਖਰਚ ਕਰਕੇ ਬਾਹਰ ਨਾ ਜਾਣ। ਉਨ੍ਹਾਂ ਕਿਹਾ ਕਿ ਜੇਕਰ ਇੱਥੇ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ ਤਾਂ ਉਨ੍ਹਾਂ ਨੂੰ ਬਾਹਰ ਜਾਣ ਦੀ ਲੋੜ ਨਹੀਂ ਪਵੇਗੀ। ਸੀਐਮ ਮਾਨ ਨੇ ਲੋਕਾਂ ਨੂੰ ਕਿਹਾ ਕਿ ਉਹ 13 ਵਿੱਚੋਂ 13 ਸੀਟਾਂ ਜਿੱਤਣ ਵਿੱਚ ਉਨ੍ਹਾਂ ਦੀ ਮਦਦ ਕਰਨ ਤਾਂ ਜੋ ਪੰਜਾਬ ਦੇ ਮੁੱਦੇ ਕੇਂਦਰ ਕੋਲ ਜ਼ੋਰਦਾਰ ਢੰਗ ਨਾਲ ਉਠਾਏ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ ਲਈ ਮੈਂ ਇਕੱਲਾ ਲੜ ਰਿਹਾ ਹਾਂ… ਹੁਣ ਤੁਹਾਡੇ ਸਾਥ ਦੀ ਲੋੜ ਹੈ, 13 ਹੱਥ ਹੋਰ ਦੇ ਦਿਓ। ਅਸੀਂ ਭਜਣ ਜਾਂ ਥੱਕਣ ਵਾਲਿਆਂ ‘ਚੋਂ ਨਹੀਂ ਹਾਂ ਬਣਦੇ ਹੱਕ ਲੈ ਕੇ ਦਿਖਾਵਾਂਗੇ।
ਵੀਡੀਓ ਲਈ ਕਲਿੱਕ ਕਰੋ -: